ਪੰਜਾਬ ‘ਚ ਭਾਜਪਾ ਵਧਾ ਰਹੀ ਤਾਕਤ, ਸੀਐਮ ਦੇ Ex-OSD ਸਮੇਤ 4 ਸੀਨੀਅਰ ਆਗੂ ਪਾਰਟੀ ‘ਚ ਸ਼ਾਮਲ
ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅਸਤੀਫ਼ਾ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਸੀ ਕਿ ਉਹ ਮੁਆਫ਼ੀ ਚਾਹੁੰਦੇ ਹਨ ਕਿ ਉਹ ਬਹੁਤ ਹੀ ਭਰੇ ਮਨ ਨਾਲ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਆਪਣੇ ਹੱਥਾਂ ਤੋਂ ਬਣਾਇਆ ਮਕਾਨ ਛੱਡਣਾ ਔਖਾ ਹੁੰਦਾ ਹੈ, ਪਰ ਹਾਲਾਤ ਅਜਿਹੇ ਬਣ ਗਏ ਹਨ ਕਿ ਹੋਰ ਕੋਈ ਚਾਰਾ ਨਹੀਂ ਰਿਹਾ।
ਚਰਨਜੀਤ ਬਰਾੜ ਤੇ ਸਾਬਕਾ OSD ਓਂਕਾਰ ਸਿੰਘ ਅੱਜ ਭਾਜਪਾ 'ਚ ਹੋਣਗੇ ਸ਼ਾਮਲ, ਸੀਐਮ ਨਾਇਬ ਸੈਣੀ ਤੇ ਹੋਰ ਵੱਡੇ ਆਗੂ ਕਰਵਾਉਣਗੇ ਪਾਰਟੀ 'ਚ ਸ਼ਾਮਲ
ਭਾਰਤੀ ਜਨਤਾ ਪਾਰਟੀ ਪੰਜਾਬ ‘ਚ ਆਪਣੀ ਤਾਕਤ ਵਧਾ ਰਹੀ ਹੈ। ਅੱਜ ਵੱਖ-ਵੱਖ ਪਾਰਟੀਆਂ ਦੇ 4 ਸਾਬਕਾ ਸੀਨੀਅਰ ਆਗੂ ਭਾਜਪਾ ‘ਚ ਸ਼ਾਮਲ ਹੋਏ ਹਨ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਾਬਕਾ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਬਕਾ ਓਐਸਡੀ ਓਂਕਾਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਤੇ ਉਨ੍ਹਾਂ ਦੇ ਭਰਾ ਰਿਪਜੀਤ ਬਰਾੜ ਵੀ ਭਾਜਪਾ ‘ਚ ਸ਼ਾਮਲ ਹੋਏ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ ਹੈ। ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਭਾਜਪਾ ਆਪਣਾ ਕੁਨਬਾ ਵਧਾ ਰਹੀ ਹੈ। ਇਨ੍ਹਾਂ ਆਗੂਆਂ ਦੇ ਪਾਰਟੀ ‘ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਤਾਕਤ ਮਿਲੇਗੀ।
ਜਗਮੀਤ ਸਿੰਘ ਬਰਾੜ
ਜਗਮੀਤ ਸਿੰਘ ਬਰਾੜ ਨੇ ਆਪਣੀ ਸਿਆਸੀ ਪਾਰੀ ਕਾਂਗਰਸ ਦੇ ਨਾਲ ਸ਼ੁਰੂ ਕੀਤੀ। ਉਹ 1992 ਤੇ 1997, ਦੋ ਵਾਰ ਫਰੀਦਕੋਟ ਤੋਂ ਲੋਕ ਸਭਾ ਸਾਂਸਦ ਚੁਣੇ ਗਏ। ਉੁਹ 2015 ‘ਚ ਕਾਂਗਰਸ ਛੱਡ ਕੇ ਟੀਐਮਸੀ ‘ਚ ਸ਼ਾਮਲ ਹੋਏ। ਇਸ ਤੋਂ ਬਾਅਦ 2018 ‘ਚ ਉਨ੍ਹਾਂ ਨੇ ਟੀਐਮਸੀ ਦਾ ਸਾਥ ਛੱਡ ਦਿੱਤਾ ਤੇ 2019 ‘ਚ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ।। ਹੁਣ ਅਕਾਲੀ ਦਲ ਦਾ ਸਾਥ ਛੱਡ, ਉਹ ਭਾਜਪਾ ਵੱਲੋਂ ਨਵੀਂ ਸਿਆਸੀ ਪਾਰਟੀ ਖੇਡਣਗੇ।
ਚਰਨਜੀਤ ਸਿੰਘ ਬਰਾੜ ਨੇ ਬੀਤੀ ਦਿਨੀਂ ਦਿੱਤਾ ਸੀ ਅਸਤੀਫ਼ਾ
ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅਸਤੀਫ਼ਾ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਸੀ ਕਿ ਉਹ ਮੁਆਫ਼ੀ ਚਾਹੁੰਦੇ ਹਨ ਕਿ ਉਹ ਬਹੁਤ ਹੀ ਭਰੇ ਮਨ ਨਾਲ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਆਪਣੇ ਹੱਥਾਂ ਤੋਂ ਬਣਾਇਆ ਮਕਾਨ ਛੱਡਣਾ ਔਖਾ ਹੁੰਦਾ ਹੈ, ਪਰ ਹਾਲਾਤ ਅਜਿਹੇ ਬਣ ਗਏ ਹਨ ਕਿ ਹੋਰ ਕੋਈ ਚਾਰਾ ਨਹੀਂ ਰਿਹਾ।
ਇਹ ਵੀ ਪੜ੍ਹੋ
ਸਾਬਕਾ ਓਐਸਡੀ ਵੀ ਭਾਜਪਾ ‘ਚ ਸ਼ਾਮਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਬਕਾ ਓਐਸਡੀ ਓਂਕਾਰ ਸਿੰਘ ਵੀ ਅੱਜ ਭਾਜਪਾ ‘ਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਨੇ ਮੰਤਰੀ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਸਤੰਬਰ, 2024 ‘ਚ ਅਹੁਦੇ ਤੋਂ ਹਟਾ ਦਿੱਤਾ ਸੀ। ਓਂਕਾਰ ਸਿੰਘ ਸੰਗਰੂਰ ਦੇ ਰਹਿਣ ਵਾਲੇ ਹਨ ਤੇ ਮੁੱਖ ਮੰਤਰੀ ਮਾਨ ਦੇ ਕਾਫ਼ੀ ਕਰੀਬੀ ਮੰਨੇ ਜਾਂਦੇ ਸਨ। ਓਐਸਡੀ ਇੱਕ ਬਹੁਤ ਹੀ ਮਹੱਤਪੂਰਨ ਅਹੁਦਾ ਮੰਨਿਆ ਜਾਂਦਾ ਹੈ, ਜੋ ਮੁੱਖ ਮੰਤਰੀ ਦਫ਼ਤਰ ਦੇ ਸਾਰੇ ਕੰਮ-ਕਾਜ ਸੰਭਾਲਦਾ ਹੈ। ਓਂਕਾਰ ਸਿੰਘ ਨੂੰ 31 ਅਗਸਤ, 2022 ਨੂੰ ਓਐਸਡੀ ਦਾ ਅਹੁਦੇਦਾਰ ਬਣਾਇਆ ਗਿਆ ਸੀ ।