ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Good News: ਪੰਜਾਬ ਪੁਲਿਸ ‘ਚ ਟ੍ਰਾਂਸਜੈਂਡਰਾਂ ਲਈ ਹੋਵੇਗੀ ਰਿਜ਼ਰਵ ਕੈਟੇਗਰੀ, ਭਰਤੀ ਪ੍ਰਕਿਰਿਆ ‘ਚ ਲੈ ਸਕਣਗੇ ਹਿੱਸਾ

ਦੱਸ ਦੇਈਏ ਕਿ ਇਸ ਤੋਂ ਕੁਝ ਦਿਨ ਪਹਿਲਾਂ ਹੀ ਖ਼ਬਰ ਆਈ ਸੀ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਟ੍ਰਾਂਸਜੈਂਡਰਾਂ ਨੂੰ ਖਾਸ ਸਹੂਲਤ ਦੇਣ ਲਈ ਕੋਰਟ ਵਿੱਚ ਇਨ੍ਹਾਂ ਲਈ ਪੰਜ ਰਾਖਵੇਂ ਟਾਇਲਟ ਬਣਵਾਉਣ ਦਾ ਹੁਕਮ ਜਾਰੀ ਕੀਤਾ ਸੀ। ਇਸ ਲਈ ਕੋਰਟ ਦੇ ਵੇਹੜੇ ਵਿੱਚ ਥਾਂ ਦੀ ਵੀ ਚੋਣ ਕਰ ਲਈ ਗਈ ਹੈ। ਛੇਤੀ ਹੀ ਕੋਰਟ ਆਉਣ ਵਾਲੇ ਟ੍ਰਾਂਸਜੈਂਡਰਾਂ ਨੂੰ ਇਹ ਸਹੂਲਤ ਮੁਹੱਈਆਂ ਹੋ ਜਾਵੇਗੀ।

Good News: ਪੰਜਾਬ ਪੁਲਿਸ ‘ਚ ਟ੍ਰਾਂਸਜੈਂਡਰਾਂ ਲਈ ਹੋਵੇਗੀ ਰਿਜ਼ਰਵ ਕੈਟੇਗਰੀ, ਭਰਤੀ ਪ੍ਰਕਿਰਿਆ ‘ਚ ਲੈ ਸਕਣਗੇ ਹਿੱਸਾ
Follow Us
kusum-chopra
| Published: 05 Sep 2023 15:58 PM

ਟਰਾਂਸਜੈਂਡਰਾਂ ਨੂੰ ਪੰਜਾਬ ਪੁਲਿਸ ਨੇ ਵੱਡੀ ਖੁਸ਼ਖਬਰੀ ਦਿੱਤੀ ਹੈ। ਟ੍ਰਾਂਸਜੈਂਡਰਸ ਹੁਣ ਪੰਜਾਬ ਪੁਲਿਸ ਵਿੱਚ ਹੋਣ ਵਾਲੀ ਹਰ ਤਰ੍ਹਾਂ ਦੀ ਪ੍ਰਕਿਰਿਆ ਦਾ ਹਿੱਸਾ ਬਣ ਸਕਣਗੇ। ਟਰਾਂਸਜੈਂਡਰ ਐਕਟ 2019 ਨੂੰ ਲਾਗੂ ਕਰਦਿਆਂ ਪੁਲਿਸ ਨੇ ਇਸ ਬਾਰੇ ਫੈਸਲਾ ਲਿਆ ਹੈ। ਪੁਲਿਸ ਅਤੇ ਸਰਕਾਰ ਦਾ ਇਸ ਦੇ ਪਿੱਛੇ ਮੁੱਖ ਮਕਸਦ ਟਰਾਂਸਜੈਂਡਰਾਂ ਨੂੰ ਬਰਾਬਰੀ ਦੇ ਮੌਕੇ ਪ੍ਰਦਾਨ ਕਰਨਾ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਣਾ ਹੈ। ਇਸ ਸਬੰਧੀ ਪੁਲਿਸ ਹੈੱਡਕੁਆਰਟਰ ਵੱਲੋਂ ਸਾਰੀਆਂ ਬ੍ਰਾਂਚਾਂ ਨੂੰ ਆਦੇਸ਼ ਜਾਰੀ ਕਰ ਇਨ੍ਹਾਂ ਨੂੰ ਰਿਜ਼ਰਵ ਸ਼੍ਰੇਣੀ ਵਿੱਚ ਰੱਖਣ ਲਈ ਕਿਹਾ ਗਿਆ ਹੈ। ਨਾਲ ਹੀ, ਦੁਜੀਆਂ ਰਾਖਵੀਆਂ ਸ਼੍ਰੇਣੀਆਂ ਵਾਂਗ ਟ੍ਰਾਂਸਜੈਂਡਰਾਂ ਨੂੰ ਵੀ ਫਾਇਦੇ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਨੌਜਵਾਨਾਂ ਨੂੰ ਪੁਲਿਸ ਮਹਿਕਮੇ ਵਿੱਚ ਨੌਕਰੀ ਦੇ ਮੌਕੇ ਮੁਹੱਈਆ ਕਰਵਾਉਣ ਲਈ ਖਾਸ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਵਿੱਚ ਟ੍ਰਾਂਸਜੈਂਡਰਾਂ ਲਈ ਰਿਜ਼ਰਵ ਸ਼੍ਰੇਣੀ ਰੱਖੀ ਗਈ। ਪੁਲਿਸ ਦੀ ਨੌਕਰੀ ਲਈ ਅਪਲਾਈ ਕਰਨ ਵਾਲੇ ਟਰਾਂਸਜੈਂਡਰਾਂ ਨੂੰ ਜ਼ਿਲ੍ਹਾ ਮੈਜਿਸਟਰੇਟ ਕੋਲੋਂ ਸਰਟੀਫਿਕੇਟ ਜਾਰੀ ਕਰਵਾਉਣਾ ਹੋਵੇਗਾ।

ਮਹਿਲਾ ਉਮੀਦਵਾਰਾਂ ਨਾਲ ਹੋਵੇਗੀ ਬਰਾਬਰੀ

ਟ੍ਰਾਂਸਜੈਂਡਰਾਂ ਨੂੰ ਉਮਰ ਵਰਗ, ਅਪਲਾਈ ਕਰਨ ਦੀ ਫੀਸ ਅਤੇ ਹੋਰ ਕਈ ਛੋਟਾਂ ਉੰਝ ਹੀ ਪ੍ਰਾਪਤ ਹੋਣਗੀਆਂ, ਜਿਵੇਂ ਦੂਜੀਆਂ ਰਾਖਵੀਆਂ ਸ਼੍ਰੇਣੀਆਂ ਨੂੰ ਮਿਲਦੀਆਂ ਹਨ। ਖਾਸ ਗੱਲ ਇਹ ਹੈ ਕਿ ਫਿਜ਼ੀਕਲ ਸਕ੍ਰੀਨਿੰਗ ਟੈਸਟ ਅਤੇ ਫਿਜ਼ੀਕਲ ਮਾਪ ਟੈਸਟ ਵਿੱਚ, ਉਨ੍ਹਾਂ ਨੂੰ ਮਹਿਲਾ ਉਮੀਦਵਾਰਾਂ ਦੇ ਬਰਾਬਰ ਮੰਨਿਆ ਜਾਵੇਗਾ। ਹਾਲਾਂਕਿ, ਇਨ੍ਹਾਂ ਦੀ ਵਿਦਿਅਕ ਯੋਗਤਾ ਭਰਤੀ ਪ੍ਰਕਿਰਿਆ ਲਈ ਦਿੱਤੇ ਗਏ ਇਸ਼ਤਿਹਾਰ ਵਿੱਚ ਨਿਰਧਾਰਤ ਕੀਤੀ ਜਾਵੇਗੀ, ਜਿਸ ਦੀ ਇਨ੍ਹਾਂ ਨੂੰ ਪਾਲਣਾ ਕਰਨੀ ਪਵੇਗੀ। ਡੀਜੀਪੀ ਗੌਰਵ ਯਾਦਵ ਵੱਲੋਂ ਜਾਰੀ ਪੱਤਰ ਵਿੱਚ ਉਮੀਦ ਜਤਾਈ ਗਈ ਹੈ ਕਿ ਟਰਾਂਸਜੈਂਡਰ ਵਰਗ ਦੇ ਬਿਨੈਕਾਰਾਂ ਨੂੰ ਇਸ ਨਾਲ ਵੱਡਾ ਫਾਇਦਾ ਹੋਵੇਗਾ।

ਦੱਸ ਦੇਈਏ ਕਿ ਇਸ ਸਾਲ ਦੇ ਸ਼ੁਰੂ ਵਿਚ ਜਦੋਂ ਚੰਡੀਗੜ੍ਹ ਪੁਲਿਸ ਵਿਚ ਕਾਂਸਟੇਬਲ ਦੀ ਭਰਤੀ ਪ੍ਰਕਿਰੀਆ ਸ਼ੁਰੂ ਹੋਈ ਸੀ ਤਾਂ ਸੌਰਵ ਕਿੱਟੂ ਨਾਂ ਦੇ ਇੱਕ ਟ੍ਰਾਂਸਜੈਂਡਰ ਨੇ ਇਸ ਲਈ ਅਪਲਾਈ ਕੀਤਾ ਸੀ। ਹਾਲਾਂਕਿ ਉਸ ਨੂੰ ਇਸ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਿਉਂਕਿ ਚੰਡੀਗੜ੍ਹ ਪੁਲੀਸ ਦੇ ਆਨਲਾਈਨ ਅਰਜ਼ੀ ਫਾਰਮ ਵਿੱਚ ਦੋ ਕਾਲਮ ਸਨ, ਮਰਦ ਅਤੇ ਔਰਤ। ਟਰਾਂਸਜੈਂਡਰ ਲਈ ਕੋਈ ਵਿਕਲਪ ਨਹੀਂ ਸੀ। ਕਿੱਟੂ ਨੇ ਇਸ ਖਿਲਾਫ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਉਸ ਨੇ ਨੌਕਰੀ ਲਈ ਅਪਲਾਈ ਕੀਤਾ ਸੀ, ਜਿਸ ਤੋਂ ਬਾਅਦ ਪੁਲਿਸ ਵਿੱਚ ਨੌਕਰੀ ਲਈ ਅਪਲਾਈ ਕਰਨ ਵਾਲੀ ਉਹ ਦੇਸ਼ ਦੀ ਪਹਿਲੀ ਟਰਾਂਸਜੈਂਡਰ ਵੀ ਬਣ ਗਈ।

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories