ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ ਨਿਊਜ਼। ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆ ਪੰਜਾਬ ਵਾਰ ਅਵਾਰਡਜ਼ ਐਕਟ, 1948 ਦੇ ਤਹਿਤ ਜੰਗੀ ਜਾਗੀਰ ਨੂੰ ਦੁੱਗਣਾ ਕਰਨ ਦਾ ਫੈਸਲਾ ਲਿਆ ਹੈ। ਲਏ ਗਏ ਫੈਸਲੇ ਮੁਤਾਬਕ, ਇਸ ਨੂੰ 10,000 ਰੁਪਏ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕਰ ਦਿੱਤਾ ਜਾਵੇਗਾ।
ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿੱਤ ਮੰਤਰੀ
ਹਰਪਾਲ ਸਿੰਘ ਚੀਮਾ (Harpal Singh Cheema) ਨੇ ਦੱਸਿਆ ਕਿ ਸਾਲ 2013 ਤੋਂ ਬਾਅਦ ਇਸ ਮਦ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਨੂੰ ਵੇਖਦਿਆਂ ਹੁਣ ਦੇਸ਼ ਦੇ ਵੀਰ ਸਪੂਤਾਂ ਦੇ ਮਾਪਿਆਂ ਦੇ ਹਿੱਤ ਵਿੱਚ ਫੈਸਲਾ ਲੈਣਾ ਸਾਡੀ ਸਰਕਾਰ ਦਾ ਫਰਜ ਬਣਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਇਸ ਫੈਸਲੇ ਨੂੰ ਮੰਜੂਰੀ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਉਨ੍ਹਾਂ ਪੰਜਾਬ ਦੇ ਰਹਿਣ ਵਾਲੇ ਉਹ ਮਾਪੇ, ਜਿੰਨ੍ਹਾਂ ਦੇ ਇਕਲੌਤੇ ਪੁੱਤਰ ਜਾਂ 2 ਤੋਂ 3 ਪੁੱਤਰਾਂ ਨੇ ਦੂਜੇ ਵਿਸ਼ਵ ਯੁੱਧ, ਕੌਮੀ ਸੰਕਟ 1962 ਅਤੇ ਕੌਮੀ ਸੰਕਟ 1971 ਦੌਰਾਨ
ਭਾਰਤੀ ਫੌਜ ਵਿੱਚ ਸੇਵਾਵਾਂ ਨਿਭਾਈਆਂ ਸਨ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨ ਵਜੋਂ ਸਾਲਾਨਾ ਜੰਗੀ ਜਾਗੀਰ ਅਦਾ ਕੀਤੀ ਜਾਂਦੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ