AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Channi on Vigilance: ਵਿਸਾਖੀ ਦੀ ਛੁੱਟੀ ਵਾਲੇ ਦਿਨ ਬੁਲਾਇਆ, ਜਾਨ ਤੋਂ ਮਾਰ ਸਕਦੇ ਨੇ’; ਆਖ਼ਿਰ ਚਰਨਜੀਤ ਸਿੰਘ ਚੰਨੀ ਨੂੰ ਕਿਉਂ ਸਤਾ ਰਿਹਾ ਇਹ ਡਰ?

Punjab Vigilance Department ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਚੰਨੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ 20 ਅਪ੍ਰੈਲ ਨੂੰ ਪੁੱਛਗਿੱਛ ਲਈ ਬੁਲਾਇਆ ਜਾਣਾ ਸੀ ਪਰ ਅੱਜ ਛੁੱਟੀ ਵਾਲੇ ਦਿਨ ਹੀ ਬੁਲਾ ਲਿਆ ਗਿਆ ਹੈ।

Channi on Vigilance: ਵਿਸਾਖੀ ਦੀ ਛੁੱਟੀ ਵਾਲੇ ਦਿਨ ਬੁਲਾਇਆ, ਜਾਨ ਤੋਂ ਮਾਰ ਸਕਦੇ ਨੇ'; ਆਖ਼ਿਰ ਚਰਨਜੀਤ ਸਿੰਘ ਚੰਨੀ ਨੂੰ ਕਿਉਂ ਸਤਾ ਰਿਹਾ ਇਹ ਡਰ?
ਚੰਨੀ ਨੇ ਭੁਪੇਸ਼ ਬਘੇਲ ਅੱਗੇ ਝੁਕਣ ਤੋਂ ਕੀਤਾ ਇਨਕਾਰ
tv9-punjabi
| Published: 14 Apr 2023 15:14 PM IST
Share
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਚੰਨੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਪੁੱਛਗਿੱਛ ਤੋਂ ਪਹਿਲਾਂ ਚੰਨੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ 20 ਅਪ੍ਰੈਲ ਨੂੰ ਪੁੱਛਗਿੱਛ ਲਈ ਬੁਲਾਇਆ ਜਾਣਾ ਸੀ ਪਰ ਮੈਨੂੰ ਅੱਜ ਹੀ ਬੁਲਾਇਆ ਗਿਆ ਹੈ। ਚੰਨੀ ਨੇ ਸੰਮਨ ਦੀ ਟਾਈਮਿੰਗ ‘ਤੇ ਵੀ ਸਵਾਲ ਚੁੱਕੇ। ਸਾਬਕਾ ਸੀਐਮ ਨੇ ਕਿਹਾ ਕਿ ਅੱਜ ਜਦੋਂ ਵਿਸਾਖੀ ‘ਤੇ ਸਾਰੇ ਦਫ਼ਤਰ ਬੰਦ ਹਨ ਤਾਂ ਮੈਂ ਇਕੱਲਾ ਹੀ ਉਨ੍ਹਾਂ ਦੇ ਦਫ਼ਤਰ ਜਾਵਾਂਗਾ। ਜਿੱਥੇ ਉਹ ਮੈਨੂੰ ਮਾਰ ਸਕਦੇ ਹਨ, ਜੇਲ੍ਹ ਭੇਜ ਸਕਦੇ ਹਨ, ਜੋ ਮਰਜ਼ੀ ਕਰ ਸਕਦੇ ਹਨ, ਪਰ ਮੈਂ ਇਸ ਲਈ ਪੂਰੀ ਤਰ੍ਹਾਂ ਤਿਆਰ ਹਾਂ। ਜ਼ਿਕਰਯੋਗ ਹੈ ਕਿ 7 ਮਾਰਚ ਨੂੰ ਵਿਜੀਲੈਂਸ ਬਿਊਰੋ ਨੇ ਚਰਨਜੀਤ ਸਿੰਘ ਚੰਨੀ ਖਿਲਾਫ ਲੁੱਕਆਊਟ ਸਰਕੂਲਰ ਨੋਟਿਸ ਜਾਰੀ ਕੀਤਾ ਸੀ। ਤਾਂ ਜੋ ਸਾਬਕਾ ਸੀਐਮ ਦੇਸ਼ ਤੋਂ ਬਾਹਰ ਨਾ ਜਾ ਸਕਣ। ਦੋ ਦਿਨ ਬਾਅਦ ਚੰਨੀ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਕਿਹਾ ਕਿ ਉਨ੍ਹਾਂ ਨੇ ਆਪਣਾ ਅਮਰੀਕਾ ਦੌਰਾ ਰੱਦ ਕਰ ਰਿਹਾ ਹੈ। ਪਿਛਲੇ ਹਫ਼ਤੇ ਚੰਨੀ ਨੇ ਵਿਜੀਲੈਂਸ ਬਿਊਰੋ ਦੇ ਸੰਮਨਾਂ ਨੂੰ ਸਿਆਸੀ ਵਿੰਚ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਿਆਸੀ ਬਦਲਾਖੋਰੀ ਕਾਰਨ ਉਨ੍ਹਾਂ ਨੂੰ ਤਲਬ ਕੀਤਾ ਗਿਆ ਹੈ। ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਾਂਗਰਸ ਪਾਰਟੀ ਨੂੰ ਬਦਨਾਮ ਕਰਨਾ ਚਾਹੁੰਦੀ ਹੈ, ਇਸ ਲਈ ਉਹ ਅਜਿਹਾ ਕਰ ਰਹੀ ਹੈ। ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪਿਛਲੇ ਸਾਲ ਫਰਵਰੀ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਈਡੀ ਨੇ ਦਾਅਵਾ ਕੀਤਾ ਸੀ ਕਿ ਛਾਪੇਮਾਰੀ ਦੌਰਾਨ ਉਸ ਨੇ ਹਨੀ ਦੇ ਟਿਕਾਣੇ ਤੋਂ 10 ਕਰੋੜ ਰੁਪਏ ਦੀ ਨਕਦੀ ਅਤੇ ਹੋਰ ਕਈ ਕੀਮਤੀ ਸਾਮਾਨ ਵੀ ਬਰਾਮਦ ਕੀਤੇ ਸਨ। ਇਸ ਤੋਂ ਬਾਅਦ ਈਡੀ ਨੇ ਚੰਨੀ ਦਾ ਬਿਆਨ ਦਰਜ ਕਰਵਾਉਣ ਲਈ ਵੀ ਬੁਲਾਇਆ ਸੀ। ਉਸ ਸਮੇਂ ਵੀ ਚੰਨੀ ਨੇ ਆਪਣੇ ਭਤੀਜੇ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਸੀ। ਹਨੀ ‘ਤੇ ਦੋਸ਼ ਹੈ ਕਿ ਉਸ ਨੇ ਮਾਈਨਿੰਗ ਠੇਕੇਦਾਰਾਂ ਦੀ ਮਦਦ ਕੀਤੀ ਅਤੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਰਾਹੀਂ ਪੈਸਾ ਕਮਾਇਆ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...