NRI ਜੋੜੇ ਨਾਲ ਕੁੱਟਮਾਰ ਦਾ ਮਾਮਲਾ: ਸੰਸਦ ਮੈਂਬਰ ਚਰਨਜੀਤ ਚੰਨੀ ਨੇ ਹਿਮਾਚਲ ਦੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ, ਤੁਰੰਤ ਕਾਰਵਾਈ ਦੀ ਕੀਤੀ ਮੰਗ | charanjit channi talk to himachal cm sukhwinder sukhu on Dalhousie NRI beaten case know full in punjabi Punjabi news - TV9 Punjabi

NRI ਜੋੜੇ ਨਾਲ ਕੁੱਟਮਾਰ ਦਾ ਮਾਮਲਾ: ਸੰਸਦ ਮੈਂਬਰ ਚਰਨਜੀਤ ਚੰਨੀ ਨੇ ਹਿਮਾਚਲ ਦੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ, ਤੁਰੰਤ ਕਾਰਵਾਈ ਦੀ ਕੀਤੀ ਮੰਗ

Published: 

17 Jun 2024 16:04 PM

ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਵਿੱਚ ਐਨਆਰਆਈ ਜੋੜੇ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਪੰਜਾਬ ਮੂਲ ਦੇ ਐਨਆਰਆਈ ਕੰਵਲਜੀਤ ਸਿੰਘ ਨੇ ਇਲਜ਼ਾਮ ਲਾਇਆ ਕਿ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਦੌਰਾਨ ਕੁਝ ਲੋਕਾਂ ਵੱਲੋਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ। ਉਨ੍ਹਾਂ ਨੇ ਖੇਤਰੀ ਵਿਤਕਰੇ ਦਾ ਵੀ ਇਲਜ਼ਾਮ ਲਾਇਆ।

NRI ਜੋੜੇ ਨਾਲ ਕੁੱਟਮਾਰ ਦਾ ਮਾਮਲਾ: ਸੰਸਦ ਮੈਂਬਰ ਚਰਨਜੀਤ ਚੰਨੀ ਨੇ ਹਿਮਾਚਲ ਦੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ, ਤੁਰੰਤ ਕਾਰਵਾਈ ਦੀ ਕੀਤੀ ਮੰਗ

ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ

Follow Us On

ਹਿਮਾਚਲ ਪ੍ਰਦੇਸ਼ ‘ਚ ਪੰਜਾਬ ਦੇ ਇੱਕ ਐੱਨਆਰਆਈ ਜੋੜੇ ‘ਤੇ ਹੋਏ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਮਾਮਲੇ ‘ਚ ਕਾਰਵਾਈ ਦੀ ਮੰਗ ਕੀਤੀ। ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਪੁਲਿਸ ਥਾਣੇ ਵਿੱਚ ਜ਼ੀਰੋ ਐਫਆਈਆਰ ਦਰਜ ਕੀਤੀ ਗਈ ਹੈ। ਆਈਪੀਸੀ ਦੀਆਂ ਛੇ ਧਾਰਾਵਾਂ 323, 341, 354, 506, 148 ਅਤੇ 149 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਥਾਣੇ ਵਿੱਚ ਦਰਜ ਕੀਤਾ ਗਿਆ ਹੈ, ਜਿਸ ਨੂੰ ਹਿਮਾਚਲ ਦੇ ਸਬੰਧਤ ਥਾਣੇ ਵਿੱਚ ਭੇਜਿਆ ਜਾਵੇਗਾ।

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਜੋੜੇ ਦੀ ਕੁੱਟਮਾਰ ਕੀਤੀ ਗਈ ਸੀ ਤਾਂ ਸਥਾਨਕ ਪੁਲਿਸ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ। ਇੱਥੋਂ ਤੱਕ ਕਿ ਘਟਨਾ ਦੀ ਜ਼ਬਰਦਸਤੀ ਬਣਾਈ ਗਈ ਵੀਡੀਓ ਨੂੰ ਵੀ ਡਿਲੀਟ ਕਰ ਦਿੱਤਾ ਗਿਆ ਹੈ। ਮਾਮਲੇ ‘ਚ ਕਾਰਵਾਈ ਕਰਨ ਦੇ ਨਾਲ-ਨਾਲ ਧਾਲੀਵਾਲ ਨੇ ਹਿਮਾਚਲ ਦੇ ਮੁੱਖ ਮੰਤਰੀ ਨੂੰ ਮਿਲਣ ਦਾ ਸਮਾਂ ਵੀ ਮੰਗਿਆ ਹੈ।

ਪੀਤਤ ਨੇ ਪੁਲਿਸ ਤੇ ਲਗਾਏ ਗੰਭੀਰ ਇਲਜ਼ਾਮ

ਬੀਤੇ ਦਿਨੀਂ ਪੰਜਾਬ ਮੂਲ ਦੇ ਇੱਕ ਐਨਆਰਆਈ ਕੰਵਲਜੀਤ ਸਿੰਘ ਨੇ ਇਲਜ਼ਾਮ ਲਾਇਆ ਸੀ ਕਿ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਦੌਰਾਨ ਕੁਝ ਲੋਕਾਂ ਵੱਲੋਂ ਉਹਨਾਂ ਦੀ ਕੁੱਟਮਾਰ ਕੀਤੀ ਗਈ। ਉਨ੍ਹਾਂ ਨੇ ਖੇਤਰੀ ਵਿਤਕਰੇ ਦਾ ਵੀ ਇਲਜ਼ਾਮ ਲਾਇਆ। ਉਹਨਾਂ ਨੇ ਹਿਮਾਚਲ ਪੁਲਿਸ ‘ਤੇ ਘਟਨਾ ਦੀ ਵੀਡੀਓ ਨੂੰ ਜ਼ਬਰਦਸਤੀ ਡਿਲੀਟ ਕਰਨ ਦਾ ਵੀ ਇਲਜ਼ਾਮ ਲਗਾਇਆ। ਫਿਲਹਾਲ ਪੀੜਤ ਜੋੜਾ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਕੰਵਲਜੀਤ ਸਿੰਘ 25 ਸਾਲਾਂ ਤੋਂ ਸਪੇਨ ਵਿੱਚ ਰਹਿ ਰਿਹਾ ਹੈ। ਉਹ ਹਾਲ ਹੀ ਵਿੱਚ ਪੰਜਾਬ ਪਰਤਿਆ ਹੈ। ਉਸ ਨੇ ਦੱਸਿਆ ਕਿ ਉਹ ਦੋ ਦਿਨ ਪਹਿਲਾਂ ਆਪਣੀ ਸਪੈਨਿਸ਼ ਪਤਨੀ ਅਤੇ ਰਿਸ਼ਤੇਦਾਰ ਨਾਲ ਡਲਹੌਜ਼ੀ ਗਿਆ ਸੀ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version