ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਚਰਨਜੀਤ ਚੰਨੀ, ਕੱਲ੍ਹ ਜਲੰਧਰ ਤੋਂ ਮਿਲੀ ਸੀ ਟਿਕਟ | charanjit singh channi visit to golden temple after lok sabha election 2024 jalandhar contender know full detail in punjabi Punjabi news - TV9 Punjabi

ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਚਰਨਜੀਤ ਚੰਨੀ, ਕੱਲ੍ਹ ਜਲੰਧਰ ਤੋਂ ਮਿਲੀ ਸੀ ਟਿਕਟ

Updated On: 

15 Apr 2024 11:28 AM

Charanjit Singh Channi: ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਦੁਆਬੇ ਤੋਂ ਜਲੰਧਰ ਸੀਟ ਤੋਂ ਮੈਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਸ ਦੇ ਚਲਦੇ ਗੁਰੂ ਘਰ ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕੀ ਉਨ੍ਹਾਂ ਨੂੰ ਵਾਹਿਗੁਰੂ ਨੇ ਦੁਆਬੇ ਵਿੱਚ ਜਲੰਧਰ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।

ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਚਰਨਜੀਤ ਚੰਨੀ, ਕੱਲ੍ਹ ਜਲੰਧਰ ਤੋਂ ਮਿਲੀ ਸੀ ਟਿਕਟ
Follow Us On

Charanjit Singh Channi: ਬੀਤੀ ਰਾਤ ਕਾਂਗਰਸ ਪਾਰਟੀ ਨੇ ਜਲੰਧਰ ਤੋਂ ਚਰਨਜੀਤ ਚੰਨੀ ਨੂੰ ਉਮੀਦਵਾਰਾਂ ਦਾ ਐਲਾਨਿਆ ਹੈ। ਜਿਸ ਦੇ ਚੱਲਦਿਆਂ ਚੰਨੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ ਹਨ। ਇਸ ਮੌਕੇ ਕਾਂਗਰਸੀ ਆਗੂਆਂ ਨੇ ਉਹਨਾਂ ਦਾ ਸਵਾਗਤ ਕੀਤਾ। ਚਰਨਜੀਤ ਸਿੰਘ ਚੰਨੀ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਦੁਆਬੇ ਤੋਂ ਜਲੰਧਰ ਸੀਟ ਤੋਂ ਮੈਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਸ ਦੇ ਚਲਦੇ ਗੁਰੂ ਘਰ ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕੀ ਉਨ੍ਹਾਂ ਨੂੰ ਵਾਹਿਗੁਰੂ ਨੇ ਦੁਆਬੇ ਵਿੱਚ ਜਲੰਧਰ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਨੂੰ ਇਹ ਮਾਨ ਬਖਸ਼ਿਆ ਹੈ ਤੇ ਉਹ ਜਲੰਧਰ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਤੁਹਾਡੀ ਆਸ ਤੇ ਖਰਾ ਉਤਰਣਗੇ।

ਉਨ੍ਹਾਂ ਕਿਹਾ ਕਿ ਲੋਕਾਂ ਨੇ ਚਮਕੌਰ ਸਾਹਿਬ ਤੋਂ ਉਨ੍ਹਾਂ ਨੂੰ ਆਜ਼ਾਦ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਸੀ ਤੇ ਅੱਜ ਉਹ ਇਲਾਕਾ ਪੰਜਾਬ ਵਿੱਚ ਨੰਬਰ ਇੱਕ ਤੇ ਦਿਖਾਈ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਇਲਾਕਾ ਕਿਸੇ ਸਮੇਂ ਪਿਛੜਿਆ ਹੋਇਆ ਇਲਾਕਾ ਮੰਨਿਆ ਜਾਂਦਾ ਸੀ।

ਵਿਰੋਧੀਆਂ ‘ਤੇ ਤੰਜ

ਚੰਨੀ ਨੇ ਆਮ ਆਦਮੀ ਪਾਰਟੀ ਦੇ ਤੰਜ ਕਸਦੇ ਹੋਏ ਕਿਹਾ ਕਿ ਜਿਹੜੀ ਆਮ ਆਦਮੀ ਪਾਰਟੀ ਪਹਿਲਾਂ ਆਈ ਸੀ ਉਹ ਲੋਕਾਂ ਵਿੱਚ ਇੱਕ ਭੁਲੇਖਾ ਇਨਕਲਾਬ ਦਾ ਲੈ ਕੇ ਆਈ ਸੀ। ਪਰ ਉਹ ਇਨਕਲਾਬ ਪਤਾ ਨਹੀਂ ਕਿਹੜੀ ਹਵਾ ਦੇ ਵਿੱਚ ਰੁੜ ਗਿਆ। ਉਨ੍ਹਾਂ ਕਿਹਾ ਕਿ ਜਿਹੜਾ ਮੁੱਖ ਮੰਤਰੀ ਦਾ ਪਹਿਲਾ ਚਿਹਰਾ ਹੁੰਦਾ ਸੀ ਅੱਜ ਉਹ ਚਿਹਰਾ ਕੁਝ ਹੋਰ ਬਣ ਗਿਆ ਹੈ, ਉਹ ਚਿਹਰਾ ਮੁਰਝਾ ਆ ਗਿਆ ਹੈ। ਹੁਣ ਈਡੀ ਦੀ ਲੜਾਈ ਹੈ ਪੰਜਾਬ ਦੀ ਭਵਿੱਖ ਦੀ ਲੜਾਈ ਹੈ।

ਇਹ ਵੀ ਪੜ੍ਹੋ: ਕੰਗਣਾ ਖਿਲਾਫ਼ ਮੰਡੀ ਚ ਪ੍ਰਚਾਰ ਕਰਨਗੇ ਪੰਜਾਬ ਦੇ ਲੋਕ, ਵੜਿੰਗ ਨੇ ਕੀਤਾ ਦਾਅਵਾ

ਉਨ੍ਹਾਂ ਕਿਹਾ ਕੀ ਜਿਹੜਾ ਮੁੱਖ ਮੰਤਰੀ ਕੇਂਦਰ ਸਰਕਾਰ ਨਾਲ ਮਿਲ ਕੇ ਪੰਜਾਬ ਨੂੰ ਖਤਮ ਕਰਨ ਦੀ ਸਾਜਿਸ਼ਾਂ ਰਚ ਰਿਹਾ ਹੈ। ਕਿਸਾਨਾਂ ਤੇ ਗੋਲੀਆਂ ਚੱਲੀਆਂ ਕਿਸਾਨ ਸ਼ਹੀਦ ਹੋਏ ਕਿਸਾਨਾਂ ਨੂੰ ਢਾਹ ਲਾਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿਹੜੇ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਐਨਐਸਏ ਲਗਾ ਕੇ ਜੇਲ੍ਹਾਂ ਵਿੱਚ ਡਕਿਆ ਹੈ। ਅੱਜ ਉਸ ਮੁੱਖ ਮੰਤਰੀ ਨੂੰ ਸਬਕ ਸਿਖਾਣ ਦਾ ਮੌਕਾ ਆ ਗਿਆ ਹੈ। ਜਿਹੜੀ ਕੇਂਦਰ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਤੋੜਨਾ ਚਾਹੁੰਦੀ ਹੈ ਜਿਹੜੇ ਪੰਜਾਬ ਦੇ ਵਿਰੋਧੀ ਹਨ ਅੱਜ ਉਹਨਾਂ ਨੂੰ ਪਛਾਣਨ ਦੀ ਲੋੜ ਹੈ। ਚੰਨੀ ਨੇ ਕਿਹਾ ਕਿ ਪੰਜਾਬ ਦੀ ਹੋਂਦ ਦੀ ਲੜਾਈ ਹੈ ਅਸੀ ਅੱਗੇ ਹੋਕੇ ਲੜਾਗੇ।

Exit mobile version