AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕਾਂਗਰਸ ‘ਚ ਚੱਲੀ ਗੱਲ ਰਾਹੁਲ ਕਰਨਗੇ ਮਸਲੇ ਹੱਲ! ਚੰਨੀ ਬਨਾਮ ਵੜਿੰਗ ਕਲੇਸ਼ ‘ਚ ਹੁਣ ਹਾਈਕਮਾਂਡ ‘ਤੇ ਨਜ਼ਰਾਂ

ਚੰਨੀ ਧੜਾ ਹੁਣ ਰਾਹੁਲ ਗਾਂਧੀ ਦਾ ਇੰਤਜ਼ਾਰ ਕਰ ਰਿਹਾ ਹੈ। ਉਨ੍ਹਾਂ ਦੇ ਵਿਦੇਸ਼ ਤੋਂ ਵਾਪਸ ਪਰਤਦੇ ਹੀ ਚੰਨੀ ਧੜਾ ਸਿੱਧਾ ਰਾਹੁਲ ਗਾਂਧੀ ਨਾਲ ਸੰਪਰਕ ਕਰ ਸਕਦਾ ਹੈ ਤੇ ਪੰਜਾਬ ਕਾਂਗਰਸ ਦੇ ਅੰਦਰੂਨੀ ਮੁੱਦਿਆਂ 'ਤੇ ਉਨ੍ਹਾਂ ਨੂੰ ਜਾਣਕਾਰੀ ਦੇ ਸਕਦਾ ਹੈ। ਚੰਨੀ ਧੜੇ ਦੇ ਸੁਖਜਿੰਦਰ ਰੰਧਾਵਾ ਨੇ ਬਘੇਲ ਨਾਲ ਮੀਟਿੰਗ ਤੋਂ ਬਾਅਦ ਦੱਸਿਆ ਸੀ ਕਿ ਉਨ੍ਹਾਂ ਨਾਲ ਇਸ ਮੀਟਿੰਗ 'ਚ 92 ਹਲਕਿਆਂ ਦੇ ਜਿੱਤੇ-ਹਾਰੇ ਕਾਂਗਰਸੀ ਆਗੂ, ਵਿਧਾਇਕ ਤੇ ਸਾਂਸਦ ਮੌਜੂਦ ਸਨ। ਚੰਨੀ ਧੜਾ ਆਪਣੀ ਤਾਕਤ ਪ੍ਰਦਰਸ਼ਨ ਦੇ ਨਾਲ ਹਾਈਕਮਾਂਡ ਦੇ ਕੰਨਾਂ ਤੱਕ ਆਵਾਜ਼ ਪਹੁਚਾਉਣਾ ਚਾਹੁੰਦਾ ਹੈ।

ਕਾਂਗਰਸ 'ਚ ਚੱਲੀ ਗੱਲ ਰਾਹੁਲ ਕਰਨਗੇ ਮਸਲੇ ਹੱਲ! ਚੰਨੀ ਬਨਾਮ ਵੜਿੰਗ ਕਲੇਸ਼ 'ਚ ਹੁਣ ਹਾਈਕਮਾਂਡ 'ਤੇ ਨਜ਼ਰਾਂ
tv9-punjabi
| Updated On: 13 Jul 2026 14:49 PM IST
Share

ਪੰਜਾਬ ਇੰਚਾਰਜ ਭੂਪੇਸ਼ ਬਘੇਲ ਨਾਲ ਮੀਟਿੰਗ ਤੋਂ ਬਾਅਦ ਹੁਣ ਚੰਨੀ ਧੜਾ ਰਾਹੁਲ ਗਾਂਧੀ ਦੇ ਵਿਦੇਸ਼ ਤੋਂ ਪਰਤਣ ਦਾ ਇੰਤਜ਼ਾਰ ਕਰ ਰਿਹਾ ਹੈ। ਸਾਂਸਦ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਇਸ ਤੋਂ ਪਹਿਲਾਂ ਦਿੱਲੀ ਹਾਈਕਮਾਂਡ ਨਾਲ ਸੰਪਰਕ ਸਾਧ ਚੁੱਕਿਆ ਹੈ। ਚੰਨੀ ਧੜੇ ਨੇ ਪਹਿਲਾਂ ਭੂਪੇਸ਼ ਬਘੇਲ ਨਾਲ ਮੀਟਿੰਗ ਨਾ ਕਰਕੇ ਸਿੱਧੀ ਦਿੱਲੀ ਹਾਈਕਮਾਂਡ ਅੱਗੇ ਗੱਲ ਰੱਖਣ ਦਾ ਫੈਸਲਾ ਕੀਤਾ ਸੀ। ਹਾਲਾਂਕਿ, ਪੰਜਾਬ ਇੰਚਾਰਜ ਬਘੇਲ ਦੇ ਦੌਰੇ ਦੇ ਆਖਿਰੀ ਦਿਨ ਚੰਨੀ ਧੜੇ ਨੇ ਮੀਟਿੰਗ ਕੀਤੀ। ਬਘੇਲ ਨੇ ਭਰੋਸਾ ਦਿੱਤਾ ਸੀ ਕਿ ਕੋਈ ਵੀ ਹਾਈਕਮਾਂਡ ਅੱਗੇ ਗੱਲ ਰੱਖਣਾ ਜਾਂ ਮਿਲਣਾ ਚਾਹੇਗਾ ਤਾਂ ਉਨ੍ਹਾਂ ਦੀ ਮੁਲਾਕਾਤ ਕਰਵਾਈ ਜਾਵੇਗੀ।

ਚੰਨੀ ਧੜਾ ਹੁਣ ਰਾਹੁਲ ਗਾਂਧੀ ਦਾ ਇੰਤਜ਼ਾਰ ਕਰ ਰਿਹਾ ਹੈ। ਉਨ੍ਹਾਂ ਦੇ ਵਿਦੇਸ਼ ਤੋਂ ਵਾਪਸ ਪਰਤਦੇ ਹੀ ਚੰਨੀ ਧੜਾ ਸਿੱਧਾ ਰਾਹੁਲ ਗਾਂਧੀ ਨਾਲ ਸੰਪਰਕ ਕਰ ਸਕਦਾ ਹੈ ਤੇ ਪੰਜਾਬ ਕਾਂਗਰਸ ਦੇ ਅੰਦਰੂਨੀ ਮੁੱਦਿਆਂ ‘ਤੇ ਉਨ੍ਹਾਂ ਨੂੰ ਜਾਣਕਾਰੀ ਦੇ ਸਕਦਾ ਹੈ। ਚੰਨੀ ਧੜੇ ਦੇ ਸੁਖਜਿੰਦਰ ਰੰਧਾਵਾ ਨੇ ਬਘੇਲ ਨਾਲ ਮੀਟਿੰਗ ਤੋਂ ਬਾਅਦ ਦੱਸਿਆ ਸੀ ਕਿ ਉਨ੍ਹਾਂ ਨਾਲ ਇਸ ਮੀਟਿੰਗ ‘ਚ 92 ਹਲਕਿਆਂ ਦੇ ਜਿੱਤੇ-ਹਾਰੇ ਕਾਂਗਰਸੀ ਆਗੂ, ਵਿਧਾਇਕ ਤੇ ਸਾਂਸਦ ਮੌਜੂਦ ਸਨ। ਚੰਨੀ ਧੜਾ ਆਪਣੀ ਤਾਕਤ ਪ੍ਰਦਰਸ਼ਨ ਦੇ ਨਾਲ ਹਾਈਕਮਾਂਡ ਦੇ ਕੰਨਾਂ ਤੱਕ ਆਵਾਜ਼ ਪਹੁਚਾਉਣਾ ਚਾਹੁੰਦਾ ਹੈ।

ਕੌਣ ਹੈ Compromised ਲੀਡਰ?

ਦੱਸ ਦੇਈਏ ਕਿ ਚੰਨੀ ਧੜਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਅਹੁਦੇ ‘ਤੇ ਬਰਕਰਾਰ ਰੱਖਣ ਤੋਂ ਨਾਖੁਸ਼ ਹੈ ਤੇ ਉਨ੍ਹਾਂ ਨੂੰ ਬਦਲਣਾ ਚਾਹੁੰਦਾ ਹੈ। ਚੰਨੀ ਧੜੇ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ ਭੂਪੇਸ਼ ਬਘੇਲ ਨਾਲ ਮੀਟਿੰਗ ਤੋਂ ਬਾਅਦ ਤਲਖ਼ ਸ਼ਬਦ ਵਰਤਦੇ ਹੋਏ ਕਿਹਾ ਸੀ ਕਿ ਸਾਨੂੰ ਪੰਜਾਬ ਦੇ ਮੁੱਦਿਆਂ ‘ਤੇ ਖੁਲ੍ਹ ਕੇ ਬੋਲਣ ਵਾਲਾ ਆਗੂ ਚਾਹੀਦਾ ਹੈ, ਨਾ ਕਿ ਇੱਕ Compromised ਲੀਡਰ ਚਾਹੀਦਾ ਹੈ। ਉਸ ਸਮੇਂ ਚੰਨੀ ਸਮੇਤ ਹੋਰ ਵੀ ਆਗੂ ਰੰਧਾਵਾ ਨਾਲ ਖੜ੍ਹੇ ਸਨ।

ਕੀ ਚੰਨੀ ਧੜੇ ਨੂੰ ਬਣਦੀ ਮਹੱਤਤਾ ਨਹੀਂ ਦਿੱਤੀ ਗਈ?

ਦੂਜੇ ਪਾਸੇ, ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੌਰਾਨ ਕਿਹਾ ਸੀ ਕਿ ਕਿਸੇ ਵੀ ਫੈਸਲੇ ਨੂੰ ਬਦਲਿਆ ਨਹੀਂ ਜਾਵੇਗਾ। ਹਾਲਾਂਕਿ, ਉਨ੍ਹਾਂ ਨੇ ਕਿਹਾ ਸੀ ਕਿ ਇਨ੍ਹਾਂ ਆਗੂਆਂ ਦੀ ਗੱਲ ਹਾਈਕਮਾਂਡ ਤੱਕ ਪਹੁੰਚਾ ਦਿੱਤੀ ਜਾਵੇਗੀ। ਪਰ ਇਸ ਦੌਰਾਨ, ਕਾਂਗਰਸ ਦੇ ਨਜ਼ਦੀਕੀ ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਪਾਰਟੀ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੀ ਕਾਰਜਸ਼ੈਲੀ ਪ੍ਰਤੀ ਵੀ ਅਸੰਤੁਸ਼ਟੀ ਹੈ। ਬਘੇਲ ਨੂੰ ਪੰਜਾਬ ਕਾਂਗਰਸ ਦੇ ਅੰਦਰ ਧੜੇਬੰਦੀ ਨੂੰ ਖ਼ਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ ਤੇ ਉਨ੍ਹਾਂ ਨੂੰ ਪੰਜ ਦਿਨਾਂ ਲਈ ਪੰਜਾਬ ਦੌਰੇ ਤੇ ਭੇਜਿਆ ਗਿਆ ਸੀ। ਹਾਲਾਂਕਿ, ਉਹ ਇਸ ਸਮੇਂ ਦੌਰਾਨ ਸਾਰੇ ਆਗੂਆਂ ਨੂੰ ਇੱਕ ਪਲੇਟਫਾਰਮ ‘ਤੇ ਲਿਆਉਣ ‘ਚ ਅਸਫਲ ਰਹੇ।

ਸੂਤਰਾਂ ਮੁਤਾਬਕ, ਚੰਨੀ ਧੜੇ ਦਾ ਇਲਜ਼ਾਮ ਹੈ ਕਿ ਬਘੇਲ ਨੇ ਆਪਣਾ ਜ਼ਿਆਦਾਤਰ ਸਮਾਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਫ਼ਾਦਾਰ ਆਗੂਆਂ ਨਾਲ ਮੁਲਾਕਾਤ ਕਰਨ ‘ਚ ਬਿਤਾਇਆ, ਜਦੋਂ ਕਿ ਚੰਨੀ ਧੜੇ ਨੂੰ ਬਣਦੀ ਮਹੱਤਤਾ ਨਹੀਂ ਦਿੱਤੀ ਗਈ।

ਕਾਂਗਰਸ ਸਾਹਮਣੇ ਪਿਛਲੀਆਂ ਚੋਣਾਂ ਤੋਂ ਪਹਿਲਾਂ ਵਰਗੀ ਸਥਿਤੀ

ਕਾਂਗਰਸ ਦੀ ਸਥਿਤੀ 2021 ਵਰਗੀ ਹੋ ਗਈ ਹੈ। ਉਸ ਸਮੇਂ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਠੀਕ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਸੀ। ਕਾਂਗਰਸ ਹਾਈਕਮਾਂਡ ਨੇ ਫਿਰ ਕੈਪਟਨ ਅਮਰਿੰਦਰ ਨੂੰ ਪੰਜਾਬ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹ ਦਿੱਤਾ ਤੇ ਚਰਨਜੀਤ ਚੰਨੀ ਨੂੰ ਇਸ ਕੁਸੀ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਸੀ। ਇਸ ਤੋਂ ਬਾਅਦ ਕਾਂਗਰਸ ਅੰਦਰ ਕਾਫ਼ੀ ਟੁੱਟ-ਭੱਜ ਹੋਈ। ਹੁਣ, 2027 ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰ ਚਰਨਜੀਤ ਸਿੰਘ ਚੰਨੀ ਬਨਾਮ ਅਮਰਿੰਦਰ ਸਿੰਘ ਰਾਜਾ ਵੜਿੰਗ ਦੋ ਧੜੇ ਬਣ ਚੁੱਕੇ ਹਨ। ਇਸ ਦਾ ਹਸ਼ਰ ਕੀ ਨਿਕਲਦਾ ਹੈ, ਇਸ ‘ਤੇ ਸਭ ਨਜ਼ਰਾਂ ਟਿਕਾਈ ਬੈਠੇ ਹਨ।

Follow Us
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ...