ਹਿਮਾਚਲ ‘ਚ ਪੰਜਾਬੀ ਨੂੰ ਦੂਜੀ ਭਾਸ਼ਾ ਬਣਾਉਣ ਦੀ ਮੰਗ: ਸਾਬਕਾ ਸੀਐਮ ਚੰਨੀ ਨੇ ਕਿਹਾ- ਮੈਂ ਮੁੱਖ ਮੰਤਰੀ ਸੁੱਖੂ ਨੂੰ ਮਿਲਿਆ, ਵਿਚਾਰ ਕਰਨ ਦਾ ਦਿੱਤਾ ਭਰੋਸਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੇ 2 ਦਿਨ ਪਹਿਲਾਂ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਗੱਲਬਾਤ ਕੀਤੀ। ਇਸ ਬੈਠਕ ਦਾ ਮੁੱਖ ਮਕਸਦ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨਾ ਸੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਿਮਚਾਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਪੰਜਾਬੀ ਭਾਸ਼ਾ ਨੂੰ ਲੈ ਕੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਿਮਚਾਲ ਵਿੱਚ ਪੰਜਾਬੀ ਨੂੰ ਦੂਜੀ ਭਾਸ਼ਾ ਵਜੋਂ ਮਾਨਤਾ ਦੇਣ ਦੀ ਗੱਲ ਕੀਤੀ। ਇਸ ਬਾਰੇ ਚਰਨਜੀਤ ਸਿੰਘ ਚੰਨੀ ਨੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਹਿਮਾਚਲ ਵਿੱਚ ਵੱਡੀ ਮਾਤਰਾ ਵਿੱਚ ਪੰਜਾਬੀ ਬੋਲਣ ਵਾਲੇ ਲੋਕ ਹਨ। ਜਿਸ ਕਾਰਨ ਹਿਮਾਚਲ ਵਿੱਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ।
ਚੰਨੀ ਨੇ ਪੋਸਟ ਸ਼ੇਅਰ ਕੀਤੀ
ਚੰਨੀ ਨੇ ਦੋ ਦਿਨ ਪਹਿਲਾਂ ਹੋਈ ਮੀਟਿੰਗ ਸਬੰਧੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਹ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਨਜ਼ਰ ਆ ਰਹੇ ਹਨ। ਪੋਸਟ ‘ਚ ਚੰਨੀ ਨੇ ਲਿਖਿਆ- “ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਸ਼ਿਮਲਾ ‘ਚ ਮੁਲਾਕਾਤ ਕੀਤੀ। ਇਸ ਮੌਕੇ ‘ਤੇ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਨੂੰ ਹਿਮਾਚਲ ਪ੍ਰਦੇਸ਼ ਦੀ ਦੂਜੀ ਭਾਸ਼ਾ ਬਣਾਉਣ ਦੀ ਬੇਨਤੀ ਕੀਤੀ ਗਈ। ਕਿਉਂਕਿ ਪੰਜਾਬੀ ਭਾਸ਼ਾ ਅਜੇ ਵੀ ਹਿਮਾਚਲ ਦੇ ਵੱਡੇ ਹਿੱਸੇ ‘ਚ ਬੋਲੀ ਜਾਂਦੀ ਹੈ ਅਤੇ ਉਹ। ਮਾਮਲੇ ਨੂੰ ਗੰਭੀਰਤਾ ਨਾਲ ਦੇਖਣ ਦਾ ਭਰੋਸਾ ਦਿੱਤਾ।”
ਅਸੀਂ ਸ਼ਿਮਲਾ ਵਿੱਚ ਡੇਢ ਘੰਟੇ ਤੱਕ ਮਿਲੇ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸ਼ਿਮਲਾ ਵਿੱਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਕਰੀਬ ਡੇਢ ਘੰਟੇ ਤੱਕ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਹਿਮਾਚਲ ਅਤੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵੀ ਗੱਲਬਾਤ ਹੋਈ।
ਇਹ ਵੀ ਪੜ੍ਹੋ: CM ਮਾਨ ਨੇ ANTF ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ, Whatsapp No. ਕੀਤਾ ਜਾਰੀ