ਚੰਨੀ ਤੇ ਭਾਜਪਾ ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਤੇ ਹਿਮਾਚਲ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਭਾਜਪਾ | Charanjit Channi said BJP wants to create conflict between the people of Punjab and Himachal know full on punjabi Punjabi news - TV9 Punjabi

ਚੰਨੀ ਤੇ ਭਾਜਪਾ ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਤੇ ਹਿਮਾਚਲ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਭਾਜਪਾ

Updated On: 

23 Jun 2024 12:39 PM

ਸਾਬਕਾ ਸੀਐਮ ਅਤੇ ਜਲੰਧਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਸੀਐਮ ਭਗਵੰਤ ਸਿੰਘ ਮਾਨ ਦੀ ਕੁਰਸੀ ਖ਼ਤਰੇ ਵਿੱਚ ਹੈ। ਮੁੱਖ ਮੰਤਰੀ ਭਗਵੰਤ ਸਿੰਘ ਨੂੰ ਜਲੰਧਰ ਦੀ ਬਜਾਏ ਆਪਣੀ ਕੁਰਸੀ ਬਚਾਉਣੀ ਚਾਹੀਦੀ ਹੈ ਕਿਉਂਕਿ ਇਸ ਸਮੇਂ ਉਨ੍ਹਾਂ ਦੀ ਕੁਰਸੀ ਨੂੰ ਖਤਰਾ ਹੈ।

ਚੰਨੀ ਤੇ ਭਾਜਪਾ ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਤੇ ਹਿਮਾਚਲ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਭਾਜਪਾ

ਪ੍ਰੈੱਸ ਕਾਨਫਰੰਸ ਕਰਦੇ ਹੋਏ ਚਰਨਜੀਤ ਚੰਨੀ

Follow Us On

ਜਲੰਧਰ ‘ਚ CM ਭਗਵੰਤ ਮਾਨ ਦੀ ਮੀਟਿੰਗ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਕਈ ਆਗੂਆਂ ਅੱਜ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਐਮ.ਪੀ ਚੰਨੀ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਕੇ ਉਹਨਾਂ ਦਾ ਸਵਾਗਤ ਕੀਤਾ।

ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਹਲਕਾ ਪੱਛਮੀ ਨਾਲ ਸਬੰਧਿਤ ਹਨ, ਜੋ ਕਿ AAP ਅਤੇ ਭਾਜਪਾ ਵਿੱਚ ਕਈ ਅਹੁਦੇ ਤੇ ਰਹੇ ਹਨ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਾਜਪਾ ਪੰਜਾਬ ਅਤੇ ਹਿਮਾਚਲ ਵਿੱਚ ਦਰਾਰ ਪੈਦਾ ਕਰਨਾ ਚਾਹੁੰਦੀ ਹੈ ਅਤੇ ਆਪਸੀ ਸਬੰਧਾਂ ਨੂੰ ਵੀ ਵਿਗਾੜਨਾ ਚਾਹੁੰਦੀ ਹੈ।

ਜਲੰਧਰ ਦੀ ਥਾਂ ਕੁਰਸੀ ਬਚਾਉਣ ਮਾਨ-ਚੰਨੀ

ਸਾਬਕਾ ਸੀਐਮ ਅਤੇ ਜਲੰਧਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਸੀਐਮ ਭਗਵੰਤ ਸਿੰਘ ਮਾਨ ਦੀ ਕੁਰਸੀ ਖ਼ਤਰੇ ਵਿੱਚ ਹੈ। ਮੁੱਖ ਮੰਤਰੀ ਭਗਵੰਤ ਸਿੰਘ ਨੂੰ ਜਲੰਧਰ ਦੀ ਬਜਾਏ ਆਪਣੀ ਕੁਰਸੀ ਬਚਾਉਣੀ ਚਾਹੀਦੀ ਹੈ ਕਿਉਂਕਿ ਇਸ ਸਮੇਂ ਉਨ੍ਹਾਂ ਦੀ ਕੁਰਸੀ ਨੂੰ ਖਤਰਾ ਹੈ।

ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਬਣਾਏ ਗਏ ਮਹਿੰਦਰ ਭਗਤ ਨੇ ਪਾਰਟੀ ਬਦਲੀ ਹੈ। ਜਦੋਂ ਭਗਤ ‘ਆਪ’ ‘ਚ ਸ਼ਾਮਲ ਹੋਏ ਤਾਂ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਭਾਜਪਾ ਨੂੰ ਨਾ ਛੱਡਣ, ਪਰ ਉਹਨਾਂ ਨੇ ਕੋਈ ਗੱਲ ਨਹੀਂ ਮੰਨੀ। ਚੰਨੀ ਨੇ ਕਿਹਾ ਕਿ ਸੁਰਿੰਦਰ ਕੌਰ ਨੇ ਲੋਕਾਂ ਲਈ ਇੰਨੇ ਕੰਮ ਕੀਤੇ ਹਨ ਕਿ ਅੱਜ ਤੱਕ ਉਹ ਆਪਣੇ ਇਲਾਕੇ ਵਿੱਚ ਕਦੇ ਨਹੀਂ ਹਾਰੀ, ਇਸ ਲਈ ਹੁਣ ਵੀ ਲੋਕ ਕਾਂਗਰਸ ਨੂੰ ਹੀ ਵੋਟ ਪਾਓਣਗੇ।

ਫੁੱਟ ਪਾਉਣਾ ਚਾਹੁੰਦੀ ਹੈ ਭਾਜਪਾ-ਚੰਨੀ

ਪੰਜਾਬ-ਹਿਮਾਚਲ ਵਿੱਚ ਵੱਧ ਰਹੇ ਟਕਰਾਅ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦਾ ਹਿਮਾਚਲ ਨਾਲ ਸਦੀਆਂ ਪੁਰਾਣਾ ਰਿਸ਼ਤਾ ਹੈ ਅਤੇ ਇੱਕ ਦੂਜੇ ਨਾਲ ਚੰਗਾ ਕਾਰੋਬਾਰ ਚੱਲ ਰਿਹਾ ਹੈ, ਪਰ ਆਪਣੇ ਮਨਸੂਬਿਆਂ ਨੂੰ ਹਾਸਿਲ ਕਰਨ ਲਈ ਭਾਜਪਾ ਪੰਜਾਬ ਅਤੇ ਹਿਮਾਚਲ ਦੇ ਲੋਕਾਂ ਵਿੱਚ ਤਾਲਮੇਲ ਵਿਗਾੜਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਲੋਕ ਰਾਜਨੀਤੀ ਕਰਦੇ ਹਨ ਅਤੇ ਅਸੀਂ ਇਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ ਅਤੇ ਆਪਸੀ ਟਕਰਾਅ ਨਹੀਂ ਹੋਣ ਦੇਵਾਂਗੇ। ਪੰਜਾਬ ਨੇ ਸਦੀਆਂ ਤੋਂ ਹਿਮਾਚਲ ਨੂੰ ਪਿਆਰ ਕੀਤਾ ਹੈ ਅਤੇ ਅਸੀਂ ਇਕੱਠੇ ਹਾਂ ਅਤੇ ਰਹਾਂਗੇ। ਹਿਮਾਚਲ ਇੱਕ ਚੰਗੀ ਜਗ੍ਹਾ ਹੈ ਅਤੇ ਲੋਕ ਉੱਥੇ ਸੈਰ ਕਰਨ ਜਾਂਦੇ ਹਨ ਅਤੇ ਮੈਂ ਹਿਮਾਚਲ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਸੀ, ਉਨ੍ਹਾਂ ਨੇ ਇਸ ਮਾਮਲੇ ਵਿੱਚ ਕਾਫੀ ਕਾਰਵਾਈ ਕੀਤੀ ਹੈ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version