MP ਚਰਨਜੀਤ ਚੰਨੀ ਨਕਲੀ ਦੁੱਧ ਵੀਡੀਓ ਮਾਮਲੇ ‘ਚ ਫਸੇ, ਪੰਜਾਬ ਦੋਧੀ ਯੂਨੀਅਨ ਨੇ SSP ਬਠਿੰਡਾ ਨੂੰ ਦਿੱਤੀ ਸ਼ਿਕਾਇਤ

Updated On: 

17 Apr 2026 15:32 PM IST

ਪੰਜਾਬ ਦੁੱਧ ਦੀ ਡਾਇਰੀ ਯੂਨੀਅਨ ਏਕਤਾ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਅੱਜ ਵੱਡੀ ਗਿਣਤੀ ਵਿੱਚ ਦੁੱਧ ਦੇ ਕਾਰੋਬਾਰ ਨਾਲ ਜੁੜੇ ਹੋਏ ਲੋਕਾਂ ਨੂੰ ਨਾਲ ਲੈ ਕੇ ਐਸਐਸਪੀ ਬਠਿੰਡਾ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਸ਼ਿਕਾਇਤ ਦਿੱਤੀ ਗਈ।

MP ਚਰਨਜੀਤ ਚੰਨੀ ਨਕਲੀ ਦੁੱਧ ਵੀਡੀਓ ਮਾਮਲੇ ਚ ਫਸੇ, ਪੰਜਾਬ ਦੋਧੀ ਯੂਨੀਅਨ ਨੇ SSP ਬਠਿੰਡਾ ਨੂੰ ਦਿੱਤੀ ਸ਼ਿਕਾਇਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨੀਂ ਇੱਕ ਵੀਡੀਓ ਬਣਾਈ ਗਈ ਸੀ। ਜਿਸ ਵਿੱਚ ਪੰਜਾਬ ਦੇ ਲੋਕਾਂ ਨੂੰ ਦਾਅਵੇ ਨਾਲ ਦੱਸਿਆ ਸੀ ਕਿ ਕਿਸ ਤਰ੍ਹਾਂ ਪੰਜਾਬ ਵਿੱਚ ਨਕਲੀ ਦੁੱਧ ਬਣਾਇਆ ਜਾ ਰਿਹਾ ਹੈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੁੱਧ ਦੇ ਕਾਰੋਬਾਰ ਨਾਲ ਜੁੜੇ ਹੋਏ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਪੰਜਾਬ ਦੁੱਧ ਦੀ ਡਾਇਰੀ ਯੂਨੀਅਨ ਏਕਤਾ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਅੱਜ ਵੱਡੀ ਗਿਣਤੀ ਵਿੱਚ ਦੁੱਧ ਦੇ ਕਾਰੋਬਾਰ ਨਾਲ ਜੁੜੇ ਹੋਏ ਲੋਕਾਂ ਨੂੰ ਨਾਲ ਲੈ ਕੇ ਐਸਐਸਪੀ ਬਠਿੰਡਾ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਸ਼ਿਕਾਇਤ ਦਿੱਤੀ ਗਈ।

ਦੋਧੀ ਯੂਨੀਅਨ ਨੇ ਸ਼ਿਕਾਇਤ ਦਿੱਤੀ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਹਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਿਛਲੇ ਦਿਨੀਂ ਨਕਲੀ ਦੁੱਧ ਬਣਾਉਣ ਦੀ ਪ੍ਰਕਿਰਿਆ ਨੂੰ ਦੱਸਦੇ ਹੋਏ ਇੱਕ ਵੀਡੀਓ ਵਾਇਰਲ ਕੀਤੀ ਗਈ ਸੀ।

ਇਸ ਵੀਡੀਓ ਦੇ ਵਾਇਰਲ ਹੋਣ ਨਾਲ ਉਹਨਾਂ ਦੇ ਕਾਰੋਬਾਰ ਉੱਪਰ ਕਾਫੀ ਪ੍ਰਭਾਵ ਪਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਵੀਡੀਓ ਵਿੱਚ ਦਰਸਾਇਆ ਗਿਆ ਹੈ, ਉਹ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲਾ ਹੈ ਕਿਉਂਕਿ ਜਿਸ ਢੰਗ ਤਰੀਕੇ ਨਾਲ ਯੂਰੀਆ ਰਾਹੀਂ ਦੁੱਧ ਬਣਾਉਣ ਦੀ ਗੱਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਖੀ ਗਈ ਹੈ, ਅਜਿਹੇ ਤਰੀਕੇ ਨਾਲ ਲੋਕਾਂ ਵਿੱਚ ਇੱਕ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

ਵੀਡੀਓ ਤੋਂ ਬਾਅਦ ਲੋਕਾਂ ਵਿੱਚ ਡਰ ਦਾ ਮਾਹੌਲ

ਉਨ੍ਹਾਂ ਕਿਹਾ ਕਿ ਹੁਣ ਲੋਕਾਂ ਵੱਲੋਂ ਦੁੱਧ ਦੇ ਕਾਰੋਬਾਰੀਆਂ ਨੂੰ ਲਗਾਤਾਰ ਸਵਾਲ ਕੀਤੇ ਜਾ ਰਹੇ ਹਨ ਕਿ ਤੁਸੀਂ ਯੂਰੀਏ ਤੋਂ ਦੁੱਧ ਤਾਂ ਨਹੀਂ ਤਿਆਰ ਕਰਦੇ, ਪਰ ਅਜਿਹਾ ਬਿਲਕੁਲ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਘਰ-ਘਰ ਜਾ ਕੇ ਦੁੱਧ ਇਕੱਠਾ ਕੀਤਾ ਜਾਂਦਾ ਹੈ ਅਤੇ ਅੱਗੇ ਲੋਕਾਂ ਦੇ ਘਰ ਤੱਕ ਪਹੁੰਚਾਇਆ ਜਾਂਦਾ ਹੈ ਪਰ ਜੇਕਰ ਮੰਨ ਲਿਆ ਜਾਵੇ ਕਿ ਯੂਰੀਏ ਨਾਲ ਦੁੱਧ ਤਿਆਰ ਹੁੰਦਾ ਹੈ ਤਾਂ ਕਈ ਲੋਕ ਅਜਿਹਾ ਤਜਰਬਾ ਕਰ ਸਕਦੇ ਹਨ। ਜਿਸ ਨਾਲ ਸਮਾਜ ਵਿੱਚ ਕਈ ਘਾਤਕ ਬਿਮਾਰੀਆਂ ਫੈਲਣ ਦਾ ਡਰ ਪੈਦਾ ਹੋ ਗਿਆ ਹੈ।

Follow Us