ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Atwal Resigned: ਚਰਨਜੀਤ ਸਿੰਘ ਅਟਵਾਲ ਦਾ ਅਕਾਲੀ ਦੱਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ

Reason Behind Resign: ਕੁਝ ਦਿਨ ਪਹਿਲਾਂ ਇੰਦਰ ਇਕਬਾਲ ਅਟਵਾਲ ਸ਼੍ਰੋਮਣੀ ਅਕਾਲੀ ਦਲ ਤੋਂ ਕਿਨਾਰਾ ਕਰ ਭਾਜਪਾ ਚ ਸ਼ਾਮਲ ਹੋ ਗਏ ਸਨ। ਅੱਜ ਉਨ੍ਹਾਂ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਦੋਵੇਂ ਪਿਤਾ-ਪੁੱਤਰ ਪਾਰਟੀ ਤੋਂ ਲੰਮੇ ਸਮੇਂ ਤੋਂ ਨਰਾਜ ਚੱਲ ਰਹੇ ਸਨ।

Atwal Resigned: ਚਰਨਜੀਤ ਸਿੰਘ ਅਟਵਾਲ ਦਾ ਅਕਾਲੀ ਦੱਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ
Follow Us
kusum-chopra
| Published: 19 Apr 2023 13:50 PM
ਚੰਡੀਗੜ੍ਹ ਨਿਊਜ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ (Charanjit Singh Atwal) ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਬੀਤੀ 9 ਅਪ੍ਰੈਲ ਨੂੰ ਉਨ੍ਹਾਂ ਦੇ ਪੁੱਤਰ ਇੰਦਰ ਇਕਬਾਲ ਸਿੰਘ (Inder Iqbal Singh) ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਨੇ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਅਟਵਾਲ ਨੇ ਆਪਣੇ ਪੁੱਤਰ ਨੂੰ ਸਮਰਥਨ ਦੇਣ ਲਈ ਅਕਾਲੀ ਦਲ ਤੋਂ ਕਿਨਾਰਾ ਕਰ ਲਿਆ ਹੈ। ਲੁਧਿਆਣਾ ਦੇ ਰਾਏਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਇੰਦਰ ਇਕਬਾਲ ਅਟਵਾਲ ਨੇ ਬੀਤੇ ਦਿਨ ਭਾਜਪਾ ਦੇ ਉਮੀਦਵਾਰ ਵੱਜੋਂ ਜਲੰਧਰ ਜਿਮਨੀ ਚੋਣ ਲਈ ਨਾਮਜਦਗੀ ਦਾਖਲ ਕੀਤੀ ਸੀ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਚਰਨਜੀਤ ਸਿੰਘ ਅਟਵਾਲ ਅਤੇ ਇੰਦਰ ਇਕਬਾਲ ਸਿੰਘ ਨੂੰ ਪਾਰਟੀ ਦੀਆਂ ਗਤੀਵਿਧੀਆਂ ਤੋਂ ਸਾਈਡ ਲਾਈਨ ਕੀਤਾ ਹੋਇਆ ਸੀ। ਜਿਸ ਦੇ ਚੱਲਦਿਆਂ ਦੋਵਾਂ ਵਿੱਚ ਨਾਰਾਜ਼ਗੀ ਵੱਧ ਗਈ ਸੀ। ਇੰਦਰ ਇਕਬਾਲ ਅਟਵਾਲ ਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਤੋਂ ਕਿਨਾਰਾ ਕੀਤਾ ਅਤੇ ਬਾਅਦ ਵਿੱਚ ਨਰਾਜਗੀ ਇਸ ਹੱਦ ਤੱਕ ਵੱਧੀ ਕਿ ਇੰਦਰ ਇਕਬਾਲ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਤੋਂ ਕਿਨਾਰਾ ਕੀਤਾ ਅਤੇ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਹੁਣ ਉਨ੍ਹਾਂ ਦੇ ਪਿਤਾ ਅਤੇ ਸੀਨੀਅਰ ਅਕਾਲੀ ਦਲ ਆਗੂ ਚਰਨਜੀਤ ਸਿੰਘ ਅਟਵਾਲ ਨੇ ਵੀ ਅਧਿਕਾਰਕ ਤੌਰ ਤੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

88 ਸਾਲ ਦੀ ਉਮਰ 'ਚ ਚੰਡੀਗੜ੍ਹ ਦੀਆਂ ਗਲੀਆਂ ਸਾਫ਼ ਕਰ ਰਹੇ ਹਨ ਸਾਬਕਾ IPS ਇੰਦਰਜੀਤ ਐਸ ਸਿੱਧੂ
88 ਸਾਲ ਦੀ ਉਮਰ 'ਚ ਚੰਡੀਗੜ੍ਹ ਦੀਆਂ ਗਲੀਆਂ ਸਾਫ਼ ਕਰ ਰਹੇ ਹਨ ਸਾਬਕਾ IPS ਇੰਦਰਜੀਤ ਐਸ ਸਿੱਧੂ...
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ...
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!...
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼......
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ...
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ...
Vaishno Devi ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ
Vaishno Devi  ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ...
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO...