AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ‘ਚ ਚਰਨਜੀਤ ਚੰਨੀ ਦੀ ਸਾਈਕਲ ਯਾਤਰਾ, 7 ਵਿਧਾਨ ਸਭਾ ਹਲਕਿਆਂ ਰਾਹੀਂ ਕਰਨਗੇ ਸ਼ਕਤੀ ਪ੍ਰਦਰਸ਼ਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਜਵਾਨੀ ਸੰਭਾਲ ਸਾਈਕਲ ਯਾਤਰਾ ਅੱਜ ਸਾਰਾ ਦਿਨ ਲੁਧਿਆਣਾ ਵਿੱਚ ਰਹੇਗੀ। ਤੈਅ ਪ੍ਰੋਗਰਾਮ ਮੁਤਾਬਕ ਇਹ ਯਾਤਰਾ ਸਵੇਰੇ ਸਮਰਾਲਾ ਤੋਂ ਰਵਾਨਾ ਹੋਵੇਗੀ ਅਤੇ ਸਾਹਨੇਵਾਲ ਹਲਕੇ ਤੋਂ ਹੁੰਦੀ ਹੋਈ ਜਮਾਲਪੁਰ ਰਾਹੀਂ ਸ਼ਹਿਰ ਦੀ ਹੱਦ ਵਿੱਚ ਦਾਖ਼ਲ ਹੋਵੇਗੀ।

ਲੁਧਿਆਣਾ 'ਚ ਚਰਨਜੀਤ ਚੰਨੀ ਦੀ ਸਾਈਕਲ ਯਾਤਰਾ, 7 ਵਿਧਾਨ ਸਭਾ ਹਲਕਿਆਂ ਰਾਹੀਂ ਕਰਨਗੇ ਸ਼ਕਤੀ ਪ੍ਰਦਰਸ਼ਨ
Ai Genrated Image
tv9-punjabi
| Updated On: 13 Nov 2026 09:03 AM IST
Share

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਜਵਾਨੀ ਸੰਭਾਲ ਸਾਈਕਲ ਯਾਤਰਾ ਅੱਜ ਸਾਰਾ ਦਿਨ ਲੁਧਿਆਣਾ ਵਿੱਚ ਰਹੇਗੀ। ਤੈਅ ਪ੍ਰੋਗਰਾਮ ਮੁਤਾਬਕ ਇਹ ਯਾਤਰਾ ਸਵੇਰੇ ਸਮਰਾਲਾ ਤੋਂ ਰਵਾਨਾ ਹੋਵੇਗੀ ਅਤੇ ਸਾਹਨੇਵਾਲ ਹਲਕੇ ਤੋਂ ਹੁੰਦੀ ਹੋਈ ਜਮਾਲਪੁਰ ਰਾਹੀਂ ਸ਼ਹਿਰ ਦੀ ਹੱਦ ਵਿੱਚ ਦਾਖ਼ਲ ਹੋਵੇਗੀ।

ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ, ਚੰਨੀ ਦੀ ਇਹ ਸਾਈਕਲ ਯਾਤਰਾ ਲੁਧਿਆਣਾ ਜ਼ਿਲ੍ਹੇ ਦੇ 7 ਪ੍ਰਮੁੱਖ ਵਿਧਾਨ ਸਭਾ ਹਲਕਿਆਂ ਵਿੱਚੋਂ ਹੋ ਕੇ ਗੁਜ਼ਰੇਗੀ। ਯਾਤਰਾ ਵਿੱਚ ਸ਼ਾਮਲ ਸਮੂਹ ਸਾਈਕਲ ਸਵਾਰ ਅਤੇ ਵਰਕਰ ਰਾਤ ਨੂੰ ਲੁਧਿਆਣਾ-ਜਲੰਧਰ ਬਾਈਪਾਸ ਸਥਿਤ ਹਾਰਡੀਜ਼ ਵਰਲਡ (Hardy’s World) ਵਿਖੇ ਵਿਸ਼ਰਾਮ ਕਰਨਗੇ, ਜਿੱਥੋਂ ਅਗਲੇ ਦਿਨ ਯਾਨੀ ਭਲਕੇ ਇਹ ਕਾਫ਼ਲਾ ਫਿਲੌਰ ਹੁੰਦਾ ਹੋਇਆ ਨੂਰਮਹਿਲ ਵੱਲ ਰਵਾਨਾ ਹੋਵੇਗਾ।

ਰਾਜਾ ਵੜਿੰਗ ਦੇ ਰੁਖ਼ ‘ਤੇ ਟਿਕੀਆਂ ਕਾਂਗਰਸੀਆਂ ਦੀਆਂ ਨਜ਼ਰਾਂ

ਦੂਜੇ ਪਾਸੇ, ਚਰਨਜੀਤ ਸਿੰਘ ਚੰਨੀ ਦੀ ਇਸ ਫੇਰੀ ਦੌਰਾਨ ਸਥਾਨਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀਆਂ ਨਜ਼ਰਾਂ ਲੁਧਿਆਣਾ ਤੋਂ ਸੰਸਦ ਮੈਂਬਰ ਤੇ ਸਾਬਕਾ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉੱਤੇ ਟਿਕੀਆਂ ਹੋਈਆਂ ਹਨ। ਸਿਆਸੀ ਹਲਕਿਆਂ ਵਿੱਚ ਇਹ ਚਰਚਾ ਜ਼ੋਰਾਂ ‘ਤੇ ਹੈ ਕਿ ਕੀ ਰਾਜਾ ਵੜਿੰਗ ਆਪਣੇ ਸੰਸਦੀ ਹਲਕੇ ਵਿੱਚ ਚੰਨੀ ਦੀ ਇਸ ਯਾਤਰਾ ਦਾ ਸਵਾਗਤ ਕਰਨ ਲਈ ਪਹੁੰਚਦੇ ਹਨ ਜਾਂ ਨਹੀਂ।

ਉੱਧਰ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਇਸ ਸਾਈਕਲ ਯਾਤਰਾ ਦੇ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ ਵਿੱਚ ਪੂਰੀ ਤਰ੍ਹਾਂ ਜੁਟੇ ਹੋਏ ਹਨ। ਉਨ੍ਹਾਂ ਵੱਲੋਂ ਆਪਣੇ ਸਮਰਥਕਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸ਼ਹਿਰ ਵਿੱਚ ਪਹੁੰਚਣ ‘ਤੇ ਯਾਤਰਾ ਦਾ ਭਰਵਾਂ ਅਤੇ ਇਤਿਹਾਸਕ ਸਵਾਗਤ ਕੀਤਾ ਜਾਵੇ।

ਇੱਕੋ ਦਿਨ ਵਿੱਚ 7 ਵਿਧਾਨ ਸਭਾ ਹਲਕਿਆਂ ਨੂੰ ਸਾਧਣ ਦੀ ਰਣਨੀਤੀ

ਤੈਅ ਕੀਤੇ ਗਏ ਰੂਟ ਮੁਤਾਬਕ ਇਹ ਸਾਈਕਲ ਯਾਤਰਾ ਸਮਰਾਲਾ ਅਤੇ ਸਾਹਨੇਵਾਲ ਤੋਂ ਹੁੰਦੀ ਹੋਈ ਰਾਮਗੜ੍ਹ ਦੇ ਰਸਤੇ ਲੁਧਿਆਣਾ ਸ਼ਹਿਰ ਵਿੱਚ ਪ੍ਰਵੇਸ਼ ਕਰੇਗੀ। ਇਸ ਤੋਂ ਬਾਅਦ ਇਹ ਕਾਫ਼ਲਾ ਜਮਾਲਪੁਰ, ਸਮਰਾਲਾ ਚੌਕ, ਡਿਵੀਜ਼ਨ ਨੰਬਰ 3, ਚੌੜਾ ਬਾਜ਼ਾਰ, ਘੰਟਾਘਰ, ਪਵੇਲੀਅਨ ਮਾਲ, ਫੁਹਾਰਾ ਚੌਕ, ਘੁਮਾਰ ਮੰਡੀ ਅਤੇ ਆਰਤੀ ਚੌਕ ਤੋਂ ਗੁਜ਼ਰਦਾ ਹੋਇਆ ਅਖੀਰ ਵਿੱਚ ਫਿਰੋਜ਼ਪੁਰ ਰੋਡ ਸਥਿਤ ਪ੍ਰਸਿੱਧ ਦੁਰਗਾ ਮਾਤਾ ਮੰਦਰ ਵਿਖੇ ਪਹੁੰਚੇਗਾ।

ਇਸ ਰੂਟ ਰਾਹੀਂ ਕਾਂਗਰਸ ਪਾਰਟੀ ਇੱਕੋ ਦਿਨ ਵਿੱਚ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ—ਸਮਰਾਲਾ, ਸਾਹਨੇਵਾਲ, ਲੁਧਿਆਣਾ ਪੂਰਬੀ, ਲੁਧਿਆਣਾ ਕੇਂਦਰੀ, ਲੁਧਿਆਣਾ ਉੱਤਰੀ, ਲੁਧਿਆਣਾ ਪੱਛਮੀ ਅਤੇ ਗਿੱਲ ਦੇ ਵੋਟਰਾਂ ਤੱਕ ਸਿੱਧੀ ਪਹੁੰਚ ਬਣਾਉਣ ਦਾ ਯਤਨ ਕਰੇਗੀ। ਯਾਤਰਾ ਦੇ ਸਵਾਗਤ ਲਈ ਸ਼ਹਿਰ ਦੇ ਪ੍ਰਮੁੱਖ ਚੌਕਾਂ ਅਤੇ ਬਾਜ਼ਾਰਾਂ ਵਿੱਚ ਵੱਡੇ-ਵੱਡੇ ਹੋਰਡਿੰਗਜ਼ ਤੇ ਬੈਨਰ ਲਗਾਏ ਗਏ ਹਨ।

ਹਾਰਡੀਜ਼ ਵਰਲਡ ਵਿਖੇ ਹੋਵੇਗਾ ਨਾਈਟ ਸਟੇਅ ਅਤੇ ਲੰਗਰ ਦਾ ਪ੍ਰਬੰਧ

ਰੈਲੀ ਵਿੱਚ ਸ਼ਾਮਲ ਹੋਣ ਵਾਲੇ ਹਜ਼ਾਰਾਂ ਵਰਕਰਾਂ ਅਤੇ ਸੀਨੀਅਰ ਆਗੂਆਂ ਦੇ ਠਹਿਰਨ ਲਈ ਲੁਧਿਆਣਾ-ਜਲੰਧਰ ਬਾਈਪਾਸ ਸਥਿਤ ਹਾਰਡੀਜ਼ ਵਰਲਡ ਵਿਖੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਥਾਨਕ ਲੀਡਰਸ਼ਿਪ ਵੱਲੋਂ ਉੱਥੇ ਵੱਡੀ ਗਿਣਤੀ ਵਿੱਚ ਬਿਸਤਰਿਆਂ, ਟੈਂਟਾਂ ਅਤੇ ਲੰਗਰ ਦੀ ਵਿਵਸਥਾ ਕੀਤੀ ਗਈ ਹੈ, ਜਿੱਥੇ ਸਮੂਹ ਭਾਗੀਦਾਰ ਅੱਜ ਰਾਤ ਠਹਿਰਨਗੇ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਸਥਾਨ ‘ਤੇ ਯਾਤਰਾ ਵਿੱਚ ਸ਼ਾਮਲ ਆਗੂਆਂ ਤੇ ਵਰਕਰਾਂ ਦੀ ਸਹੂਲਤ ਲਈ ਹਰ ਲੋੜੀਂਦਾ ਇੰਤਜ਼ਾਮ ਮੁਕੰਮਲ ਕਰ ਲਿਆ ਗਿਆ ਹੈ।

19 ਨਵੰਬਰ ਨੂੰ ਖੰਨਾ ਵਿਖੇ ਹੋਵੇਗੀ ਯਾਤਰਾ ਦੀ ਸਮਾਪਤੀ

ਚਰਨਜੀਤ ਸਿੰਘ ਚੰਨੀ ਦੀ ਇਸ ਸਾਈਕਲ ਯਾਤਰਾ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਸ਼ਕਤੀ ਪ੍ਰਦਰਸ਼ਨ ਵਜੋਂ ਵੇਖਿਆ ਜਾ ਰਿਹਾ ਹੈ। ਭਾਰਤ ਭੂਸ਼ਣ ਆਸ਼ੂ ਅਨੁਸਾਰ, ਲੁਧਿਆਣਾ ਇਸ ਸਮੁੱਚੀ ਯਾਤਰਾ ਦਾ ਮੁੱਖ ਕੇਂਦਰ ਬਿੰਦੂ ਹੈ। 14 ਨਵੰਬਰ ਨੂੰ ਫਿਲੌਰ ਜਾਣ ਤੋਂ ਬਾਅਦ ਇਹ ਯਾਤਰਾ ਨੂਰਮਹਿਲ, ਸ਼ਾਹਕੋਟ, ਮੋਗਾ, ਬਾਘਾਪੁਰਾਣਾ, ਫਰੀਦਕੋਟ, ਤਲਵੰਡੀ ਸਾਬੋ, ਮਾਨਸਾ, ਸਰਦੂਲਗੜ੍ਹ, ਭਦੌੜ ਅਤੇ ਬਰਨਾਲਾ ਸਮੇਤ ਮਾਲਵਾ ਤੇ ਦੋਆਬਾ ਦੇ ਅਹਿਮ ਇਲਾਕਿਆਂ ਵਿੱਚੋਂ ਹੁੰਦੀ ਹੋਈ 19 ਨਵੰਬਰ ਨੂੰ ਖੰਨਾ ਵਿਖੇ ਜਾ ਕੇ ਸਮਾਪਤ ਹੋਵੇਗੀ। ਆਸ਼ੂ ਨੇ ਦਾਅਵਾ ਕੀਤਾ ਕਿ ਇਸ ਅੱਠ ਰੋਜ਼ਾ ਸਾਈਕਲ ਰੈਲੀ ਦਾ ਮੁੱਖ ਮੰਤਵ ਜ਼ਮੀਨੀ ਪੱਧਰ ‘ਤੇ ਆਮ ਲੋਕਾਂ ਨਾਲ ਜੁੜਨਾ ਅਤੇ ਮੌਜੂਦਾ ਸੂਬਾ ਸਰਕਾਰ ਦੀਆਂ ਨਾਕਾਮੀਆਂ ਨੂੰ ਜਨਤਾ ਸਾਹਮਣੇ ਉਜਾਗਰ ਕਰਨਾ ਹੈ।

Follow Us
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...