AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

NRI Lands: ਐਨਆਰਆਈਜ਼ ਦੀ ਜ਼ਮੀਨ ਦਾ ਰਿਕਾਰਡ ਅਤੇ ਸ਼ਿਕਾਇਤਾਂ ਦਾ ਪਤਾ ਲਾਉਣ ਲਈ ਵੱਟਸਐਪ ਨੰਬਰ ਦੀ ਸ਼ੁਰੂਆਤ

CM ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜੇਕਰ ਐਨ.ਆਰ.ਆਈਜ਼ ਦੀਆਂ ਕੋਈ ਸ਼ਿਕਾਇਤਾਂ ਹਨ, ਤਾਂ ਉਸ ਦੇ ਛੇਤੀ ਤੋਂ ਛੇਤੀ ਹੱਲ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।

NRI Lands: ਐਨਆਰਆਈਜ਼ ਦੀ ਜ਼ਮੀਨ ਦਾ ਰਿਕਾਰਡ ਅਤੇ ਸ਼ਿਕਾਇਤਾਂ ਦਾ ਪਤਾ ਲਾਉਣ ਲਈ ਵੱਟਸਐਪ ਨੰਬਰ ਦੀ ਸ਼ੁਰੂਆਤ
tv9-punjabi
| Published: 21 Apr 2023 23:03 PM IST
Share
ਚੰਡੀਗੜ੍ਹ ਨਿਊਜ: ਪਰਵਾਸੀ ਭਾਰਤੀਆਂ (NRIs) ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਅਤੇ ਜ਼ਮੀਨ ਦੇ ਰਿਕਾਰਡ ਦਾ ਪਤਾ ਲਾਉਣ ਲਈ ਉਨ੍ਹਾਂ ਵਾਸਤੇ ਵਿਸ਼ੇਸ਼ ਹੈਲਪਲਾਈਨ ਨੰਬਰ 94641-00168 ਦੀ ਸ਼ੁਰੂਆਤ ਕੀਤੀ।ਵੱਟਸਐਪ ਨੰਬਰ ਜਾਰੀ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਵਿਦੇਸ਼ਾਂ ਵਿਚ ਰਹਿ ਰਹੇ ਸਮੁੱਚੇ ਪੰਜਾਬੀ ਭਾਈਚਾਰੇ ਲਈ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਇਸ ਸਮੁੱਚੀ ਪ੍ਰਕਿਰਿਆ ਦਾ ਮੁੱਖ ਉਦੇਸ਼ ਐਨ.ਆਰ.ਆਈਜ਼ ਦੀਆਂ ਸੇਵਾਵਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਕਿ ਦੁਨੀਆ ਭਰ ਵਿਚ ਸਰਦਾਰੀ ਕਾਇਮ ਕਰਨ ਵਾਲੇ ਪਰਵਾਸੀ ਪੰਜਾਬੀਆਂ ਦੇ ਭਾਈਚਾਰੇ ਨੂੰ ਆਪਣੇ ਵਤਨ ਆਉਣ ਮੌਕੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।

ਐਨਆਰਆਈਜ਼ ਦੀ ਮਦਦ ਲਈ ਸਰਕਾਰ ਵਚਨਬੱਧ

ਮੁੱਖ ਮੰਤਰੀ ਨੇ ਕਿਹਾ ਕਿ ਐਨਆਰਆਈਜ਼ ਨੇ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਿਤ ਭਾਵਨਾ ਅਤੇ ਸਿਰੜ ਨਾਲ ਦੁਨੀਆ ਭਰ ਵਿਚ ਬੁਲੰਦੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕਿਸੇ ਵੀ ਪਰਵਾਸੀ ਪੰਜਾਬੀ ਨੂੰ ਆਪਣੇ ਜੱਦੀ ਘਰ ਵਿਚ ਆਉਣ ਸਮੇਂ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਲਈ ਜ਼ਮੀਨ ਦੇ ਰਿਕਾਰਡ ਦੇ ਮਾਮਲਿਆਂ ਪ੍ਰਤੀ ਸਹੂਲਤ ਵਜੋਂ ਅਜਿਹੇ ਇਕ ਹੋਰ ਨੰਬਰ 8194900002 ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੰਬਰਾਂ ਉਤੇ ਦਰਜ ਹੋਣ ਵਾਲੀਆਂ ਸ਼ਿਕਾਇਤਾਂ ਨੂੰ 21 ਦਿਨਾਂ ਵਿਚ ਸੁਲਝਾਇਆ ਜਾਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕੀਤੀ ਕਿ ਇਹ ਉਪਰਾਲਾ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਪ੍ਰਭਾਵੀ ਬਣਾਉਣ ਦੇ ਨਾਲ-ਨਾਲ ਪਾਰਦਰਸ਼ਤਾ ਲਿਆਏਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...