ਹੁਣ ਤੱਕ ਨਹੀਂ ਬਣਾਇਆ ਦਲਿਤ ਡਿਪਟੀ ਸੀਐੱਮ, ਬਿੱਟੂ ਨੂੰ ਕੁਝ ਨਹੀਂ ਪਤਾ, ਬਰਨਾਲਾ ‘ਚ ਜਨਸਭਾ ‘ਚ ਬੋਲੇ ਸਾਬਕਾ CM ਚੰਨੀ
ਚਰਨਜੀਤ ਸਿੰਘ ਚੰਨੀ ਨੇ ਭਾਜਪਾ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਅਫੀਮ ਦੀ ਖੇਤੀ ਦੇ ਮੁੱਦੇ 'ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਚੰਨੀ ਨੇ ਕਿਹਾ ਕਿ ਰਵਨੀਤ ਬਿੱਟੂ ਨੂੰ ਕੁਝ ਨਹੀਂ ਪਤਾ, ਕਦੋਂ ਕੀ ਗੱਲ ਕਰਨੀ ਹੈ। ਉਹ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ ਪਰ ਉਹ ਨਹੀਂ ਬਣੇਗਾ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪਿੰਡ ਅਮਲਾ ਸਿੰਘ ਵਾਲਾ ਅਤੇ ਜੋਧਪੁਰ ਵਿੱਚ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਬੀਜੇਪੀ ਦੇ ਆਗੂਆਂ ਨੂੰ ਘੇਰਿਆ।
ਚਰਨਜੀਤ ਸਿੰਘ ਚੰਨੀ ਨੇ ਭਾਜਪਾ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਅਫੀਮ ਦੀ ਖੇਤੀ ਦੇ ਮੁੱਦੇ ‘ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਚੰਨੀ ਨੇ ਕਿਹਾ ਕਿ ਰਵਨੀਤ ਬਿੱਟੂ ਨੂੰ ਕੁਝ ਨਹੀਂ ਪਤਾ, ਕਦੋਂ ਕੀ ਗੱਲ ਕਰਨੀ ਹੈ। ਉਹ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ ਪਰ ਉਹ ਨਹੀਂ ਬਣੇਗਾ।
ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸ. ਚਰਨਜੀਤ ਸਿੰਘ ਚੰਨੀ ਜੀ ਨੇ ਅੱਜ ਹਲਕਾ ਬਰਨਾਲਾ ਤੋੰ ਕਾਂਗਰਸ ਦੇ ਉਮੀਦਵਾਰ ਸ. ਕੁਲਦੀਪ ਸਿੰਘ ਢਿੱਲੋੰ ਜੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਤੇ ਕਈ ਹੋਰ ਕਾਂਗਰਸੀ ਆਗੂ ਅਤੇ ਲੀਡਰ ਸਹਿਬਾਨ ਵੀ ਹਾਜ਼ਰ ਰਹੇ। ਲੋਕਾਂ ਦਾ ਮਿਲ ਰਿਹਾ ਸਮਰਥਨ pic.twitter.com/bmjxc7dzuQ
— Punjab Congress (@INCPunjab) November 10, 2024
ਇਹ ਵੀ ਪੜ੍ਹੋ
ਇਸ ਦੌਰਾਨ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੰਗਰੇਜ਼ਾਂ ਦੇ ਰੂਪ ਵਿੱਚ ਲੋਕਾਂ ਨੂੰ ਲੁੱਟ ਰਹੀ ਹੈ। ਭਗਵੰਤ ਮਾਨ ਤੋਂ ਸਰਕਾਰ ਸੰਭਾਲੀ ਨਹੀਂ ਜਾ ਰਹੀ ਹੈ। ਕੇਜਰੀਵਾਲ ਇਸ ਵੇਲੇ ਪੰਜਾਬ ਦੀ ਸਰਕਾਰ ਚਲਾ ਰਹੇ ਹਨ, ਜਦਕਿ ਭਗਵੰਤ ਮਾਨ ਸ਼ਾਹੀ ਕੈਦੀ ਹੈ। ਪੰਜਾਬ ਦੇ ਡੀਸੀ ਵੀ ਮੀਟਿੰਗ ਲਈ ਦਿੱਲੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਦੋਵਾਂ ਸਰਕਾਰਾਂ ਨੇ ਮਿਲ ਕੇ ਸੂਬੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਾਇਆ ਹੈ। ਪੰਜਾਬ ਦੀ ‘ਆਪ’ ਸਰਕਾਰ ਨਸ਼ੇ ਨੂੰ ਰੋਕਣ ‘ਚ ਨਾਕਾਮ ਰਹੀ ਹੈ ਅਤੇ ਇਸ ਸਮੇਂ ਪੰਜਾਬ ‘ਚ ਨਸ਼ੇ ਦਾ ਬੋਲਬਾਲਾ ਹੈ।
ਚੋਣਾਂ ਦੌਰਾਨ ਦਲਿਤਾਂ ਨੂੰ ਯਾਦ ਕੀਤਾ ਜਾਂਦਾ- ਚੰਨੀ
ਉਨ੍ਹਾਂ ਕਿਹਾ ਕਿ ਆਪ ਦਲਿਤ ਵਿਰੋਧੀ ਪਾਰਟੀ ਸਾਬਤ ਹੋਈ ਹੈ। ਚੋਣਾਂ ਸਮੇਂ ਕੀਤੇ ਗਏ ਐਲਾਨ ਮੁਤਾਬਕ ਦਲਿਤ ਡਿਪਟੀ ਸੀਐਮ ਦੀ ਨਿਯੁਕਤੀ ਅਜੇ ਤੱਕ ਨਹੀਂ ਹੋਈ ਹੈ, ਜਦੋਂ ਕਿ ਚੋਣਾਂ ਵੇਲੇ ਉਨ੍ਹਾਂ ਨੂੰ ਦਲਿਤ ਹੀ ਯਾਦ ਆਉਂਦੇ ਹਨ। ਇਸ ਮੌਕੇ ਵੱਖ-ਵੱਖ ਪਾਰਟੀਆਂ ਨਾਲ ਜੁੜੇ ਵਰਕਰ ਵੱਡੀ ਗਿਣਤੀ ‘ਚ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਏ।