AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Appointment Letters: ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਵੰਡੇ ਨਿਯੁਕਤੀ ਪੱਤਰ

Meet Hayer ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਨਵੇਂ ਪ੍ਰਾਜੈਕਟ ਲਗਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ।

Appointment Letters: ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਵੰਡੇ ਨਿਯੁਕਤੀ ਪੱਤਰ
tv9-punjabi
| Published: 16 May 2023 16:10 PM IST
Share
ਚੰਡੀਗੜ੍ਹ ਨਿਊਜ: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਮੰਗਲਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਜਲ ਸਰੋਤ ਵਿਭਾਗ (Water Resources Minister) ਵਿੱਚ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਲਰਕਾਂ ਵਿੱਚੋਂ 42 ਜਲ ਸਰੋਤ ਵਿਭਾਗ ਅਤੇ 26 ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਭਰਤੀ ਕੀਤੇ ਗਏ ਹਨ। ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿਰਫ ਇੱਕ ਸਾਲ ਦੌਰਾਨ 29,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਪੰਜਾਬ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ਤੇ ਰੋਜ਼ਗਾਰ ਦੇ ਰਹੀ ਹੈ।

ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਦੀ ਅਪੀਲ

ਮੀਤ ਹੇਅਰ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਸਿੱਧੇ ਤੌਰ ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਕਿਸਾਨਾਂ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ। ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ (Ranjeet Singh Cheema) ਨੇ ਵਿਭਾਗ ਨੂੰ ਮਜ਼ਬੂਤ ਕਰਨ ਵਾਸਤੇ ਤੇਜ਼ੀ ਨਾਲ ਇਹ ਭਰਤੀ ਕਰਨ ਲਈ ਮੁੱਖ ਮੰਤਰੀ ਅਤੇ ਜਲ ਸਰੋਤ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਨਿਗਮ ਦੇ ਐਮ.ਡੀ. ਪਵਨ ਕਪੂਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...