Good News: ਦੂਜੀ ਬੱਚੀ ਦੇ ਜਨਮ ‘ਤੇ ਮਾਂ ਨੂੰ 6,000 ਰੁਪਏ ਦੀ ਮਦਦ ਦੇਵੇਗੀ ਸਰਕਾਰ, ‘ਪ੍ਰਧਾਨ ਮੰਤਰੀ ਮਾਤਰੂ ਵੰਦਨਾ’ ਯੋਜਨਾ ਤਹਿਤ ਕੀਤਾ ਐਲਾਨ

Updated On: 

01 Jul 2023 07:32 AM

ਪੰਜਾਬ ਸਰਕਾਰ ਵੱਲੋਂ ਮਾਵਾਂ ਲਈ ਚੁੱਕਿਆ ਗਏ ਇਸ ਕਦਮ ਨੂੰ ਲੈ ਕੇ ਸੂਬੇ ਦੇ ਲੋਕ ਕਾਫੀ ਉਤਸ਼ਾਹਿਤ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਬੇਟੀਆਂ ਨੂੰ ਬੋਝ ਸਮਝਣ ਵਾਲੇ ਕੁਝ ਲੋਕਾਂ ਦੀ ਸੋਚ ਬਦਲਣ ਵਿੱਚ ਵੱਡੀ ਮਦਦ ਮਿਲੇਗੀ।

Good News: ਦੂਜੀ ਬੱਚੀ ਦੇ ਜਨਮ ਤੇ ਮਾਂ ਨੂੰ 6,000 ਰੁਪਏ ਦੀ ਮਦਦ ਦੇਵੇਗੀ ਸਰਕਾਰ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਕੀਤਾ ਐਲਾਨ

ਕੈਬਿਨੇਟ ਬਲਜੀਤ ਕੌਰ ਦੀ ਇੱਕ ਪੁਰਾਣੀ ਤਸਵੀਰ

Follow Us On

Financial Help to Mothers: ਪੰਜਾਬ ਸਰਕਾਰ ਨੇ ਸੂਬੇ ਦੀਆਂ ਔਰਤਾਂ ਲਈ ਵੱਡਾ ਐਲਾਨ ਕੀਤਾ ਹੈ। ਇਸ ਐਲਾਨ ਮੁਤਾਬਕ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦੇ ਤਹਿਤ ਯੋਗ ਲਾਭਪਾਤਰੀ ਔਰਤਾਂ ਨੂੰ ਦੂਜੀ ਬੱਚੀ ਦੇ ਜਨਮ ‘ਤੇ 6000 ਰੁਪਏ ਦੀ ਯਕਮੁਸ਼ਤ ਵਿੱਤੀ ਮਦਦ ਦਿੱਤੀ ਜਾਵੇਗੀ। ਇਸ ਸਕੀਮ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਪਹਿਲੇ ਬੱਚੇ ਦੇ ਜਨਮ ਲਈ 5000/- ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਬੱਚੀ ਦੇ ਜਨਮ ਤੋਂ ਬਾਅਦ 6000 ਰੁਪਏ ਦੀ ਵਿੱਤੀ ਸਹਾਇਤਾ ਦੇਣ ਨਾਲ ਲੜਕੀਆਂ ਦੇ ਘਟਦੇ ਲਿੰਗ ਅਨੁਪਾਤ ਵਿੱਚ ਸੁਧਾਰ ਹੋਵੇਗਾ, ਜਨਮ ਤੋਂ ਪਹਿਲਾਂ ਕੁੜੀ ਅਤੇ ਮੁੰਡੇ ਦੀ ਚੋਣ ਦੇ ਮਾਮਲਿਆਂ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਆਂਗਣਵਾੜੀ ਕੇਂਦਰਾਂ ਵਿੱਚ ਭਰੇ ਜਾਂਦੇ ਹਨ ਫਾਰਮ

ਇਸ ਲਾਭ ਲਈ ਪੰਜਾਬ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਫਾਰਮ ਭਰੇ ਜਾਂਦੇ ਹਨ। ਇਹ ਲਾਭ ਲੈਣ ਲਈ ਹਰੇਕ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਅਤੇ ਉਸਨੂੰ ਬੈਂਕ ਖਾਤੇ ਨਾਲ ਲਿੰਕ ਕਰਨਾ ਜ਼ਰੂਰੀ ਹੈ। ਲਾਭਪਾਤਰੀ ਔਰਤਾਂ ਆਨਲਾਈਨ ਪੋਰਟਲ pmmvy.nic.in ‘ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੀਆਂ ਹਨ ਅਤੇ ਬਿਨੈ-ਪੱਤਰ ਜਮ੍ਹਾਂ ਕਰਵਾ ਸਕਦੀਆਂ ਹਨ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ