NRI Lands: ਐਨਆਰਆਈਜ਼ ਦੀ ਜ਼ਮੀਨ ਦਾ ਰਿਕਾਰਡ ਅਤੇ ਸ਼ਿਕਾਇਤਾਂ ਦਾ ਪਤਾ ਲਾਉਣ ਲਈ ਵੱਟਸਐਪ ਨੰਬਰ ਦੀ ਸ਼ੁਰੂਆਤ

Published: 

21 Apr 2023 23:03 PM

CM ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜੇਕਰ ਐਨ.ਆਰ.ਆਈਜ਼ ਦੀਆਂ ਕੋਈ ਸ਼ਿਕਾਇਤਾਂ ਹਨ, ਤਾਂ ਉਸ ਦੇ ਛੇਤੀ ਤੋਂ ਛੇਤੀ ਹੱਲ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।

NRI Lands: ਐਨਆਰਆਈਜ਼ ਦੀ ਜ਼ਮੀਨ ਦਾ ਰਿਕਾਰਡ ਅਤੇ ਸ਼ਿਕਾਇਤਾਂ ਦਾ ਪਤਾ ਲਾਉਣ ਲਈ ਵੱਟਸਐਪ ਨੰਬਰ ਦੀ ਸ਼ੁਰੂਆਤ
Follow Us On

ਚੰਡੀਗੜ੍ਹ ਨਿਊਜ: ਪਰਵਾਸੀ ਭਾਰਤੀਆਂ (NRIs) ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਅਤੇ ਜ਼ਮੀਨ ਦੇ ਰਿਕਾਰਡ ਦਾ ਪਤਾ ਲਾਉਣ ਲਈ ਉਨ੍ਹਾਂ ਵਾਸਤੇ ਵਿਸ਼ੇਸ਼ ਹੈਲਪਲਾਈਨ ਨੰਬਰ 94641-00168 ਦੀ ਸ਼ੁਰੂਆਤ ਕੀਤੀ।ਵੱਟਸਐਪ ਨੰਬਰ ਜਾਰੀ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਵਿਦੇਸ਼ਾਂ ਵਿਚ ਰਹਿ ਰਹੇ ਸਮੁੱਚੇ ਪੰਜਾਬੀ ਭਾਈਚਾਰੇ ਲਈ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਇਸ ਸਮੁੱਚੀ ਪ੍ਰਕਿਰਿਆ ਦਾ ਮੁੱਖ ਉਦੇਸ਼ ਐਨ.ਆਰ.ਆਈਜ਼ ਦੀਆਂ ਸੇਵਾਵਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਕਿ ਦੁਨੀਆ ਭਰ ਵਿਚ ਸਰਦਾਰੀ ਕਾਇਮ ਕਰਨ ਵਾਲੇ ਪਰਵਾਸੀ ਪੰਜਾਬੀਆਂ ਦੇ ਭਾਈਚਾਰੇ ਨੂੰ ਆਪਣੇ ਵਤਨ ਆਉਣ ਮੌਕੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।

ਐਨਆਰਆਈਜ਼ ਦੀ ਮਦਦ ਲਈ ਸਰਕਾਰ ਵਚਨਬੱਧ

ਮੁੱਖ ਮੰਤਰੀ ਨੇ ਕਿਹਾ ਕਿ ਐਨਆਰਆਈਜ਼ ਨੇ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਿਤ ਭਾਵਨਾ ਅਤੇ ਸਿਰੜ ਨਾਲ ਦੁਨੀਆ ਭਰ ਵਿਚ ਬੁਲੰਦੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕਿਸੇ ਵੀ ਪਰਵਾਸੀ ਪੰਜਾਬੀ ਨੂੰ ਆਪਣੇ ਜੱਦੀ ਘਰ ਵਿਚ ਆਉਣ ਸਮੇਂ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਲਈ ਜ਼ਮੀਨ ਦੇ ਰਿਕਾਰਡ ਦੇ ਮਾਮਲਿਆਂ ਪ੍ਰਤੀ ਸਹੂਲਤ ਵਜੋਂ ਅਜਿਹੇ ਇਕ ਹੋਰ ਨੰਬਰ 8194900002 ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੰਬਰਾਂ ਉਤੇ ਦਰਜ ਹੋਣ ਵਾਲੀਆਂ ਸ਼ਿਕਾਇਤਾਂ ਨੂੰ 21 ਦਿਨਾਂ ਵਿਚ ਸੁਲਝਾਇਆ ਜਾਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕੀਤੀ ਕਿ ਇਹ ਉਪਰਾਲਾ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਪ੍ਰਭਾਵੀ ਬਣਾਉਣ ਦੇ ਨਾਲ-ਨਾਲ ਪਾਰਦਰਸ਼ਤਾ ਲਿਆਏਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Related Stories
ਪੰਜਾਬ ਦੀ ਰੀੜ ਦੀ ਹੱਡੀ ਹਨ ਬਲਾਕ ਪ੍ਰਧਾਨ, ਵਲੰਟੀਅਰਾਂ ਦੀ ਹੀ ਕੀਤੀ ਗਈ ਹੈ ਚੋਣ, ਮੁੱਖ ਮੰਤਰੀ ਮਾਨ ਨੇ 1609 ਪ੍ਰਧਾਨਾਂ ਨੂੰ ਚੁਕਵਾਈ ਸਹੁੰ
AAP State Body: ‘ਆਪ’ ਦੇ ਸੂਬਾਈ ਅਹੁਦੇਦਾਰਾਂ ਨੇ ਚੁੱਕੀ ਸਹੁੰ, ਮੁੱਖ ਮੰਤਰੀ ਨੇ ਸੌਂਪੀਆਂ ਜ਼ਿੰਮੇਵਾਰੀਆਂ
ਸਰਕਾਰ ਦਾ ਵਿਧਾਨ ਸਭਾ ਸੈਸ਼ਨ ਗੈਰ-ਸੰਵਿਧਾਨਕ; ਗੁਰਦੁਆਰਾ ਐਕਟ ਸੋਧ ਸਮੇਤ ਚਾਰੋਂ ਬਿੱਲ ਕਾਨੂੰਨਾਂ ਦੀ ਉਲੰਘਣਾ, ਮੁੱਖ ਮੰਤਰੀ ਦੇ ਪੱਤਰ ਤੇ ਰਾਜਪਾਲ ਦਾ ਜਵਾਬ
Action on Drug Smugglers : ਇਕ ਸਾਲ ‘ਚ ਫੜੀ ਇਕ ਹਜ਼ਾਰ ਕਿਲੋ ਹੈਰੋਇਨ, ਭਗਵੰਤ ਮਾਨ ਨੇ ਗ੍ਰਹਿ ਮੰਤਰੀ ਨੂੰ ਦਿੱਤੀ ਜਾਣਕਾਰੀ
ਇਸਰੋ ਪੰਜਾਬ ‘ਚ ਬਣਾਏਗਾ ਸਪੇਸ ਮਿਊਜ਼ੀਅਮ, ਚੰਦਰਯਾਨ-3 ਦੀ ਲਾਂਚਿੰਗ ਵੇਖ ਕੇ ਪਰਤੇ ਬੱਚਿਆਂ ਨਾਲ ਗੱਲਬਾਤ ਤੋਂ ਬਾਅਦ ਬੋਲੇ ਸੀਐੱਮ ਮਾਨ
ਉਦਯੋਗਪਤੀਆਂ ਤੇ ਲੋਕਾਂ ਦੇ ਸੁਝਾਅ ਅਨੂਸਾਰ ਇੰਡਸਟਰੀਅਲ ਵਿਕਾਸ ਨੀਤੀ ਬਣਾਵੇਗੀ ਪੰਜਾਬ ਸਰਕਾਰ-ਮੁੱਖ ਮੰਤਰੀ