ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ ‘ਤੇ ਵਿਜੀਲੈਂਸ ਦਾ ਛਾਪਾ ਤਾਂ ਚੰਨੀ ਦੀ ਵੀ ਹੋਈ ਪੇਸ਼ੀ, ਦੋਵਾਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਹੈ ਮਾਮਲਾ

Updated On: 

05 Jul 2023 17:41 PM

Vigilance Raid on EX Minister: ਇਸਤੋਂ ਪਹਿਲਾਂ ਇਸੇ ਸਾਲ 4 ਫਰਵਰੀ ਨੂੰ ਵਿਜੀਲੈਂਸ ਨੇ ਬ੍ਰਹਮ ਮਹਿੰਦਰਾ ਨੂੰ ਤਲਬ ਕੀਤਾ ਸੀ। ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਮਹਿੰਦਰਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਬੀਤੇ ਛੇ ਸਾਲਾਂ ਦੌਰਾਨ ਆਮਦਨ ਦੇ ਸਰੋਤਾਂ ਤੋਂ ਵੱਧ ਪੈਸਾ ਖਰਚਿਆ ਹੈ। ਉੱਧਰ, ਚੰਨੀ ਖਿਲਾਫ ਵੀ ਇਸੇ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ।

ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ ਤੇ ਵਿਜੀਲੈਂਸ ਦਾ ਛਾਪਾ ਤਾਂ ਚੰਨੀ ਦੀ ਵੀ ਹੋਈ ਪੇਸ਼ੀ, ਦੋਵਾਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਹੈ ਮਾਮਲਾ
Follow Us On

ਪੰਜਾਬ ਦੇ ਵਿਜੀਲੈਂਸ ਵਿਭਾਗ ਨੇ ਬੁੱਧਵਾਰ ਨੂੰ ਕਾਂਗਰਸ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ ‘ਤੇ ਛਾਪਾ ਮਾਰਿਆ ਹੈ। ਫਿਲਹਾਲ, ਵਿਜੀਲੈਂਸ ਕਿਸੇ ਨੂੰ ਵੀ ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ ਦੇ ਨੇੜੇ ਨਹੀਂ ਜਾਣ ਦੇ ਰਹੀ।

ਜਿਕਰਯੋਗ ਹੈ ਕਿ ਬ੍ਰਹਮ ਮਹਿੰਦਰਾ ਤੇ ਵਿਜੀਲੈਂਸ ਦੀ ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਜਾ ਰਹੀ ਹੈ। ਖਬਰ ਲਿੱਖੇ ਜਾਣ ਤੱਕ ਵਿਜੀਲੈਂਸ ਦਾ ਕੋਈ ਵੀ ਸਬੰਧਤ ਅਫਸਰ ਇਸ ਬਾਰੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਸੀ।

ਵਿਜੀਲੈਂਸ ਨੇ ਮਹਿੰਦਰਾ ਦੇ ਨਿਊ ਚੰਡੀਗੜ੍ਹ ਵਿੱਚ ਬਣੇ ਫਾਰਮ ਹਾਊਸ ਅਤੇ ਹੋਰ ਜਾਇਦਾਦਾਂ ਦਾ ਰਿਕਾਰਡ ਚੈੱਕ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਚਿੱਠੀ ਲਿਖੀ ਸੀ। ਉੱਧਰ, ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿੱਚ ਕੰਮ ਕਰ ਰਹੇ ਇੱਕ ਅਫਸਰ ਦੀ ਭੂਮਿਕਾ ਦੀ ਵੀ ਜਾਂਚ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ। ਇਸ ਅਧਿਕਾਰੀ ਤੇ ਇਲਜ਼ਾਮ ਹਨ ਕਿ ਉਸਨੇ ਮਹਿੰਦਰਾ ਨਾਲ ਉਚੇਚੇ ਤੌਰ ਤੇ ਆਪਣੀ ਤਾਇਨਾਤੀ ਕਰਵਾ ਕੇ ਇਸਨੂੰ ਅੰਜਾਮ ਦਿੱਤਾ ਸੀ।

ਚਰਨਜੀਤ ਸਿੰਘ ਚੰਨੀ ਵੀ ਹੋਏ ਵਿਜੀਲੈਂਸ ਸਾਹਮਣੇ ਪੇਸ਼

ਉੱਧਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਵੀਰਵਾਰ ਨੂੰ ਵਿਜੀਲੈਂਸ ਨੇ ਤਲਬ ਕੀਤਾ ਸੀ। ਦੱਸ ਦੇਈਏ ਕਿ ਚੰਨੀ ਇਸ ਤੋਂ ਪਹਿਲਾਂ ਵੀ ਦੋ ਵਾਰ ਵਿਜੀਲੈਂਸ ਦੇ ਸਵਾਲਾਂ ਦਾ ਜਵਾਬ ਦੇ ਚੁੱਕੇ ਹਨ। ਉਨ੍ਹਾਂ ਖਿਲਾਫ ਵੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਚੰਨੀ ਨੇ ਪੰਜਾਬ ਸਰਕਾਰ ਨੂੰ ਚੁਣੌਤੀ ਵੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦਾ ਪ੍ਰਾਪਰਟੀ ਨੂੰ ਨਸ਼ਰ ਕਰੇ ਅਤੇ ਉਨ੍ਹਾਂ ਦੀ 169 ਕਰੋੜ ਦੀ ਜਾਇਦਾਦ ਦੀ ਸਰਕਾਰ ਡਿਟੇਲ ਦੇਵੇ। ਜਾਂਚ ਵਿੱਚ ਜੇਕਰ ਆਮਦਨ ਤੋਂ ਵੱਧ ਜਾਇਦਾਦ ਦੀ ਗੱਲ ਸਾਹਮਣੇ ਆਈ ਤਾਂ ਉਹ ਸਾਰੀ ਪ੍ਰਾਪਰਟੀ ਸਰਕਾਰ ਦੇ ਨਾਂ ਕਰ ਦੇਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੀ ਜਾਇਦਾਦ ਦਾ ਵੇਰਵਾ ਵਿਜੀਲੈਂਸ ਨੂੰ ਦੇ ਦਿੱਤਾ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version