ਪ੍ਰਬੰਧਕੀ ਗੁਰ ਸਿੱਖਣ ਲਈ ਸਿੰਗਾਪੁਰ ਜਾਵੇਗਾ 72 ਸਕੂਲਾਂ ਦੇ ਪ੍ਰਿੰਸੀਪਲਾਂ ਦਾ ਤੀਜਾ ਬੈਚ, ਸ਼ੁੱਕਰਵਾਰ ਨੂੰ ਪਹੁੰਚਣਗੇ ਚੰਡੀਗੜ੍ਹ
Principals Special Training: ਇਸ ਤੋਂ ਪਹਿਲਾਂ ਬੀਤੀ 3 ਮਾਰਚ ਨੂੰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦਾ ਗਰੁੱਪ ਸਿੰਗਾਪੁਰ ਗਿਆ ਸੀ। ਵਾਪਸੀ ਤੋਂ ਬਾਅਦ ਇਹ ਅਧਿਆਪਕ ਵਿਦਿਆਰਥੀਆਂ ਅਤੇ ਆਪਣੇ ਸਾਥੀ ਅਧਿਆਪਕਾਂ ਨਾਲ ਆਪਣੇ ਤਜ਼ਰਬਿਆਂ ਨੂੰ ਸਾਂਝਾ ਕਰਨਗੇ।
ਪੰਜਾਬ ਸਰਕਾਰ ਰਾਜ ਦੇ 72 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਪ੍ਰਬੰਧਨ ਸਿਖਲਾਈ ਲਈ ਸਿੰਗਾਪੁਰ (Singapore) ਭੇਜੇਗੀ। ਅਧਿਆਪਕ 21 ਜੁਲਾਈ ਨੂੰ ਸਿੰਗਾਪੁਰ ਲਈ ਰਵਾਨਾ ਹੋਣਗੇ। ਉਥੇ ਇਹ ਸਿਖਲਾਈ 4 ਦਿਨਾਂ ਤੱਕ ਚੱਲੇਗੀ। ਇਸ ਟੀਮ ਨੂੰ ਰਵਾਨਾ ਕਰਨ ਸਮੇਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮੁੱਖ ਮੰਤਰੀ ਖੁਦ ਮੌਜੂਦ ਰਹਿਣਗੇ।
ਵਿਭਾਗ ਵੱਲੋਂ ਸਾਰੇ ਸਕੂਲਾਂ ਨੂੰ 20 ਤਰੀਕ ਨੂੰ ਅਧਿਆਪਕਾਂ ਨੂੰ ਰਿਲੀਵ ਕਰਨ ਲਈ ਕਿਹਾ ਗਿਆ ਹੈ, ਜਿਸ ਤੋਂ ਬਾਅਦ ਇਹ ਅਧਿਆਪਕ 21 ਤਰੀਕ ਨੂੰ ਬਾਅਦ ਦੁਪਹਿਰ 3 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਇਕੱਠੇ ਹੋਣਗੇ, ਜਿੱਥੇ ਉਹ ਸਿੱਖਿਆ ਮੰਤਰੀ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਇੱਥੋਂ ਰਵਾਨਾ ਕੀਤਾ ਜਾਵੇਗਾ।
ਅਧਿਆਪਕਾਂ ਦੇ ਇਸ ਤੀਜੇ ਬੈਚ ਨੂੰ ਸਿੱਖਿਆ ਵਿਭਾਗ ਵੱਲੋਂ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਕੀਤੇ ਗਏ ਅਧਿਆਪਕਾਂ ਦੀ ਚੋਣ ਇੱਕ ਚੋਣ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ। ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਸੀ। ਉਚਿਤ ਨਿਯਮ ਬਣਾ ਕੇ ਅਧਿਆਪਕਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ। ਇਸ ਦੇ ਨਾਲ ਹੀ ਜਾਂਚ ਕਮੇਟੀ ਵੀ ਬਣਾਈ ਗਈ ਹੈ।
Two more batches of a total of 72 Principals (36 each) of govt schools of Punjab will go for their foreign training at Principals Academy, Singapore from 22nd July onwards.
ਇਹ ਵੀ ਪੜ੍ਹੋ
Honble CM @BhagwantMann ji will flag off both the batches from Chandigarh on
— Harjot Singh Bains (@harjotbains) July 20, 2023
ਨਿਯਮਾਂ ਨੂੰ ਪੂਰਾ ਕਰਨ ਵਾਲੇ ਅਧਿਆਪਕਾਂ ਦੀ ਚੋਣ ਕੀਤੀ ਗਈ ਹੈ। ਇਹ ਸਿਖਲਾਈ ਪ੍ਰੋਗਰਾਮ 24 ਤੋਂ 28 ਜੁਲਾਈ ਤੱਕ ਸਿੰਗਾਪੁਰ ਮੈਨੇਜਮੈਂਟ ਅਕੈਡਮੀ ਵਿਖੇ ਹੋਵੇਗਾ। ਇਸ ਤੋਂ ਬਾਅਦ ਅਧਿਆਪਕ ਵਾਪਸ ਆ ਜਾਣਗੇ। ਦੌਰੇ ਦਾ ਸਾਰਾ ਖਰਚਾ ਸਰਕਾਰ ਚੁੱਕ ਰਹੀ ਹੈ। ਸੱਤਾ ‘ਚ ਆਉਣ ਤੋਂ ਪਹਿਲਾਂ ‘ਆਪ’ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਸਕੂਲਾਂ ਦੇ ਅਧਿਆਪਕ ਹੁਣ ਸਿਖਲਾਈ ਲਈ ਸਿੰਗਾਪੁਰ ਅਤੇ ਦੁਬਈ ਜਾਣਗੇ। ਪਾਣੀ ਵਾਲੀ ਟੈਂਕੀ ਤੇ ਬੈਠ ਕੇ ਸਕੂਲ ਜੁਆਇੰਨ ਕਰਨ ਲਈ ਸੰਘਰਸ਼ ਨਹੀਂ ਕਰਨਗੇ।
ਹੁਣ ਇੱਥੇ ਵੀ ਟ੍ਰੇਨਿੰਗ ਹੋਵੇਗੀ
ਇਸ ਤੋਂ ਬਾਅਦ ਅਧਿਆਪਕਾਂ ਦੇ ਇੱਕ ਗਰੁੱਪ ਨੂੰ ਆਈਆਈਐਮ ਅਹਿਮਦਾਬਾਦ ਵਿੱਚ ਸਿਖਲਾਈ ਦਿੱਤੀ ਜਾਵੇਗੀ। ਇਸ ਦੇ ਲਈ ਉਚੇਰੀ ਸਿੱਖਿਆ ਵਿਭਾਗ ਨੇ ਅਪਲਾਈ ਕਰਨ ਲਈ ਵਿੰਡੋ ਖੋਲ੍ਹ ਦਿੱਤੀ ਹੈ। ਹਾਲਾਂਕਿ ਸਿੱਖਿਆ ਵਿਭਾਗ ਨੇ ਫੈਸਲਾ ਕੀਤਾ ਹੈ ਕਿ ਜਿਨ੍ਹਾਂ ਅਧਿਆਪਕਾਂ ਦੀ ਜ਼ਿਆਦਾ ਸੇਵਾ ਹੋਵੇਗੀ, ਉਨ੍ਹਾਂ ਨੂੰ ਹੀ ਪਹਿਲ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਈ ਹੋਰ ਮਾਪਦੰਡ ਵੀ ਤੈਅ ਕੀਤੇ ਗਏ ਹਨ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ