Atwal Resigned: ਚਰਨਜੀਤ ਸਿੰਘ ਅਟਵਾਲ ਦਾ ਅਕਾਲੀ ਦੱਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ

Published: 

19 Apr 2023 13:50 PM

Reason Behind Resign: ਕੁਝ ਦਿਨ ਪਹਿਲਾਂ ਇੰਦਰ ਇਕਬਾਲ ਅਟਵਾਲ ਸ਼੍ਰੋਮਣੀ ਅਕਾਲੀ ਦਲ ਤੋਂ ਕਿਨਾਰਾ ਕਰ ਭਾਜਪਾ ਚ ਸ਼ਾਮਲ ਹੋ ਗਏ ਸਨ। ਅੱਜ ਉਨ੍ਹਾਂ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਦੋਵੇਂ ਪਿਤਾ-ਪੁੱਤਰ ਪਾਰਟੀ ਤੋਂ ਲੰਮੇ ਸਮੇਂ ਤੋਂ ਨਰਾਜ ਚੱਲ ਰਹੇ ਸਨ।

Atwal Resigned: ਚਰਨਜੀਤ ਸਿੰਘ ਅਟਵਾਲ ਦਾ ਅਕਾਲੀ ਦੱਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ
Follow Us On

ਚੰਡੀਗੜ੍ਹ ਨਿਊਜ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ (Charanjit Singh Atwal) ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਬੀਤੀ 9 ਅਪ੍ਰੈਲ ਨੂੰ ਉਨ੍ਹਾਂ ਦੇ ਪੁੱਤਰ ਇੰਦਰ ਇਕਬਾਲ ਸਿੰਘ (Inder Iqbal Singh) ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਸਨ।

ਭਾਜਪਾ ਨੇ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਅਟਵਾਲ ਨੇ ਆਪਣੇ ਪੁੱਤਰ ਨੂੰ ਸਮਰਥਨ ਦੇਣ ਲਈ ਅਕਾਲੀ ਦਲ ਤੋਂ ਕਿਨਾਰਾ ਕਰ ਲਿਆ ਹੈ।

ਲੁਧਿਆਣਾ ਦੇ ਰਾਏਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਇੰਦਰ ਇਕਬਾਲ ਅਟਵਾਲ ਨੇ ਬੀਤੇ ਦਿਨ ਭਾਜਪਾ ਦੇ ਉਮੀਦਵਾਰ ਵੱਜੋਂ ਜਲੰਧਰ ਜਿਮਨੀ ਚੋਣ ਲਈ ਨਾਮਜਦਗੀ ਦਾਖਲ ਕੀਤੀ ਸੀ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਚਰਨਜੀਤ ਸਿੰਘ ਅਟਵਾਲ ਅਤੇ ਇੰਦਰ ਇਕਬਾਲ ਸਿੰਘ ਨੂੰ ਪਾਰਟੀ ਦੀਆਂ ਗਤੀਵਿਧੀਆਂ ਤੋਂ ਸਾਈਡ ਲਾਈਨ ਕੀਤਾ ਹੋਇਆ ਸੀ। ਜਿਸ ਦੇ ਚੱਲਦਿਆਂ ਦੋਵਾਂ ਵਿੱਚ ਨਾਰਾਜ਼ਗੀ ਵੱਧ ਗਈ ਸੀ।

ਨਰਾਜਗੀ ਇਸ ਹੱਦ ਤੱਕ ਵੱਧੀ ਕਿ ਇੰਦਰ ਇਕਬਾਲ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਤੋਂ ਕਿਨਾਰਾ ਕੀਤਾ ਅਤੇ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਹੁਣ ਉਨ੍ਹਾਂ ਦੇ ਪਿਤਾ ਅਤੇ ਸੀਨੀਅਰ ਅਕਾਲੀ ਦਲ ਆਗੂ ਚਰਨਜੀਤ ਸਿੰਘ ਅਟਵਾਲ ਨੇ ਵੀ ਅਧਿਕਾਰਕ ਤੌਰ ਤੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ