AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਾਂਗਰਸ vs ਕਾਂਗਰਸ! ‘ਹਰ ਬੂਥ, ਕਾਂਗਰਸ ਮਜ਼ਬੂਤ’ ਦੀ ਥਾਂ ‘ਪੋਸਟਰ ਮੁਹਿੰਮ’ ਦੀ ਜ਼ਿਆਦਾ ਚਰਚਾ

ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ ਦੇ ਸਮਰਥਕ ਚੰਨੀ ਦੇ ਹੱਕ 'ਚ 'ਤੇ ਰਾਜਾ ਵੜਿੰਗ ਦੇ ਵਿਰੋਧ 'ਚ ਪੋਸਟਰ ਲਗਾ ਰਹੇ ਹਨ। ਦੂਜੇ ਪਾਸੇ, ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਦੇ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮਰਥਕਾਂ ਨੇ ਚੰਨੀ ਖਿਲਾਫ਼ ਮੋਰਚਾ ਖੋਲ੍ਹ ਰੱਖਿਆ ਹੈ। ਵੱਖ-ਵੱਖ ਸ਼ਹਿਰਾਂ 'ਚ ਦੋਵਾਂ ਦੇ ਸਮਰਥਕ ਇੱਕ-ਦੂਜੇ ਧੜੇ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੇ ਹਨ।

ਕਾਂਗਰਸ vs ਕਾਂਗਰਸ! 'ਹਰ ਬੂਥ, ਕਾਂਗਰਸ ਮਜ਼ਬੂਤ' ਦੀ ਥਾਂ 'ਪੋਸਟਰ ਮੁਹਿੰਮ' ਦੀ ਜ਼ਿਆਦਾ ਚਰਚਾ
munish-jindal
| Updated On: 05 Aug 2026 12:57 PM IST
Share

ਆਮ ਤੌਰ ‘ਤੇ ਚੋਣਾਂ ‘ਚ ਕਿਸੇ ਵੀ ਪਾਰਟੀ ਦਾ ਵਿਰੋਧੀ ਪਾਰਟੀ ਨਾਲ ਮੁਕਾਬਲਾ ਹੁੰਦਾ ਹੈ, ਪਰ ਕਾਂਗਰਸ ਲਈ ਪੰਜਾਬ ਵਿਧਾਨ ਸਭਾ ਚੋਣਾਂ ‘ਤੋਂ ਪਹਿਲਾਂ ਅਜਿਹੀ ਸਥਿਤੀ ਨਹੀਂ ਹੈ। ਕਾਂਗਰਸ ਦੀ ਵਿਰੋਧੀ ਧਿਰ ਵੀ ਕਾਂਗਰਸ ਹੀ ਜਾਪ ਰਹੀ ਹੈ। ਕਥਿਤ ਤੌਰ ‘ਤੇ ਕਾਂਗਰਸ ਦੇ ਆਪਣੇ ਹੀ ਵਰਕਰ ਇੱਕ-ਦੂਜੇ ਖਿਲਾਫ਼ ਇੱਕ ਤਰ੍ਹਾਂ ਦੀ ‘ਪੋਸਟਰ ਮੁਹਿੰਮ’ ਚਲਾ ਰਹੇ ਹਨ।

ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ ਦੇ ਸਮਰਥਕ ਚੰਨੀ ਦੇ ਹੱਕ ‘ਚ ਤੇ ਰਾਜਾ ਵੜਿੰਗ ਦੇ ਵਿਰੋਧ ‘ਚ ਪੋਸਟਰ ਲਗਾ ਰਹੇ ਹਨ। ਦੂਜੇ ਪਾਸੇ, ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਦੇ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮਰਥਕਾਂ ਨੇ ਚੰਨੀ ਖਿਲਾਫ਼ ਮੋਰਚਾ ਖੋਲ੍ਹ ਰੱਖਿਆ ਹੈ। ਵੱਖ-ਵੱਖ ਸ਼ਹਿਰਾਂ ‘ਚ ਦੋਵਾਂ ਦੇ ਸਮਰਥਕ ਇੱਕ-ਦੂਜੇ ਧੜੇ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੇ ਹਨ।

ਜਿਸ ਵੀ ਸ਼ਹਿਰ ‘ਚ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਪਹੁੰਚ ਰਹੀ ਹੈ, ਮੁਹਿੰਮ ਤੋਂ ਇੱਕ ਦਿਨ ਪਹਿਲਾਂ ਹੀ ਉਸ ਸ਼ਹਿਰ ‘ਚ ‘ਪੋਸਟਰ ਮੁਹਿੰਮ’ ਸ਼ੁਰੂ ਹੋ ਜਾਂਦੀ ਹੈ, ਯਾਨੀ ਕਿ ਦੋਵੇਂ ਧੜਿਆਂ ਦੇ ਸਮਰਥਕ ਇੱਕ-ਦੂਜੇ ਖਿਲਾਫ਼ ਪੋਸਟਰਾਂ ਨਾਲ ਨਿਸ਼ਾਨਾ ਸਾਧਣ ‘ਚ ਜੁੱਟ ਜਾਂਦੇ ਹਨ।

ਮੋਗਾ ‘ਚ ਪਹੁੰਚ ਰਹੀ ਕਾਂਗਰਸ ਦੀ ਮੁਹਿੰਮ, ਪਰ ਪਹਿਲਾਂ ਹੀ ਪੋਸਟਰ ਆਏ ਨਜ਼ਰ

ਅੱਜ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ ਮੁਹਿੰਮ’ ਮੋਗਾ ‘ਚ ਪਹੁੰਚਣ ਵਾਲੀ ਸੀ, ਪਰ ਇਸ ਤੋਂ ਪਹਿਲਾਂ ਹੀ ਸ਼ਹਿਰ ਦੇ ਅਨੇਕਾਂ ਥਾਵਾਂ ‘ਤੇ ਰਾਜਾ ਵੜਿੰਗ ਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਖਿਲਾਫ਼ ਪੋਸਟਰ ਲੱਗੇ ਨਜ਼ਰ ਆ ਰਹੇ ਹਨ। ਕਿਸੇ ‘ਤੇ ਲਿਖਿਆ ਹੈ ਕਿ ‘ਚੰਨੀ ਲਿਆਓ, ਕਾਂਗਰਸ ਬਚਾਓ’ ਤੇ ਕਿਸੇ ‘ਤੇ ਲਿਖਿਆ ਹੋਇਆ ਹੈ ‘ਰਾਜਾ-ਬਘੇਲ ਹਟਾਓ, ਪੰਜਾਬ ਕਾਂਗਰਸ ਬਚਾਓ।’

ਅੱਜ ਸਵੇਰੇ ਅੰਮ੍ਰਿਤਸਰ ‘ਚ ਲੱਗੇ ਪੋਸਟਰ

ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ ਸਵੇਰੇ ਸੈਰ ਕਰਨ ਲਈ ਆਉਂਦੇ ਹਨ, ਉੱਥੇ ਹੀ ਕਾਂਗਰਸ ਅੱਜ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ ਦੇ ਖਿਲਾਫ਼ ਪੋਸਟਰ ਲੱਗੇ ਨਜ਼ਰ ਆਏ। ਇਹ ਪੋਸਟਰ ਅੰਮ੍ਰਿਤਸਰ ਦੇ ਕੁਝ ਕਾਂਗਰਸੀ ਆਗੂਆਂ ਵੱਲੋਂ ਲਗਾਏ ਜਾਣ ਦੀ ਗੱਲ ਕਹੀ ਜਾ ਰਹੀ ਹੈ, ਜੋ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮਰਥਕ ਦੱਸੇ ਜਾ ਰਹੇ ਹਨ। ਇਨ੍ਹਾਂ ਪੋਸਟਰਾਂ ‘ਚ ਸਾਫ਼ ਲਿਖਿਆ ਗਿਆ ਹੈ- ਰਾਹੁਲ ਗਾਂਧੀ ਨੂੰ ਇੱਕੋ ਪੁਕਾਰ, ਚੰਨੀ ਨੂੰ ਕਰੋ ਕਾਂਗਰਸ ‘ਚੋਂ ਬਾਹਰ।

ਇੱਕ ਹੋਰ ਪੋਸਟਰ ‘ਚ ਲਿਖਿਆ ਗਿਆ ਹੈ- ਸਾਹਮਣੇ ਆਓ ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ। ਇਨ੍ਹਾਂ ਪੋਸਟਰਾਂ ਤੋਂ ਸਾਫ਼ ਜ਼ਾਹਿਰ ਹੋ ਰਿਹਾ ਹੈ ਕਿ ਕਾਂਗਰਸ ਦਾ ਅੰਦਰੂਨੀ ਕਾਟੋ-ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ।

ਇਹ ਇੱਕ ਤਰ੍ਹਾਂ ਦੀ ‘ਪੋਸਟਰ ਮੁਹਿੰਮ’ ਦਾ ਸਿਲਸਿਲਾ, ਕਾਂਗਰਸ ਲੀਡਰਸ਼ਿਪ ਦੀ ਮੁਹਿੰਮ ‘ਹਰ ਬੂਥ, ਕਾਂਗਰਸ ਮਜ਼ਬੂਤ’ ਦੇ ਨਾਲ-ਨਾਲ ਚੱਲ ਰਿਹਾ ਹੈ। ਕਾਂਗਰਸ ਜਿੱਥੇ ਹਰ ਬੂਥ ਖ਼ੁਦ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਪਰ ‘ਪੋਸਟਰ ਮੁਹਿੰਮ’ ਨੇ ਇਸ ਦੌਰਾਨ ਲੋਕਾਂ ਦਾ ਧਿਆਨ ਵੱਧ ਆਕਰਸ਼ਿਤ ਕੀਤਾ ਹੈ।

ਕੁਝ ਹੋਰ ਸ਼ਹਿਰਾਂ ‘ਚ ਲੱਗੇ ਪੋਸਟਰਾਂ ਦੀਆਂ ਤਸਵੀਰਾਂ:

ਸੰਪਾਦਨ- ਰਮਨਦੀਪ ਸਿੰਘ

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...