AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਨੀ ਬਨਾਮ ਵੜਿੰਗ ਵਿਵਾਦ ਵਿਚਕਾਰ ਪ੍ਰਤਾਪ ਬਾਜਵਾ ਦੀ ਵਿਧਾਇਕਾਂ ਨਾਲ ਮੀਟਿੰਗ, ਰਾਹੁਲ ਗਾਂਧੀ ਤੋਂ ਮੰਗਿਆ ਬੈਠਕ ਲਈ ਸਮਾਂ

ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸੀ ਵਿਧਾਇਕਾਂ ਵੱਲੋਂ ਇਕੱਠੇ ਹੋ ਕੇ ਰਾਹੁਲ ਗਾਂਧੀ ਨਾਲ ਮੁਲਾਕਾਤ ਲਈ ਸਮਾਂ ਮੰਗਣਾ, ਇਹ ਸਾਰਾ ਘਟਨਾਕ੍ਰਮ ਪਾਰਟੀ ਦੀ ਰਾਜਨੀਤੀ ਲਈ ਅਹਿਮ ਮੰਨਿਆ ਜਾ ਰਿਹਾ ਹੈ। ਵਿਧਾਇਕਾਂ ਦਾ ਮੰਨਣਾ ਹੈ ਕਿ ਪੰਜਾਬ ਕਾਂਗਰਸ 'ਚ ਚੱਲ ਰਹੇ ਮਨ-ਮੁਟਾਵ ਨੂੰ ਪਾਰਟੀ ਹਾਈਕਮਾਂਡ ਦੇ ਦਖ਼ਲ ਨਾਲ ਸੁਲਝਾਇਆ ਜਾਣਾ ਚਾਹੀਦਾ ਹੈ।

ਚੰਨੀ ਬਨਾਮ ਵੜਿੰਗ ਵਿਵਾਦ ਵਿਚਕਾਰ ਪ੍ਰਤਾਪ ਬਾਜਵਾ ਦੀ ਵਿਧਾਇਕਾਂ ਨਾਲ ਮੀਟਿੰਗ, ਰਾਹੁਲ ਗਾਂਧੀ ਤੋਂ ਮੰਗਿਆ ਬੈਠਕ ਲਈ ਸਮਾਂ
ਚੰਨੀ ਬਨਾਮ ਵੜਿੰਗ ਵਿਵਾਦ ਵਿਚਕਾਰ ਪ੍ਰਤਾਪ ਬਾਜਵਾ ਦੀ ਮੀਟਿੰਗ
tv9-punjabi
| Updated On: 11 Aug 2026 12:47 PM IST
Share

ਚਰਨਜੀਤ ਸਿੰਘ ਚੰਨੀ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਕਾਰ ਚੱਲ ਰਹੀ ਧੜੇਬਾਜ਼ੀ ਵਿਚਾਲੇ ਪੰਜਾਬ ਕਾਂਗਰਸ ‘ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਵਿਧਾਇਕਾਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦਾ ਫੈਸਲਾ ਕੀਤਾ ਹੈ।

ਜਾਣਕਾਰੀ ਮੁਤਾਬਕ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸੀ ਵਿਧਾਇਕਾਂ ਨੇ ਰਾਹੁਲ ਗਾਂਧੀ ਨੂੰ ਸਾਂਝਾ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਹੈ। ਵਿਧਾਇਕ ਪੰਜਾਬ ਕਾਂਗਰਸ ਨਾਲ ਜੁੜੇ ਮੁੱਦਿਆਂ ਤੇ ਪਾਰਟੀ ਅੰਦਰ ਚੱਲ ਰਹੇ ਮਨ-ਮੁਟਾਵ ਬਾਰੇ ਆਪਣੀ ਗੱਲ ਰਾਹੁਲ ਗਾਂਧੀ ਸਾਹਮਣੇ ਰੱਖਣਾ ਚਾਹੁੰਦੇ ਹਨ। ਇਸੇ ਸਬੰਧੀ ਪ੍ਰਤਾਪ ਸਿੰਘ ਬਾਜਵਾ ਦੇ ਦਿੱਲੀ ਪਹੁੰਚਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।

ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸੀ ਵਿਧਾਇਕਾਂ ਵੱਲੋਂ ਇਕੱਠੇ ਹੋ ਕੇ ਰਾਹੁਲ ਗਾਂਧੀ ਨਾਲ ਮੁਲਾਕਾਤ ਲਈ ਸਮਾਂ ਮੰਗਣਾ, ਇਹ ਸਾਰਾ ਘਟਨਾਕ੍ਰਮ ਪਾਰਟੀ ਦੀ ਰਾਜਨੀਤੀ ਲਈ ਅਹਿਮ ਮੰਨਿਆ ਜਾ ਰਿਹਾ ਹੈ। ਵਿਧਾਇਕਾਂ ਦਾ ਮੰਨਣਾ ਹੈ ਕਿ ਪੰਜਾਬ ਕਾਂਗਰਸ ‘ਚ ਚੱਲ ਰਹੇ ਮਨ-ਮੁਟਾਵ ਨੂੰ ਪਾਰਟੀ ਹਾਈਕਮਾਂਡ ਦੇ ਦਖ਼ਲ ਨਾਲ ਸੁਲਝਾਇਆ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੀ ਚਰਚਾ ਕੀਤੀ ਜਾਣੀ ਚਾਹੀਦੀ ਹੈ।

ਵਿਧਾਨ ਸਭਾ ਸੈਸ਼ਨ ਦੀ ਮੀਟਿੰਗ ਦੌਰਾਨ ਲਿਆ ਫੈਸਲਾ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ 10 ਅਗਸਤ ਤੱਕ ਚੱਲਿਆ ਸੀ। ਇਸੇ ਦੌਰਾਨ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਹੋਈ, ਜਿਸ ‘ਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦਾ ਫੈਸਲਾ ਲਿਆ ਗਿਆ। ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਢਿੱਲੋਂ (ਕਾਲਾ ਢਿੱਲੋਂ) ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਸਬੰਧੀ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਦੌਰਾਨ ਇਹ ਵਿਚਾਰ ਸਾਹਮਣੇ ਕੀਤਾ ਗਿ ਕਿ ਪੰਜਾਬ ਕਾਂਗਰਸ ‘ਚ ਚੱਲ ਰਹੇ ਮਨ-ਮੁਟਾਵ ਦੇ ਹੱਲ ਲਈ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਜਾਣੀ ਚਾਹੀਦੀ ਹੈ।

ਵਿਧਾਨ ਸਭਾ ਚੋਣਾਂ ਦੀ ਰਣਨੀਤੀ ‘ਤੇ ਵੀ ਚਰਚਾ

ਕੁਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਸਿਰਫ਼ ਪਾਰਟੀ ਦੇ ਅੰਦਰੂਨੀ ਮਾਮਲਿਆਂ ‘ਤੇ ਹੀ ਨਹੀਂ, ਸਗੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੇ ਪਾਰਟੀ ਦੀ ਭਵਿੱਖੀ ਰਣਨੀਤੀ ਨੂੰ ਲੈ ਕੇ ਵੀ ਵਿਚਾਰ ਕਰਨ ਦਾ ਫੈਸਲਾ ਲਿਆ ਗਿਆ।

ਇਸ ਸਾਰੇ ਘਟਨਾਕ੍ਰਮ ਵਿਚਕਾਰ ਸਾਰਿਆਂ ਦੀਆਂ ਨਜ਼ਰਾਂ ਰਾਹੁਲ ਗਾਂਧੀ ਤੇ ਪੰਜਾਬ ਕਾਂਗਰਸੀ ਦੇ ਵਿਧਾਇਕਾਂ ਦੀ ਸੰਭਾਵੀ ਮੀਟਿੰਗ ‘ਤੇ ਟਿਕੀਆਂ ਹਨ। ਜੇਕਰ ਇਹ ਮੀਟਿੰਗ ਹੁੰਦੀ ਹੈ ਤਾਂ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੇ ਮਤਭੇਦਾਂ ਤੇ ਪਾਰਟੀ ਦੀ ਅਗਲੀ ਰਣਨੀਤੀ ਨੂੰ ਲੈ ਕੇ ਅਹਿਮ ਗੱਲਬਾਤ ਹੋਣ ਦੀ ਸੰਭਾਵਨਾ ਹੈ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...