ਜਲੰਧਰ ‘ਚ ਚਰਨਜੀਤ ਚੰਨੀ ਸਮਰਥਕਾਂ ਨੇ ਮਨਾਇਆ ਜਨਮਦਿਨ, ਚੋਣ ਲੜਣ ਦੀ ਚਰਚਾ ਸਰਗਰਮ

davinder-kumar-jalandhar
Updated On: 

02 Apr 2024 21:05 PM

Charanjit Singh Channi Celebrate Birthday : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਲੰਧਰ ਤੋਂ ਉਨ੍ਹਾਂ ਦੇ ਸ਼ੁਭਚਿੰਤਕ ਅਤੇ ਕਾਂਗਰਸੀ ਆਗੂ ਉਨ੍ਹਾਂ ਦੇ ਜਨਮਦਿਨ ਮੌਕੇ ਕੇਕ ਲੈ ਕੇ ਆਏ ਸਨ ਅਤੇ ਸਾਰਿਆਂ ਨੇ ਕੇਕ ਕੱਟ ਕੇ ਉਨ੍ਹਾਂ ਦਾ ਜਨਮ ਦਿਨ ਮਨਾਇਆ। ਜਲੰਧਰ ਤੋਂ ਲੋਕ ਸਭਾ ਚੋਣ ਲੜਨ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਉਹ ਸਾਰਿਆਂ ਦੇ ਨਾਲ ਹਨ। ਹਲਕਾ ਆਦਮਪੁਰ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਜਨਮ ਦਿਨ ਮੌਕੇ ਉਨ੍ਹਾਂ ਲਈ ਬਹੁਤ ਸਾਰੀਆਂ ਖੁਸ਼ੀਆਂ ਲੈ ਕੇ ਆਈਆਂ ਹਨ।

ਜਲੰਧਰ ਚ ਚਰਨਜੀਤ ਚੰਨੀ ਸਮਰਥਕਾਂ ਨੇ ਮਨਾਇਆ ਜਨਮਦਿਨ, ਚੋਣ ਲੜਣ ਦੀ ਚਰਚਾ ਸਰਗਰਮ
Follow Us On

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਜਨਮ ਦਿਨ ਮੌਕੇ ਜਲੰਧਰ ਤੋਂ ਕਾਂਗਰਸੀ ਵਰਕਰ ਤੇ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਚਰਨਜੀਤ ਸਿੰਘ ਚੰਨੀ ਦਾ ਜਨਮ ਦਿਨ ਮਨਾਉਣ ਲਈ ਉਨ੍ਹਾਂ ਦੇ ਘਰ ਪੁੱਜੇ ਸਨ। ਕਾਂਗਰਸੀ ਵਿਧਾਇਕਾਂ ਅਤੇ ਵਰਕਰਾਂ ਨੇ ਚਰਨਜੀਤ ਸਿੰਘ ਚੰਨੀ ਦਾ ਜਨਮਦਿਨ ਕੇਕ ਕੱਟ ਕੇ ਮਨਾਇਆ ਅਤੇ ਉਨ੍ਹਾਂ ਨੂੰ ਜਲੰਧਰ ਤੋਂ ਲੋਕ ਸਭਾ ਚੋਣ ਲੜਨ ਲਈ ਕਿਹਾ ਹੈ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਲੰਧਰ ਤੋਂ ਉਨ੍ਹਾਂ ਦੇ ਸ਼ੁਭਚਿੰਤਕ ਅਤੇ ਕਾਂਗਰਸੀ ਆਗੂ ਉਨ੍ਹਾਂ ਦੇ ਜਨਮਦਿਨ ਮੌਕੇ ਕੇਕ ਲੈ ਕੇ ਆਏ ਸਨ ਅਤੇ ਸਾਰਿਆਂ ਨੇ ਕੇਕ ਕੱਟ ਕੇ ਉਨ੍ਹਾਂ ਦਾ ਜਨਮ ਦਿਨ ਮਨਾਇਆ। ਜਲੰਧਰ ਤੋਂ ਲੋਕ ਸਭਾ ਚੋਣ ਲੜਨ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਉਹ ਸਾਰਿਆਂ ਦੇ ਨਾਲ ਹਨ। ਹਲਕਾ ਆਦਮਪੁਰ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਜਨਮ ਦਿਨ ਮੌਕੇ ਉਨ੍ਹਾਂ ਲਈ ਬਹੁਤ ਸਾਰੀਆਂ ਖੁਸ਼ੀਆਂ ਲੈ ਕੇ ਆਈਆਂ ਹਨ। ਸਾਨੂੰ ਇਸ ਤਰ੍ਹਾਂ ਦੀਆਂ ਹੋਰ ਵੀ ਖੁਸ਼ੀਆਂ ਮਿਲਦੀਆਂ ਰਹਿਣ ਅਤੇ ਭਵਿੱਖ ਵਿੱਚ ਵੀ ਅਜਿਹੇ ਕੇਕ ਕੱਟੇ ਜਾਣਗੇ।

ਚੰਨੀ ਨੂੰ ਉਮੀਦਵਾਰ ਬਣਾਉਣ ਲਈ ਚਰਚਾ

ਸਾਲ 2023 ਵਿੱਚ ਜਲੰਧਰ ਤੋਂ ਕਾਂਗਰਸ ਦੇ ਤਤਕਾਲੀ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਹੋਈ ਜ਼ਿਮਨੀ ਚੋਣ ਵਿੱਚ ਚੰਨੀ ਨੂੰ ਉਮੀਦਵਾਰ ਬਣਾਉਣ ਦੀ ਵੀ ਚਰਚਾ ਸੀ। ਪਰ, ਸੰਸਦ ਮੈਂਬਰ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਟਿਕਟ ਦਿੱਤੀ ਗਈ। ਉਹ ਕਾਂਗਰਸ ਤੋਂ ‘ਆਪ’ ‘ਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਤੋਂ ਹਾਰ ਗਏ ਸਨ।

ਭਾਜਪਾ ਨੇ ਰਿੰਕੂ ਨੂੰ ਮੈਦਾਨ ‘ਚ ਉਤਾਰਿਆ

ਚਰਚਾ ਹੈ ਕਿ ਸਾਬਕਾ ਮੁੱਖ ਮੰਤਰੀ ਚੰਨੀ ਨੇ ਕੇਕ ਰਾਹੀਂ ਜਲੰਧਰ ਤੋਂ ਦਾਅਵੇਦਾਰੀ ਜਤਾਈ ਹੈ। ਜੇਕਰ ਲੋਕ ਸਭਾ ਚੋਣਾਂ ਸਬੰਧੀ ਜਲੰਧਰ ਸੀਟ ਦੀ ਗੱਲ ਕਰੀਏ ਤਾਂ ‘ਆਪ’ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਜੋ ਪਾਰਟੀ ਬਦਲ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਭਾਜਪਾ ਨੇ ਜਲੰਧਰ ਸੀਟ ਤੋਂ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ।