AAP ਵਿਧਾਇਕ ਦੀ ਗੱਡੀ ਦਾ ਹੋਇਆ ਐਕਸੀਡੈਂਟ, i-10 ਕਾਰ ਨਾਲ ਹੋਈ ਟੱਕਰ, ਇੱਕ ਔਰਤ ਜਖ਼ਮੀ

Updated On: 

27 Nov 2025 17:55 PM IST

ਜਾਣਕਾਰੀ ਅਨੁਸਾਰ ਇਹ ਹਾਦਸਾ ਨਹਿਰ ਦੇ ਪੁਲ ਦੇ ਨੇੜੇ ਇੱਕ ਚੌਰਾਹੇ 'ਤੇ ਵਾਪਰਿਆ ਜਦੋਂ ਵਿਧਾਇਕ ਦੀ ਕਾਰ ਇੱਕ ਹੋਰ ਆਈ-10 ਕਾਰ ਨਾਲ ਸਿੱਧੀ ਟੱਕਰ ਹੋ ਗਈ। ਹਾਦਸੇ ਸਮੇਂ ਵਿਧਾਇਕ ਡਾ. ਚਰਨਜੀਤ ਸਿੰਘ ਆਪਣੀ ਕਾਰ ਵਿੱਚ ਸਨ, ਜਿਸਨੂੰ ਉਹਨਾਂ ਦਾ ਡਰਾਈਵਰ ਚਲਾ ਰਿਹਾ ਸੀ। ਟੱਕਰ ਵਿੱਚ ਦੂਜੀ ਕਾਰ ਵਿੱਚ ਸਵਾਰ ਇੱਕ ਔਰਤ ਜ਼ਖਮੀ ਹੋ ਗਈ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

AAP ਵਿਧਾਇਕ ਦੀ ਗੱਡੀ ਦਾ ਹੋਇਆ ਐਕਸੀਡੈਂਟ, i-10 ਕਾਰ ਨਾਲ ਹੋਈ ਟੱਕਰ, ਇੱਕ ਔਰਤ ਜਖ਼ਮੀ
Follow Us On

ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਡਾ. ਚਰਨਜੀਤ ਸਿੰਘ ਦੀ ਕਾਰ ਚਮਕੌਰ ਸਾਹਿਬ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਇੱਕ ਔਰਤ ਜ਼ਖਮੀ ਹੋ ਗਈ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਇਹ ਹਾਦਸਾ ਨਹਿਰ ਦੇ ਪੁਲ ਦੇ ਨੇੜੇ ਇੱਕ ਚੌਰਾਹੇ ‘ਤੇ ਵਾਪਰਿਆ ਜਦੋਂ ਵਿਧਾਇਕ ਦੀ ਕਾਰ ਇੱਕ ਹੋਰ ਆਈ-10 ਕਾਰ ਨਾਲ ਸਿੱਧੀ ਟੱਕਰ ਹੋ ਗਈ। ਹਾਦਸੇ ਸਮੇਂ ਵਿਧਾਇਕ ਡਾ. ਚਰਨਜੀਤ ਸਿੰਘ ਆਪਣੀ ਕਾਰ ਵਿੱਚ ਸਨ, ਜਿਸਨੂੰ ਉਹਨਾਂ ਦਾ ਡਰਾਈਵਰ ਚਲਾ ਰਿਹਾ ਸੀ। ਟੱਕਰ ਵਿੱਚ ਦੂਜੀ ਕਾਰ ਵਿੱਚ ਸਵਾਰ ਇੱਕ ਔਰਤ ਜ਼ਖਮੀ ਹੋ ਗਈ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਹਾਦਸੇ ਤੋਂ ਬਾਅਦ ਜ਼ਖਮੀ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਵਿਧਾਇਕ ਅਤੇ ਉਨ੍ਹਾਂ ਨਾਲ ਮੌਜੂਦ ਲੋਕਾਂ ਨਾਲ ਬਹਿਸ ਕੀਤੀ। ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਕਿ ਵਿਧਾਇਕ ਦੀ ਕਾਰ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਕੁਝ ਸਮੇਂ ਬਾਅਦ ਡਾ. ਚਰਨਜੀਤ ਸਿੰਘ ਮੌਕੇ ਤੋਂ ਚਲੇ ਗਏ।

ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ

ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਨਹਿਰ ਦੇ ਪੁਲ ਦੇ ਨੇੜੇ ਚੌਕ ‘ਤੇ ਹੋਇਆ ਹੈ। ਹਾਲਾਂਕਿ, ਪੁਲਿਸ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਤੋਂ ਬਚ ਰਹੀ ਹੈ।