Good News: ਦੂਜੀ ਬੱਚੀ ਦੇ ਜਨਮ ‘ਤੇ ਮਾਂ ਨੂੰ 6,000 ਰੁਪਏ ਦੀ ਮਦਦ ਦੇਵੇਗੀ ਸਰਕਾਰ, ‘ਪ੍ਰਧਾਨ ਮੰਤਰੀ ਮਾਤਰੂ ਵੰਦਨਾ’ ਯੋਜਨਾ ਤਹਿਤ ਕੀਤਾ ਐਲਾਨ
ਪੰਜਾਬ ਸਰਕਾਰ ਵੱਲੋਂ ਮਾਵਾਂ ਲਈ ਚੁੱਕਿਆ ਗਏ ਇਸ ਕਦਮ ਨੂੰ ਲੈ ਕੇ ਸੂਬੇ ਦੇ ਲੋਕ ਕਾਫੀ ਉਤਸ਼ਾਹਿਤ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਬੇਟੀਆਂ ਨੂੰ ਬੋਝ ਸਮਝਣ ਵਾਲੇ ਕੁਝ ਲੋਕਾਂ ਦੀ ਸੋਚ ਬਦਲਣ ਵਿੱਚ ਵੱਡੀ ਮਦਦ ਮਿਲੇਗੀ।
ਕੈਬਿਨੇਟ ਬਲਜੀਤ ਕੌਰ ਦੀ ਇੱਕ ਪੁਰਾਣੀ ਤਸਵੀਰ
Financial Help to Mothers: ਪੰਜਾਬ ਸਰਕਾਰ ਨੇ ਸੂਬੇ ਦੀਆਂ ਔਰਤਾਂ ਲਈ ਵੱਡਾ ਐਲਾਨ ਕੀਤਾ ਹੈ। ਇਸ ਐਲਾਨ ਮੁਤਾਬਕ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦੇ ਤਹਿਤ ਯੋਗ ਲਾਭਪਾਤਰੀ ਔਰਤਾਂ ਨੂੰ ਦੂਜੀ ਬੱਚੀ ਦੇ ਜਨਮ ‘ਤੇ 6000 ਰੁਪਏ ਦੀ ਯਕਮੁਸ਼ਤ ਵਿੱਤੀ ਮਦਦ ਦਿੱਤੀ ਜਾਵੇਗੀ। ਇਸ ਸਕੀਮ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਪਹਿਲੇ ਬੱਚੇ ਦੇ ਜਨਮ ਲਈ 5000/- ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਬੱਚੀ ਦੇ ਜਨਮ ਤੋਂ ਬਾਅਦ 6000 ਰੁਪਏ ਦੀ ਵਿੱਤੀ ਸਹਾਇਤਾ ਦੇਣ ਨਾਲ ਲੜਕੀਆਂ ਦੇ ਘਟਦੇ ਲਿੰਗ ਅਨੁਪਾਤ ਵਿੱਚ ਸੁਧਾਰ ਹੋਵੇਗਾ, ਜਨਮ ਤੋਂ ਪਹਿਲਾਂ ਕੁੜੀ ਅਤੇ ਮੁੰਡੇ ਦੀ ਚੋਣ ਦੇ ਮਾਮਲਿਆਂ ਨੂੰ ਰੋਕਣ ਵਿੱਚ ਮਦਦ ਮਿਲੇਗੀ।


