ਹੁਣ ਵਿਜੀਲੈਂਸ ਦੇ ਰਾਡਾਰ ‘ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ, 24 ਜੁਲਾਈ ਨੂੰ ਕੀਤਾ ਤਲਬ, ਬਠਿੰਡਾ ਦੀ ਜਾਇਦਾਦ ਦਾ ਹੈ ਮਾਮਲਾ
Vigilance Summon to Manpreet Badal: ਸਰੂਪ ਸਿੰਗਲਾ ਨੇ ਕਿਹਾ ਸੀ ਕਿ ਜੇਕਰ ਵਿਜੀਲੈਂਸ ਵਿਭਾਗ ਨੇ ਮਨਪ੍ਰੀਤ ਬਾਦਲ ਅਤੇ ਉਸਦੇ ਸਾਥੀਆਂ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਤਾਂ ਉਹ ਰੋਸ ਪ੍ਰਦਰਸ਼ਨ ਕਰਨ ਤੋਂ ਇਲਾਵਾ ਅਦਾਲਤ ਦਾ ਸਹਾਰਾ ਲੈਣ ਤੋਂ ਵੀ ਗੁਰੇਜ਼ ਨਹੀਂ ਕਰਨਗੇ।
Vigilance Summon to Manpreet Badal: ਹੁਣ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਬਿਊਰੋ ਦੇ ਰਡਾਰ ਵਿੱਚ ਆ ਗਏ ਹਨ। ਵਿਜੀਲੈਂਸ ਨੇ ਭਾਜਪਾ ਆਗੂ ਦੀ ਸ਼ਿਕਾਇਤ ਤੇ ਉਸ ਨੂੰ ਨੋਟਿਸ ਜਾਰੀ ਕਰਕੇ 24 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਬਠਿੰਡਾ ਵਿੱਚ ਪੁੱਡਾ ਦੀ ਜਾਇਦਾਦ ਸਬੰਧੀ ਮਨਪ੍ਰੀਤ ਬਾਦਲ ਖ਼ਿਲਾਫ਼ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ‘ਤੇ ਪੁੱਡਾ ਦੀ ਜਾਇਦਾਦ ਘੱਟ ਰੇਟ ‘ਤੇ ਵੇਚਣ ਦਾ ਇਲਜ਼ਾਮ ਲੱਗਾ ਸੀ।
ਵਿਭਾਗੀ ਸੂਤਰਾਂ ਅਨੁਸਾਰ ਮਨਪ੍ਰੀਤ ਸਿੰਘ ਬਾਦਲ ਨੂੰ ਇਹ ਨੋਟਿਸ ਵਿੱਤ ਮੰਤਰੀ ਹੁੰਦਿਆਂ ਬਠਿੰਡਾ ਸ਼ਹਿਰ ਦੇ ਪੌਸ਼ ਇਲਾਕੇ ਵਿੱਚ ਸਸਤੇ ਭਾਅ ਤੇ ਵਪਾਰਕ ਜ਼ਮੀਨ ਖਰੀਦਣ ਦੇ ਮਾਮਲੇ ਵਿੱਚ ਭੇਜਿਆ ਗਿਆ ਹੈ। ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਿੰਗਲਾ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਅਨਾਜ ਦੀ ਢੋਆ-ਢੁਆਈ ਵਿੱਚ ਘਪਲੇ ਦੀ ਸ਼ਿਕਾਇਤ ਵੀ ਵਿਜੀਲੈਂਸ ਨੂੰ ਦਿੱਤੀ ਹੈ।
Punjab Vigilance has sent a notice to the Ex-Finance Minister & BJP Leader Manpreet Badal. On the complaint of Ex-BJP MLA Sarup Chand Singla, Vigilance is investigating a property case in Bathinda and has asked him to appear before them on Monday. pic.twitter.com/D0ZKBMsIHg
— Gagandeep Singh (@Gagan4344) July 20, 2023
ਇਹ ਵੀ ਪੜ੍ਹੋ
ਸ਼ਿੰਗਲਾ ਨੇ ਇਲਜਾਮ ਲਾਇਆ ਸੀ ਕਿ 2017 ਤੋਂ 2022 ਤੱਕ ਬਾਦਲ ਨੇ ਕਣਕ-ਝੋਨੇ ਦੀ ਢੋਆ-ਢੁਆਈ ਲਈ ਆਪਣੇ ਡਰਾਈਵਰ ਤੇ ਗੰਨਮੈਨ ਦੇ ਨਾਂ ਤੇ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ। ਇਸ ਮਾਮਲੇ ਵਿੱਚ ਉਨ੍ਹਾਂ ਦੇ ਰਿਸ਼ਤੇਦਾਰ ਜੋਜੋ ਦਾ ਨਾਂ ਵੀ ਸਾਹਮਣੇ ਆਇਆ ਸੀ। ਵਿਜੀਲੈਂਸ ਵੱਲੋਂ ਵੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ