AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਾਜਾਇਜ਼ ਮਾਈਨਿੰਗ ਖ਼ਿਲਾਫ਼ ਚਰਨਜੀਤ ਚੰਨੀ ਨੇ ਨੂਰਪੁਰਬੇਦੀ ਚ ਮਾਰਿਆ ਛਾਪਾ, ਸ਼ੁਰੂ ਕੀਤੀ ਚਿੱਟਾ ਸੋਨਾ ਮੁਹਿੰਮ

ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿੱਚ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਇੱਕ ਨਵੀਂ ਤੇ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਹੈ, ਜਿਸ ਨੂੰ ਉਨ੍ਹਾਂ ਵੱਲੋਂ ਚਿੱਟਾ ਸੋਨਾ ਦਾ ਨਾਂਅ ਦਿੱਤਾ ਗਿਆ ਹੈ। ਸੰਸਦ ਮੈਂਬਰ ਚੰਨੀ ਨੇ ਇਸ ਨਿਵੇਕਲੀ ਕਾਰਵਾਈ ਦੀ ਇੱਕ ਵੀਡੀਓ ਆਪਣੇ ਅਧਿਕਾਰਤ ਐਕਸ ਹੈਂਡਲ ਉੱਤੇ ਵੀ ਸਾਂਝੀ ਕੀਤੀ ਹੈ।

ਨਾਜਾਇਜ਼ ਮਾਈਨਿੰਗ ਖ਼ਿਲਾਫ਼ ਚਰਨਜੀਤ ਚੰਨੀ ਨੇ ਨੂਰਪੁਰਬੇਦੀ ਚ ਮਾਰਿਆ ਛਾਪਾ, ਸ਼ੁਰੂ ਕੀਤੀ ਚਿੱਟਾ ਸੋਨਾ ਮੁਹਿੰਮ
tv9-punjabi
| Published: 16 Oct 2026 12:33 PM IST
Share

ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿੱਚ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਇੱਕ ਨਵੀਂ ਤੇ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਹੈ, ਜਿਸ ਨੂੰ ਉਨ੍ਹਾਂ ਵੱਲੋਂ ਚਿੱਟਾ ਸੋਨਾ ਦਾ ਨਾਂਅ ਦਿੱਤਾ ਗਿਆ ਹੈ। ਸੰਸਦ ਮੈਂਬਰ ਚੰਨੀ ਨੇ ਇਸ ਨਿਵੇਕਲੀ ਕਾਰਵਾਈ ਦੀ ਇੱਕ ਵੀਡੀਓ ਆਪਣੇ ਅਧਿਕਾਰਤ ਐਕਸ ਹੈਂਡਲ ਉੱਤੇ ਵੀ ਸਾਂਝੀ ਕੀਤੀ ਹੈ। ਵੀਡੀਓ ਵਿੱਚ ਉਹ ਵੀਰਵਾਰ ਦੀ ਦਰਮਿਆਨੀ ਰਾਤ ਕਰੀਬ 1 ਵਜੇ ਨੂਰਪੁਰਬੇਦੀ ਇਲਾਕੇ ਦੇ ਪਿੰਡ ਸੈਦਪੁਰ ਅਤੇ ਬੇਈਹਾਰਾ ਵਿਖੇ ਇੱਕ ਰੇਤ ਦੇ ਟਿੱਪਰ ਵਿੱਚ ਸਵਾਰ ਹੋ ਕੇ ਜਾਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਖ਼ੁਦ ਦੱਸਿਆ ਕਿ ਉਹ ਦਰਿਆ ਦੇ ਕੰਢੇ ਸਥਿਤ ਇੱਕ ਨਾਜਾਇਜ਼ ਮਾਈਨਿੰਗ ਵਾਲੀ ਥਾਂ ਤੇ ਜਾ ਰਹੇ ਹਨ ਤਾਂ ਜੋ ਜ਼ਮੀਨੀ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾ ਸਕੇ।

ਟਿੱਪਰ ਦੇ ਡਾਲੇ ਵਿੱਚ ਬੈਠ ਕੇ ਅੱਧੀ ਰਾਤ ਨੂੰ ਚਰਨਜੀਤ ਸਿੰਘ ਚੰਨੀ ਨੇ ਕਈ ਲੋਕਾਂ ਅਤੇ ਮੀਡੀਆ ਕਰਮੀਆਂ ਦੀ ਮੌਜੂਦਗੀ ਵਿੱਚ ਮਾਈਨਿੰਗ ਦੀਆਂ ਲਾਈਵ ਤਸਵੀਰਾਂ ਦਿਖਾਈਆਂ। ਉਨ੍ਹਾਂ ਜ਼ੋਰਦਾਰ ਦਾਅਵਾ ਕੀਤਾ ਕਿ ਜਿਸ ਜਗ੍ਹਾ ਉਹ ਮੌਕੇ ਤੇ ਪਹੁੰਚੇ ਹਨ, ਉੱਥੇ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਕੇ ਵੱਡੇ ਪੱਧਰ ਤੇ ਗ਼ੈਰ-ਕਾਨੂੰਨੀ ਖਣਨ ਦਾ ਧੰਦਾ ਚਲਾਇਆ ਜਾ ਰਿਹਾ ਸੀ।

ਪੋਕਲੇਨ ਮਸ਼ੀਨਾਂ ਰਾਹੀਂ ਚੱਲ ਰਹੀ ਸੀ ਖ਼ੁਦਾਈ

ਚਰਨਜੀਤ ਸਿੰਘ ਚੰਨੀ ਅਨੁਸਾਰ ਜਦੋਂ ਉਹ ਰਾਤ 1 ਵਜੇ ਦੇ ਕਰੀਬ ਮੌਕੇ ਉੱਤੇ ਪਹੁੰਚੇ ਤਾਂ ਉੱਥੇ ਕਈ ਵੱਡੀਆਂ ਪੋਕਲੇਨ ਮਸ਼ੀਨਾਂ ਅਤੇ ਟਿੱਪਰ ਨਾਜਾਇਜ਼ ਢੰਗ ਨਾਲ ਰੇਤ ਕੱਢਣ ਅਤੇ ਲੱਦਣ ਦੇ ਕੰਮ ਵਿੱਚ ਲੱਗੇ ਹੋਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਇੱਥੇ ਬਹੁਤ ਵੱਡੇ ਪੈਮਾਨੇ ਤੇ ਖਣਨ ਮਾਫ਼ੀਆ ਸਰਗਰਮ ਸੀ। ਘਟਨਾ ਸਥਾਨ ਤੇ ਕਈ ਅਜਿਹੇ ਵਾਹਨ ਵੀ ਦੇਖੇ ਗਏ ਜਿਨ੍ਹਾਂ ਉੱਤੇ ਨੰਬਰ ਪਲੇਟਾਂ ਤੱਕ ਨਹੀਂ ਲੱਗੀਆਂ ਹੋਈਆਂ ਸਨ।

ਸੰਸਦ ਮੈਂਬਰ ਦੇ ਅਚਾਨਕ ਮੌਕੇ ਤੇ ਪਹੁੰਚਣ ਕਾਰਨ ਉੱਥੇ ਮੌਜੂਦ ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ ਅਤੇ ਉਹ ਆਪਣੇ ਵਾਹਨ, ਮਸ਼ੀਨਰੀ ਤੇ ਹੋਰ ਸਾਮਾਨ ਛੱਡ ਕੇ ਹਨੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਭੱਜਣ ਲੱਗੇ। ਇਸ ਦੌਰਾਨ ਚੰਨੀ ਨੇ ਕੁਝ ਮਸ਼ੀਨਾਂ ਅਤੇ ਟਿੱਪਰਾਂ ਦੇ ਚਾਲਕਾਂ ਨੂੰ ਰੁਕਵਾ ਕੇ ਉਨ੍ਹਾਂ ਕੋਲੋਂ ਮਾਈਨਿੰਗ ਸਬੰਧੀ ਜ਼ਰੂਰੀ ਜਾਣਕਾਰੀ ਤੇ ਦਸਤਾਵੇਜ਼ਾਂ ਬਾਰੇ ਪੁੱਛਗਿੱਛ ਕੀਤੀ।

ਡੀਸੀ ਰੋਪੜ ਨੂੰ ਮੌਕੇ ਤੋਂ ਲਗਾਇਆ ਫ਼ੋਨ

ਸਾਈਟ ਉੱਤੇ ਮੌਜੂਦਗੀ ਦੌਰਾਨ ਹੀ ਚਰਨਜੀਤ ਸਿੰਘ ਚੰਨੀ ਨੇ ਡਿਪਟੀ ਕਮਿਸ਼ਨਰ (ਡੀਸੀ) ਰੋਪੜ ਨੂੰ ਫ਼ੋਨ ਕਰਕੇ ਸਾਰੇ ਮਾਮਲੇ ਦੀ ਤੁਰੰਤ ਜਾਣਕਾਰੀ ਦਿੱਤੀ ਅਤੇ ਪ੍ਰਸ਼ਾਸਨ ਨੂੰ ਮੌਕੇ ਤੇ ਆ ਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ।

ਹਾਲਾਂਕਿ, ਚੰਨੀ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਸੂਚਨਾ ਦਿੱਤੇ ਜਾਣ ਤੋਂ ਬਾਅਦ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਜਾਂ ਪੁਲਿਸ ਦਾ ਕੋਈ ਵੀ ਜ਼ਿੰਮੇਵਾਰ ਅਧਿਕਾਰੀ ਮੌਕੇ ਤੇ ਨਹੀਂ ਪਹੁੰਚਿਆ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਢਿੱਲੀ ਕਾਰਵਾਈ ਇਹ ਸਪੱਸ਼ਟ ਦਰਸਾਉਂਦੀ ਹੈ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਕਥਿਤ ਤੌਰ ਤੇ ਸ਼ਹਿ ਮਿਲ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਦੀ ਇਹ ਚਿੱਟਾ ਸੋਨਾ ਮੁਹਿੰਮ ਨਾਜਾਇਜ਼ ਮਾਈਨਿੰਗ ਨੂੰ ਨੱਥ ਪਾਉਣ ਤੱਕ ਨਿਰੰਤਰ ਜਾਰੀ ਰਹੇਗੀ।

Follow Us
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......