AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਡੀਗੜ੍ਹ ‘ਚ ਨਸ਼ਿਆਂ ਖ਼ਿਲਾਫ਼ ਪੁਲਿਸ ਦਾ ਐਕਸ਼ਨ, ਘੋੜਿਆਂ ਨਾਲ ਗਸ਼ਤ ਤੋਂ ਲੈ ਕੇ ਦੇਰ ਰਾਤ ਤੱਕ ਛਾਪੇਮਾਰੀ

ਪੁਲਿਸ ਨੇ ਨਸ਼ੇ ਦੇ ਸੰਭਾਵਿਤ ਅੱਡਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਜੰਗਲਾਂ, ਖੰਡਰ ਇਮਾਰਤਾਂ ਤੇ ਸ਼ਮਸ਼ਾਨ ਘਾਟਾਂ ਦੇ ਨੇੜੇ ਸਰਚ ਆਪਰੇਸ਼ਨ ਚਲਾਏ। ਜੰਗਲ ਖੇਤਰ 'ਚ ਕੀਤੀ ਗਈ ਕਾਰਵਾਈ ਦੌਰਾਨ ਕੁਝ ਲੋਕਾਂ ਨੂੰ ਕਾਬੂ ਕੀਤਾ ਗਿਆ।

ਚੰਡੀਗੜ੍ਹ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਦਾ ਐਕਸ਼ਨ, ਘੋੜਿਆਂ ਨਾਲ ਗਸ਼ਤ ਤੋਂ ਲੈ ਕੇ ਦੇਰ ਰਾਤ ਤੱਕ ਛਾਪੇਮਾਰੀ
tv9-punjabi
| Updated On: 14 Sep 2026 13:26 PM IST
Share

ਚੰਡੀਗੜ੍ਹ ‘ਚ ਨਸ਼ਿਆਂ ਖ਼ਿਲਾਫ਼ ਪੁਲਿਸ ਨੇ ਆਪਣੀ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ। ਸ਼ਹਿਰ ‘ਚ ਹੁਣ ਘੋੜਿਆਂ ਨਾਲ ਪੁਲਿਸ ਗਸ਼ਤ ਦੇ ਨਾਲ-ਨਾਲ ਥਾਣਾ ਇੰਚਾਰਜ ਤੇ ਇਲਾਕੇ ਦੇ ਡੀਐਸਪੀ ਵੀ ਰਾਤ ਦੇ ਸਮੇਂ ਫੀਲਡ ‘ਚ ਉਤਰ ਕੇ ਜਾਂਚ ਤੇ ਛਾਪੇਮਾਰੀ ਕਰ ਰਹੇ ਹਨ। ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਵੀਡੀਓਗ੍ਰਾਫੀ ਵੀ ਕੀਤੀ ਜਾ ਰਹੀ ਹੈ, ਤਾਂ ਜੋ ਮਾਮਲਿਆਂ ਨੂੰ ਅਦਾਲਤ ‘ਚ ਮਜ਼ਬੂਤੀ ਨਾਲ ਪੇਸ਼ ਕੀਤਾ ਜਾ ਸਕੇ।

ਪੁਲਿਸ ਨੇ ਨਸ਼ੇ ਦੇ ਸੰਭਾਵਿਤ ਅੱਡਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਜੰਗਲਾਂ, ਖੰਡਰ ਇਮਾਰਤਾਂ ਤੇ ਸ਼ਮਸ਼ਾਨ ਘਾਟਾਂ ਦੇ ਨੇੜੇ ਸਰਚ ਆਪਰੇਸ਼ਨ ਚਲਾਏ ਤੇਕਾਰਵਾਈ ਦੌਰਾਨ ਕੁਝ ਲੋਕਾਂ ਨੂੰ ਕਾਬੂ ਕੀਤਾ ਗਿਆ। ਚੰਡੀਗੜ੍ਹ ਪੁਲਿਸ ਮੁਤਾਬਕ ਹੁਣ ਤੱਕ 82 ਲੋਕਾਂ ਖ਼ਿਲਾਫ਼ ਪ੍ਰਿਵੈਂਟਿਵ ਐਕਸ਼ਨ ਲਿਆ ਗਿਆ ਹੈ ਤੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਐਨਡੀਪੀਐਸ ਐਕਟ ਤਹਿਤ 16 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਜ਼ਮੀਨੀ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ।

ਸਪਲਾਇਰਾਂ ਤੇ ਪੈਡਲਰਾਂ ਦੀ ਸੂਚੀ ਤਿਆਰ

ਪੁਲਿਸ ਨੇ ਕਾਰਵਾਈ ਨੂੰ ਸਿਰਫ਼ ਨਸ਼ਾ ਤਸਕਰਾਂ ਤੇ ਪੈਡਲਰਾਂ ਤੱਕ ਸੀਮਤ ਨਹੀਂ ਰੱਖਿਆ। ਪਹਿਲਾਂ ਨਸ਼ਿਆਂ ਜਾਂ ਹੋਰ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਰਹੇ ਲੋਕਾਂ ਦੀ ਮੌਜੂਦਾ ਗਤੀਵਿਧੀਆਂ, ਆਵਾਜਾਈ ਤੇ ਸੰਭਾਵਿਤ ਸੰਪਰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਸੀਆਈਡੀ ਵਿੰਗ ਨੂੰ ਵੀ ਸਰਗਰਮ ਕੀਤਾ ਗਿਆ ਹੈ। ਸੀਆਈਡੀ ਦੀ ਟੀਮ ਸਥਾਨਕ ਸੂਤਰਾਂ ਰਾਹੀਂ ਕਾਲੋਨੀਆਂ ‘ਚ ਨਸ਼ਾ ਸਪਲਾਇਰਾਂ ਤੇ ਪੈਡਲਰਾਂ ਦੀ ਜਾਣਕਾਰੀ ਇਕੱਠੀ ਕਰ ਰਹੀ ਹੈ। ਇਸ ਦੇ ਨਾਲ ਹੀ ਦੋ ਜਾਂ ਇਸ ਤੋਂ ਵੱਧ ਐਨਡੀਪੀਐਸ ਮਾਮਲਿਆਂ ਵਾਲੇ ਅਪਰਾਧੀਆਂ ਖ਼ਿਲਾਫ਼ ਇੱਕ ਸਾਲ ਤੱਕ ਨਜ਼ਰਬੰਦੀ ਦੀ ਰੂਪਰੇਖਾ ‘ਤੇ ਵੀ ਕੰਮ ਕੀਤਾ ਜਾ ਰਿਹਾ ਹੈ।

ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਚੰਡੀਗੜ੍ਹ ਪੁਲਿਸ ਦੀ ਡਰੱਗ ਅਵੇਅਰਨੈੱਸ ਟੀਮ ਵੱਲੋਂ ਸ਼ਹਿਰ ‘ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੀ ਵਰਤੋਂ ਨਾਲ ਹੋਣ ਵਾਲੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਗਈ। ਪੁਲਿਸ ਟੀਮ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਨੌਜਵਾਨਾਂ ਨੂੰ ਨਸ਼ਾ ਮੁਕਤ ਜੀਵਨ ਵੱਲ ਪ੍ਰੇਰਿਤ ਕਰਨ ਲਈ ਜਾਗਰੂਕ ਕੀਤਾ।

ਇਸ ਦੇ ਨਾਲ ਹੀ ਲੋਕਾਂ ਨੂੰ ਨਸ਼ਿਆਂ ਨਾਲ ਸਬੰਧਤ ਮਾਮਲਿਆਂ ‘ਚ ਮਦਦ ਲੈਣ ਤੇ ਸ਼ਿਕਾਇਤ ਜਾਂ ਜਾਣਕਾਰੀ ਦੇਣ ਲਈ ਪੁਲਿਸ ਵੱਲੋਂ ਉਪਲਬਧ ਹੈਲਪਲਾਈਨ ਤੇ ਰਿਪੋਰਟਿੰਗ ਚੈਨਲਾਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਗਵਰਨਰ ਨੇ ਕੀਤੀ ਸੀ ਮੀਟਿੰਗ

ਬੀਤੀ ਦਿਨੀਂ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਪੁਲਿਸ ਨਾਲ ਨਸ਼ਿਆਂ ਦੀ ਸਥਿਤੀ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨੇ ਨਸ਼ਾ ਤਸਕਰਾਂ ਤੇ ਪੈਡਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

58 ਨਸ਼ਾ ਪ੍ਰਭਾਵਿਤ ਹੌਟਸਪੌਟਸ ‘ਤੇ ਨਿਗਰਾਨੀ

ਮੀਟਿੰਗ ਦੌਰਾਨ ਸ਼ਹਿਰ ਦੇ 58 ਨਸ਼ਾ ਪ੍ਰਭਾਵਿਤ ਹੌਟਸਪੌਟਸ ‘ਤੇ ਨਿਗਰਾਨੀ ਵਧਾਉਣ, ਲੋਕਾਂ ਵੱਲੋਂ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਦੇਣ ਦੀ ਪ੍ਰਣਾਲੀ ਮਜ਼ਬੂਤ ਕਰਨ ਅਤੇ ਲਗਾਤਾਰ ਪੁਲਿਸ ਕਾਰਵਾਈ ਜਾਰੀ ਰੱਖਣ ‘ਤੇ ਜ਼ੋਰ ਦਿੱਤਾ ਗਿਆ। ਇਸ ਦੇ ਨਾਲ ਹੀ ਨਸ਼ੇ ਦੀ ਲਤ ਨਾਲ ਪੀੜਤ ਲੋਕਾਂ ਦੇ ਇਲਾਜ ਤੇ ਪੁਨਰਵਾਸ ‘ਤੇ ਵੀ ਧਿਆਨ ਦੇਣ ਦੀ ਗੱਲ ਕਹੀ ਗਈ। ਚੰਡੀਗੜ੍ਹ ਪੁਲਿਸ ਨੇ ਸੁਰੱਖਿਅਤ ਅਤੇ ਨਸ਼ਾ ਮੁਕਤ ਚੰਡੀਗੜ੍ਹ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ।

Follow Us