AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੈਪਟਨ ‘ਤੇ ਚੰਨੀ ਦਾ ਤੰਜ਼, ਕਿਹਾ- ਵਾਪਸੀ ਸ਼ਾਇਦ ਨਾ ਹੋਵੇ, ਈਡੀ ਦੇ ਕੇਸ ਬਹੁਤ ਹਨ

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ 'ਚ ਵਾਪਸੀ ਦੀਆਂ ਚਰਚਾਵਾਂ 'ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਹੈ ਕਿ ਕੈਪਟਨ ਵਾਪਸ ਆਉਣਗੇ।

ਕੈਪਟਨ 'ਤੇ ਚੰਨੀ ਦਾ ਤੰਜ਼, ਕਿਹਾ- ਵਾਪਸੀ ਸ਼ਾਇਦ ਨਾ ਹੋਵੇ, ਈਡੀ ਦੇ ਕੇਸ ਬਹੁਤ ਹਨ
gobind-saini-bathinda
| Updated On: 17 Nov 2026 14:59 PM IST
Share

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ ਦੀ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਸਾਈਕਲ ਯਾਤਰਾ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਪਹੁੰਚੀ। ਇਸ ਮੌਕੇ ਚੰਨੀ ਨੇ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਤੇ ਅਸ਼ੀਰਵਾਦ ਲਿਆ। ਇਸ ਯਾਤਰਾ ‘ਚ ਕਾਂਗਰਸ ਆਗੂਆਂ ਤੇ ਵੱਡੀ ਗਿਣਤੀ ‘ਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ‘ਚ ਵਾਪਸੀ ਦੀਆਂ ਚਰਚਾਵਾਂ ‘ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਹੈ ਕਿ ਕੈਪਟਨ ਵਾਪਸ ਆਉਣਗੇ।

ਕੈਪਟਨ ਦੀ ਕਾਂਗਰਸ ‘ਚ ਵਾਪਸੀ ‘ਤੇ ਚੰਨੀ ਨੇ ਲਈ ਚੁਟਕੀ

ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਆਗੂ ਸੋਨੀਆ ਗਾਂਧੀ ਦੀ ਕਿਤਾਬ ਦੇ ਲਾਂਚ ਸਮਾਗਮ ‘ਚ ਪਹੁੰਚੇ ਸਨ। ਇਸ ਤੋਂ ਬਾਅਦ ਸਿਆਸੀ ਹਲਕਿਆਂ ‘ਚ ਉਨ੍ਹਾਂ ਦੀ ਕਾਂਗਰਸ ਵਿੱਚ ਵਾਪਸੀ ਨੂੰ ਲੈ ਕੇ ਚਰਚਾਵਾਂ ਸ਼ੁਰੂ ਹੋ ਗਈਆਂ ਸਨ।

ਇਸ ਸਬੰਧੀ ਚੰਨੀ ਨੇ ਤੰਜ਼ ਕੱਸਦਿਆਂ ਕਿਹਾ ਕਿ ਸ਼ਾਇਦ ਕੈਪਟਨ ਅਮਰਿੰਦਰ ਸਿੰਘ ਦੀ ਵਾਪਸੀ ਨਾ ਹੋਵੇ, ਕਿਉਂਕਿ ਉਨ੍ਹਾਂ ਖ਼ਿਲਾਫ਼ ਈਡੀ ਦੇ ਕਈ ਮਾਮਲੇ ਹਨ ਤੇ ਮੈਨੂੰ ਨਹੀਂ ਲੱਗਦਾ ਕਿ ਉਹ ਵਾਪਸ ਆਉਣਗੇ। ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਪੁਰਾਣੇ ਸਾਥੀ ਰਹੇ ਹਨ ਤੇ ਪੁਰਾਣਾ ਪਿਆਰ ਹੋਣ ਕਰਕੇ ਹੀ ਉਹ ਸਮਾਗਮ ‘ਚ ਪਹੁੰਚੇ ਸਨ, ਜਿਸ ਲਈ ਉਹ ਧੰਨਵਾਦ ਕਰਦੇ ਹਨ।

ਅਕਾਲੀ ਦਲ-ਭਾਜਪਾ ਗਠਜੋੜ ‘ਤੇ ਵੀ ਸਾਧਿਆ ਨਿਸ਼ਾਨਾ

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ‘ਤੇ ਬੋਲਦਿਆਂ ਚੰਨੀ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਕਦੇ ਅਸਲ ‘ਚ ਵੱਖ ਹੋਈਆਂ ਹੀ ਨਹੀਂ ਸਨ। ਉਨ੍ਹਾਂ ਇਲਜ਼ਾਮ ਲਾਇਆ ਕਿ ਦੋਵਾਂ ਪਾਰਟੀਆਂ ਨੇ ਖੇਤੀਬਾੜੀ ਦੇ ਕਾਲੇ ਕਾਨੂੰਨ ਇਕੱਠੇ ਲਿਆਂਦੇ ਸਨ ਤੇ ਜਦੋਂ ਲੋਕਾਂ ਦਾ ਵਿਰੋਧ ਵਧਿਆ ਤਾਂ ਸਿਆਸੀ ਤੌਰ ‘ਤੇ ਵੱਖ ਹੋਣ ਦਾ ਫੈਸਲਾ ਕੀਤਾ। ਉਨ੍ਹਾਂ ਤੰਜ਼ ਕਰਦਿਆਂ ਕਿਹਾ ਕਿ ਹੁਣ ਦੋਵਾਂ ਪਾਰਟੀਆਂ ਦੀਆਂ ਮੀਟਿੰਗਾਂ ਇਸ ਗੱਲ ਨੂੰ ਲੈ ਕੇ ਹੋ ਰਹੀਆਂ ਹਨ ਕਿ ਇਕੱਠੇ ਰਹਿਣਾ ਹੈ ਜਾਂ ਵੱਖ-ਵੱਖ। ਚੰਨੀ ਨੇ ਕਿਹਾ ਕਿ ਪਾਰਟੀ ਕੋਈ ਮਾੜੀ ਨਹੀਂ ਹੁੰਦੀ, ਸਗੋਂ ਪਾਰਟੀ ਦੀ ਅਗਵਾਈ ਕਰਨ ਵਾਲੇ ਲੋਕਾਂ ਦੀ ਭੂਮਿਕਾ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਜਦੋਂ ਪ੍ਰਕਾਸ਼ ਸਿੰਘ ਬਾਦਲ ਰਹੇ ਤਾਂ ਲੋਕ ਉਨ੍ਹਾਂ ਨੂੰ ਵੋਟਾਂ ਪਾਉਂਦੇ ਸਨ, ਕਿਉਂਕਿ ਉਹ ਚੰਗੇ ਸਨ।

ਨਸ਼ਿਆਂ ਤੇ ਗੈਂਗਸਟਰਵਾਦ ਖ਼ਿਲਾਫ਼ ਸ਼ੁਰੂ ਕੀਤੀ ਸਾਈਕਲ ਯਾਤਰਾ

ਆਪਣੀ ਸਾਈਕਲ ਯਾਤਰਾ ਬਾਰੇ ਚੰਨੀ ਨੇ ਕਿਹਾ ਕਿ ਇਸ ਦਾ ਮੁੱਖ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਬਾਹਰ ਕੱਢਣ ਦਾ ਸੁਨੇਹਾ ਦੇਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਤੇ ਰਿਸ਼ਵਤਖੋਰੀ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ ਅਤੇ ਲੋਕ ਸਰਕਾਰ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਈ ਮਾਵਾਂ ਅਜਿਹੀਆਂ ਮਿਲੀਆਂ ਹਨ ਜਿਨ੍ਹਾਂ ਦੇ ਚਾਰ-ਚਾਰ ਪੁੱਤਰ ਨਸ਼ਿਆਂ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਪੰਜਾਬ ‘ਚ ਅਪਰਾਧਿਕ ਘਟਨਾਵਾਂ ਤੇ ਗੈਂਗਸਟਰਵਾਦ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਕੱਠੇ ਹੋ ਕੇ ਪੰਜਾਬ ਨੂੰ ਸੰਭਾਲਣ।

19 ਨਵੰਬਰ ਨੂੰ ਸਮਾਪਤ ਹੋਵੇਗੀ ਸਾਈਕਲ ਯਾਤਰਾ

ਚੰਨੀ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਯਾਤਰਾ ਸਰਦੂਲਗੜ੍ਹ ਤੇ ਮਾਨਸਾ ਵੱਲ ਰਵਾਨਾ ਹੋਵੇਗੀ। ਇਸ ਤੋਂ ਬਾਅਦ ਕੱਲ੍ਹ ਰਾਮਪੁਰਾ ਫੂਲ ਅਤੇ ਬਰਨਾਲਾ ‘ਚ ਵੀ ਯਾਤਰਾ ਕੱਢੀ ਜਾਵੇਗੀ। ਉਨ੍ਹਾਂ ਦੱਸਿਆ ਕਿ 19 ਨਵੰਬਰ ਨੂੰ ਪਾਇਲ, ਖੰਨਾ ਅਤੇ ਅਮਰਗੜ੍ਹ ‘ਚ ਯਾਤਰਾ ਦੇ ਆਖਰੀ ਪੜਾਅ ਪੂਰੇ ਕੀਤੇ ਜਾਣਗੇ। ਚੰਨੀ ਨੇ ਕਿਹਾ ਕਿ ਇਸ ਯਾਤਰਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕਾਂਗਰਸ ‘ਚ ਧੜੇਬੰਦੀ ਬਾਰੇ ਪੁੱਛੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਕਿਸੇ ਤਰ੍ਹਾਂ ਦੀ ਧੜੇਬੰਦੀ ਨਹੀਂ ਹੈ ਅਤੇ ਸਾਰੇ ਆਗੂ ਆਪੋ-ਆਪਣੇ ਕੰਮ ‘ਚ ਲੱਗੇ ਹੋਏ ਹਨ।

Follow Us
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ......
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ...
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ...
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ...
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ...
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......