Channi on Vigilance: ਵਿਸਾਖੀ ਦੀ ਛੁੱਟੀ ਵਾਲੇ ਦਿਨ ਬੁਲਾਇਆ, ਜਾਨ ਤੋਂ ਮਾਰ ਸਕਦੇ ਨੇ’; ਆਖ਼ਿਰ ਚਰਨਜੀਤ ਸਿੰਘ ਚੰਨੀ ਨੂੰ ਕਿਉਂ ਸਤਾ ਰਿਹਾ ਇਹ ਡਰ?

Published: 

14 Apr 2023 15:14 PM

Punjab Vigilance Department ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਚੰਨੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ 20 ਅਪ੍ਰੈਲ ਨੂੰ ਪੁੱਛਗਿੱਛ ਲਈ ਬੁਲਾਇਆ ਜਾਣਾ ਸੀ ਪਰ ਅੱਜ ਛੁੱਟੀ ਵਾਲੇ ਦਿਨ ਹੀ ਬੁਲਾ ਲਿਆ ਗਿਆ ਹੈ।

Channi on Vigilance: ਵਿਸਾਖੀ ਦੀ ਛੁੱਟੀ ਵਾਲੇ ਦਿਨ ਬੁਲਾਇਆ, ਜਾਨ ਤੋਂ ਮਾਰ ਸਕਦੇ ਨੇ; ਆਖ਼ਿਰ ਚਰਨਜੀਤ ਸਿੰਘ ਚੰਨੀ ਨੂੰ ਕਿਉਂ ਸਤਾ ਰਿਹਾ ਇਹ ਡਰ?

ਚਰਨਜੀਤ ਸਿੰਘ ਚੰਨੀ

Follow Us On

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਚੰਨੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਪੁੱਛਗਿੱਛ ਤੋਂ ਪਹਿਲਾਂ ਚੰਨੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ 20 ਅਪ੍ਰੈਲ ਨੂੰ ਪੁੱਛਗਿੱਛ ਲਈ ਬੁਲਾਇਆ ਜਾਣਾ ਸੀ ਪਰ ਮੈਨੂੰ ਅੱਜ ਹੀ ਬੁਲਾਇਆ ਗਿਆ ਹੈ।

ਚੰਨੀ ਨੇ ਸੰਮਨ ਦੀ ਟਾਈਮਿੰਗ ‘ਤੇ ਵੀ ਸਵਾਲ ਚੁੱਕੇ। ਸਾਬਕਾ ਸੀਐਮ ਨੇ ਕਿਹਾ ਕਿ ਅੱਜ ਜਦੋਂ ਵਿਸਾਖੀ ‘ਤੇ ਸਾਰੇ ਦਫ਼ਤਰ ਬੰਦ ਹਨ ਤਾਂ ਮੈਂ ਇਕੱਲਾ ਹੀ ਉਨ੍ਹਾਂ ਦੇ ਦਫ਼ਤਰ ਜਾਵਾਂਗਾ। ਜਿੱਥੇ ਉਹ ਮੈਨੂੰ ਮਾਰ ਸਕਦੇ ਹਨ, ਜੇਲ੍ਹ ਭੇਜ ਸਕਦੇ ਹਨ, ਜੋ ਮਰਜ਼ੀ ਕਰ ਸਕਦੇ ਹਨ, ਪਰ ਮੈਂ ਇਸ ਲਈ ਪੂਰੀ ਤਰ੍ਹਾਂ ਤਿਆਰ ਹਾਂ।

ਜ਼ਿਕਰਯੋਗ ਹੈ ਕਿ 7 ਮਾਰਚ ਨੂੰ ਵਿਜੀਲੈਂਸ ਬਿਊਰੋ ਨੇ ਚਰਨਜੀਤ ਸਿੰਘ ਚੰਨੀ ਖਿਲਾਫ ਲੁੱਕਆਊਟ ਸਰਕੂਲਰ ਨੋਟਿਸ ਜਾਰੀ ਕੀਤਾ ਸੀ। ਤਾਂ ਜੋ ਸਾਬਕਾ ਸੀਐਮ ਦੇਸ਼ ਤੋਂ ਬਾਹਰ ਨਾ ਜਾ ਸਕਣ। ਦੋ ਦਿਨ ਬਾਅਦ ਚੰਨੀ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਕਿਹਾ ਕਿ ਉਨ੍ਹਾਂ ਨੇ ਆਪਣਾ ਅਮਰੀਕਾ ਦੌਰਾ ਰੱਦ ਕਰ ਰਿਹਾ ਹੈ।

ਪਿਛਲੇ ਹਫ਼ਤੇ ਚੰਨੀ ਨੇ ਵਿਜੀਲੈਂਸ ਬਿਊਰੋ ਦੇ ਸੰਮਨਾਂ ਨੂੰ ਸਿਆਸੀ ਵਿੰਚ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਿਆਸੀ ਬਦਲਾਖੋਰੀ ਕਾਰਨ ਉਨ੍ਹਾਂ ਨੂੰ ਤਲਬ ਕੀਤਾ ਗਿਆ ਹੈ। ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਾਂਗਰਸ ਪਾਰਟੀ ਨੂੰ ਬਦਨਾਮ ਕਰਨਾ ਚਾਹੁੰਦੀ ਹੈ, ਇਸ ਲਈ ਉਹ ਅਜਿਹਾ ਕਰ ਰਹੀ ਹੈ।

ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪਿਛਲੇ ਸਾਲ ਫਰਵਰੀ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਈਡੀ ਨੇ ਦਾਅਵਾ ਕੀਤਾ ਸੀ ਕਿ ਛਾਪੇਮਾਰੀ ਦੌਰਾਨ ਉਸ ਨੇ ਹਨੀ ਦੇ ਟਿਕਾਣੇ ਤੋਂ 10 ਕਰੋੜ ਰੁਪਏ ਦੀ ਨਕਦੀ ਅਤੇ ਹੋਰ ਕਈ ਕੀਮਤੀ ਸਾਮਾਨ ਵੀ ਬਰਾਮਦ ਕੀਤੇ ਸਨ।

ਇਸ ਤੋਂ ਬਾਅਦ ਈਡੀ ਨੇ ਚੰਨੀ ਦਾ ਬਿਆਨ ਦਰਜ ਕਰਵਾਉਣ ਲਈ ਵੀ ਬੁਲਾਇਆ ਸੀ। ਉਸ ਸਮੇਂ ਵੀ ਚੰਨੀ ਨੇ ਆਪਣੇ ਭਤੀਜੇ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਸੀ। ਹਨੀ ‘ਤੇ ਦੋਸ਼ ਹੈ ਕਿ ਉਸ ਨੇ ਮਾਈਨਿੰਗ ਠੇਕੇਦਾਰਾਂ ਦੀ ਮਦਦ ਕੀਤੀ ਅਤੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਰਾਹੀਂ ਪੈਸਾ ਕਮਾਇਆ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ