AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਕੀ ਹਨ ਸਿਆਸੀ ਮਾਇਨੇ? 625 ਕਿਲੋਮੀਟਰ ਦੇ ਸਫ਼ਰ ਰਾਹੀਂ ਕਾਂਗਰਸ ਹਾਈਕਮਾਂਡ ਨੂੰ ਦੇਣਗੇ ਵੱਡਾ ਸੰਦੇਸ਼

Charanjit Singh Channi: ਪੰਜਾਬ ਦੀ ਸਿਆਸਤ ਵਿੱਚ 'ਜਵਾਨੀ ਸੰਭਾਲ ਸਾਈਕਲ ਯਾਤਰਾ' ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ 8 ਦਿਨਾਂ ਦੀ ਇਹ ਯਾਤਰਾ 12 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ।

ਚਰਨਜੀਤ ਸਿੰਘ ਚੰਨੀ ਦੀ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੇ ਕੀ ਹਨ ਸਿਆਸੀ ਮਾਇਨੇ? 625 ਕਿਲੋਮੀਟਰ ਦੇ ਸਫ਼ਰ ਰਾਹੀਂ ਕਾਂਗਰਸ ਹਾਈਕਮਾਂਡ ਨੂੰ ਦੇਣਗੇ ਵੱਡਾ ਸੰਦੇਸ਼
2027 ਲਈ ਚੰਨੀ ਦੀ ਨਵੀਂ ਰਣਨੀਤੀ
tv9-punjabi
| Published: 09 Nov 2026 09:04 AM IST
Share

ਪੰਜਾਬ ਦੀ ਸਿਆਸਤ ਵਿੱਚ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ 8 ਦਿਨਾਂ ਦੀ ਇਹ ਯਾਤਰਾ 12 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਚਮਕੌਰ ਸਾਹਿਬ ਤੋਂ ਸ਼ੁਰੂ ਹੋ ਕੇ ਇਹ ਯਾਤਰਾ ਮਾਲਵਾ ਖੇਤਰ ਦੇ 27 ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘਦੀ ਹੋਈ 19 ਨਵੰਬਰ ਨੂੰ ਖੰਨਾ ਵਿਖੇ ਸਮਾਪਤ ਹੋਵੇਗੀ। ਚੰਨੀ ਨੇ ਜ਼ਿਲ੍ਹਾ ਪ੍ਰਧਾਨਾਂ, ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੂੰ ਯਾਤਰਾ ਵਿੱਚ ਸ਼ਾਮਲ ਹੋਣ ਦਾ ਸੱਦਾ ਭੇਜ ਦਿੱਤਾ ਹੈ।

ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀ ਅੰਦਰੂਨੀ ਖਿੱਚੋਤਾਣ ਅਤੇ ਧੜੇਬੰਦੀ ਵਿਚਕਾਰ ਚੰਨੀ ਇਸ ਯਾਤਰਾ ਰਾਹੀਂ ਹਾਈਕਮਾਂਡ ਸਾਹਮਣੇ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ। ਇਸ ਦੇ ਜ਼ਰੀਏ ਪਾਰਟੀ ‘ਤੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਲਈ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।

ਕਰੀਬ 625 ਕਿਲੋਮੀਟਰ ਲੰਬੀ ਇਸ ਯਾਤਰਾ ਦੌਰਾਨ ਹਰ ਰੋਜ਼ ਔਸਤਨ 78 ਤੋਂ 80 ਕਿਲੋਮੀਟਰ ਦਾ ਸਫ਼ਰ ਸਾਈਕਲ ਰਾਹੀਂ ਤੈਅ ਕੀਤਾ ਜਾਵੇਗਾ। ਚੰਨੀ ਨੇ ਸਾਈਕਲ ਯਾਤਰਾ ਦਾ ਐਲਾਨ ਕਾਫ਼ੀ ਸਮਾਂ ਪਹਿਲਾਂ ਕਰ ਦਿੱਤਾ ਸੀ ਅਤੇ ਉਸ ਸਮੇਂ ਇਹ ਸਿਰਫ਼ ਉਨ੍ਹਾਂ ਦਾ ਨਿੱਜੀ ਪ੍ਰੋਗਰਾਮ ਸੀ, ਪਰ ਹੁਣ ਪਾਰਟੀ ਵੀ ਇਸ ਵਿੱਚ ਪੂਰੀ ਤਰ੍ਹਾਂ ਜੁਟ ਗਈ ਹੈ।

ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਦੇ ਹੋਰ ਸਿਆਸੀ ਮਾਇਨੇ ਜਾਣੋ…

ਨਸ਼ਿਆਂ ਅਤੇ Law and Order ਦਾ ਮੁੱਦਾ ਭਖਿਆ: ਚਰਨਜੀਤ ਸਿੰਘ ਚੰਨੀ ਨੇ ਆਪਣੀ ਯਾਤਰਾ ਦਾ ਨਾਂ ‘ਜਵਾਨੀ ਸੰਭਾਲ’ ਰੱਖਿਆ ਹੈ ਅਤੇ ਇਸ ਦਾ ਮੁੱਖ ਫੋਕਸ ਮਾਲਵਾ ਦੀਆਂ ਸੀਟਾਂ ‘ਤੇ ਹੈ। ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਮਾਲਵਾ ਵਿੱਚ ਨਸ਼ਿਆਂ ਅਤੇ Law and Order ਦਾ ਮੁੱਦਾ ਭਖਿਆ ਹੋਇਆ ਹੈ। ਇਸ ਲਈ ਚੰਨੀ ਨੇ ਯਾਤਰਾ ਦਾ ਰੂਟ ਮਾਲਵਾ ਦੀਆਂ ਸੀਟਾਂ ਵਿੱਚੋਂ ਰੱਖਿਆ ਹੈ।

ਮਾਲਵਾ ਤੋਂ ਕਾਂਗਰਸ ਨੂੰ ਉਮੀਦ: 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਾਲਵਾ ਖੇਤਰ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਸੀ। 69 ਸੀਟਾਂ ਵਿੱਚੋਂ 66 ਸੀਟਾਂ ‘ਤੇ ‘ਆਪ’ ਨੇ ਜਿੱਤ ਹਾਸਲ ਕੀਤੀ ਸੀ, ਜਦਕਿ ਕਾਂਗਰਸ ਨੂੰ ਸਿਰਫ਼ ਦੋ ਸੀਟਾਂ ਮਿਲੀਆਂ ਸਨ। ਇਸੇ ਕਰਕੇ ਕਾਂਗਰਸ ਨੇ ਮਾਲਵਾ ‘ਤੇ ਪੂਰਾ ਧਿਆਨ ਕੇਂਦਰਿਤ ਕੀਤਾ ਹੈ। ਰਾਹੁਲ ਗਾਂਧੀ ਵੀ ਮਾਲਵਾ ਵਿੱਚ ਰੈਲੀ ਕਰਕੇ ਗਏ ਹਨ ਅਤੇ ਹੁਣ ਚੰਨੀ ਦੀ ਯਾਤਰਾ ਵੀ ਮਾਲਵਾ ਤੋਂ ਹੀ ਸ਼ੁਰੂ ਹੋ ਰਹੀ ਹੈ।

ਨੌਜਵਾਨਾਂ ਨਾਲ ਸਿੱਧਾ ਜੁੜਾਅ: ‘ਜਵਾਨੀ ਸੰਭਾਲ’ ਨਾਂ ਤੋਂ ਸਪੱਸ਼ਟ ਹੈ ਕਿ ਕਾਂਗਰਸ ਦਾ ਸਿੱਧਾ ਫੋਕਸ ਪੰਜਾਬ ਦੀ ਨੌਜਵਾਨ ਪੀੜ੍ਹੀ ‘ਤੇ ਹੈ। ਸਾਈਕਲ ਰਾਹੀਂ ਯਾਤਰਾ ਕਰਕੇ ਚੰਨੀ ਆਮ ਲੋਕਾਂ ਅਤੇ ਨੌਜਵਾਨਾਂ ਨਾਲ ਸਿੱਧਾ ਸੰਵਾਦ ਕਾਇਮ ਕਰਨਾ ਚਾਹੁੰਦੇ ਹਨ।

ਕਾਂਗਰਸ ਵਿੱਚ ਆਪਣੀ ਮੋਹਰੀ ਸਥਿਤੀ ਦਾ ਦਾਅਵਾ: ਪੰਜਾਬ ਕਾਂਗਰਸ ਵਿੱਚ ਸਮੇਂ-ਸਮੇਂ ‘ਤੇ ਸਾਹਮਣੇ ਆਉਣ ਵਾਲੀ ਧੜੇਬੰਦੀ ਅਤੇ ਲੀਡਰਸ਼ਿਪ ਦੀ ਦੌੜ ਵਿਚਕਾਰ ਚੰਨੀ ਇਸ ਵੱਡੇ ਅਭਿਆਨ ਦੀ ਕਮਾਨ ਸੰਭਾਲ ਕੇ ਖੁਦ ਨੂੰ ਪਾਰਟੀ ਦੇ ਮੁੱਖ ਚਿਹਰੇ ਅਤੇ ਲੋਕ ਆਗੂ ਵਜੋਂ ਹਾਈਕਮਾਂਡ ਸਾਹਮਣੇ ਪੇਸ਼ ਕਰਨਾ ਚਾਹੁੰਦੇ ਹਨ।

ਮਾਲਵਾ ਵਿੱਚ ਸਿਆਸੀ ਵਾਪਸੀ ਦੀ ਵੱਡੀ ਕੋਸ਼ਿਸ਼: ਸ੍ਰੀ ਚਮਕੌਰ ਸਾਹਿਬ ਤੋਂ ਯਾਤਰਾ ਸ਼ੁਰੂ ਕਰਕੇ ਚੰਨੀ ਆਪਣੇ ਪੁਰਾਣੇ ਸਿਆਸੀ ਗੜ੍ਹ ਨੂੰ ਮੁੜ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਤਾਂ ਜੋ ਪਾਰਟੀ ਸੰਗਠਨ ‘ਤੇ ਉਨ੍ਹਾਂ ਦੀ ਪਕੜ ਹੋਰ ਮਜ਼ਬੂਤ ਹੋ ਸਕੇ।

ਖੁਦ ਨੂੰ ਸਾਬਤ ਕਰਨ ਦੀ ਦੌੜ: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਨੀ ਇਸ ਯਾਤਰਾ ਦੀ ਸਫਲਤਾ ਰਾਹੀਂ ਪਾਰਟੀ ਹਾਈਕਮਾਂਡ ਨੂੰ ਇਹ ਭਰੋਸਾ ਦਿਵਾਉਣਾ ਚਾਹੁੰਦੇ ਹਨ ਕਿ ਪੰਜਾਬ ਵਿੱਚ ਪਾਰਟੀ ਦੀ ਅਗਵਾਈ ਕਰਨ ਲਈ ਉਹ ਇੱਕ ਸਮਰੱਥ ਚਿਹਰਾ ਹਨ।

Follow Us
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...