Subscribe to
Notifications
Subscribe to
Notifications
Vigilance Summon to Manpreet Badal: ਹੁਣ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਬਿਊਰੋ ਦੇ ਰਡਾਰ ਵਿੱਚ ਆ ਗਏ ਹਨ। ਵਿਜੀਲੈਂਸ ਨੇ ਭਾਜਪਾ ਆਗੂ ਦੀ ਸ਼ਿਕਾਇਤ ਤੇ ਉਸ ਨੂੰ ਨੋਟਿਸ ਜਾਰੀ ਕਰਕੇ 24 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਬਠਿੰਡਾ ਵਿੱਚ ਪੁੱਡਾ ਦੀ ਜਾਇਦਾਦ ਸਬੰਧੀ ਮਨਪ੍ਰੀਤ ਬਾਦਲ ਖ਼ਿਲਾਫ਼ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ‘ਤੇ ਪੁੱਡਾ ਦੀ ਜਾਇਦਾਦ ਘੱਟ ਰੇਟ ‘ਤੇ ਵੇਚਣ ਦਾ ਇਲਜ਼ਾਮ ਲੱਗਾ ਸੀ।
ਵਿਭਾਗੀ ਸੂਤਰਾਂ ਅਨੁਸਾਰ ਮਨਪ੍ਰੀਤ ਸਿੰਘ ਬਾਦਲ ਨੂੰ ਇਹ ਨੋਟਿਸ ਵਿੱਤ ਮੰਤਰੀ ਹੁੰਦਿਆਂ ਬਠਿੰਡਾ ਸ਼ਹਿਰ ਦੇ ਪੌਸ਼ ਇਲਾਕੇ ਵਿੱਚ ਸਸਤੇ ਭਾਅ ਤੇ ਵਪਾਰਕ ਜ਼ਮੀਨ ਖਰੀਦਣ ਦੇ ਮਾਮਲੇ ਵਿੱਚ ਭੇਜਿਆ ਗਿਆ ਹੈ। ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਿੰਗਲਾ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਅਨਾਜ ਦੀ ਢੋਆ-ਢੁਆਈ ਵਿੱਚ ਘਪਲੇ ਦੀ ਸ਼ਿਕਾਇਤ ਵੀ ਵਿਜੀਲੈਂਸ ਨੂੰ ਦਿੱਤੀ ਹੈ।
ਸ਼ਿੰਗਲਾ ਨੇ ਇਲਜਾਮ ਲਾਇਆ ਸੀ ਕਿ 2017 ਤੋਂ 2022 ਤੱਕ ਬਾਦਲ ਨੇ ਕਣਕ-ਝੋਨੇ ਦੀ ਢੋਆ-ਢੁਆਈ ਲਈ ਆਪਣੇ ਡਰਾਈਵਰ ਤੇ ਗੰਨਮੈਨ ਦੇ ਨਾਂ ਤੇ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ। ਇਸ ਮਾਮਲੇ ਵਿੱਚ ਉਨ੍ਹਾਂ ਦੇ ਰਿਸ਼ਤੇਦਾਰ ਜੋਜੋ ਦਾ ਨਾਂ ਵੀ ਸਾਹਮਣੇ ਆਇਆ ਸੀ। ਵਿਜੀਲੈਂਸ ਵੱਲੋਂ ਵੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂTV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ ,ਲੇਟੇਸਟ ਵੇੱਬ ਸਟੋਰੀ ,NRI ਨਿਊਜ਼ ,ਮਨੋਰੰਜਨ ਦੀ ਖਬਰ ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼ ,ਪਾਕਿਸਤਾਨ ਦਾ ਹਰ ਅਪਡੇਟ ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ