ਚਰਨਜੀਤ ਸਿੰਘ ਚੰਨੀ ਵਿਜੀਲੈਂਸ ਸਾਹਮਣੇ ਮੁੜ ਹੋਏ ਪੇਸ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ
ਪੰਜਾਬ ਵਿਜੀਲੈਂਸ ਬਿਊਰੋ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਲਗਾਤਾਰ ਸ਼ਿਕੰਜਾ ਕੱਸ ਰਿਹਾ ਹੈ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਚੰਨੀ ਨੂੰ ਪੇਸ਼ ਹੋਣ ਲਈ ਇੱਕ ਵਾਰ ਫਿਰ ਸੰਮਨ ਜਾਰੀ ਕੀਤੇ ਹਨ। ਤੇ ਇਸਦੇ ਤਹਿਤ ਚਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ।

ਚਰਨਜੀਤ ਸਿੰਘ ਚੰਨੀ
ਚੰਡੀਗੜ੍ਹ। ਸਟੇਟ ਬਿਊਰੋ ਵਿਜੀਲੈਂਸ ਬਿਊਰੋ (Vigilance Bureau) ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਅੱਜ ਮੁੜ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਚੰਨੀ ਨੂੰ ਸਵੇਰੇ 10 ਵਜੇ ਵਿਜੀਲੈਂਸ ਹੈੱਡਕੁਆਰਟਰ ਬੁਲਾਇਆ ਗਿਆ ਸੀ। ਚੇਤੇ ਰਹੇ ਕਿ ਚੰਨੀ ਇਸ ਤੋਂ ਪਹਿਲਾਂ ਵੀ ਵਿਜੀਲੈਂਸ ਸਾਹਮਣੇ ਪੇਸ਼ ਹੋ ਚੁੱਕੇ ਹਨ।
ਇਸ ਦੌਰਾਨ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਵਿਜੀਲੈਂਸ ਵੱਲੋਂ ਸਵਾਲਾਂ ਦਾ ਪ੍ਰੋਫਾਰਮਾ ਦਿੱਤਾ ਗਿਆ। ਕਰੀਬ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਚੰਨੀ ਵੱਲੋਂ ਸਵਾਲਾਂ ਦੇ ਜਵਾਬ ਨਹੀਂ ਦਿੱਤੇ ਗਏ। ਇਸ ਵਾਰ ਵਿਜੀਲੈਂਸ ਵੱਲੋਂ ਦਿੱਤੇ ਸਵਾਲਾਂ ਦੇ ਜਵਾਬਾਂ ਸਬੰਧੀ ਚੰਨੀ ਤੋਂ ਪੁੱਛਗਿੱਛ ਕੀਤੀ ਗਈ। ਹਾਲ ਹੀ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਨੀ ‘ਤੇ ਇੱਕ ਖਿਡਾਰੀ ਨੂੰ ਨੌਕਰੀ ਦੇਣ ਦੇ ਬਦਲੇ ਪੈਸੇ ਮੰਗਣ ‘ਤੇ ਨਿਸ਼ਾਨਾ ਸਾਧਿਆ ਸੀ। ਚੰਨੀ ਦੇ ਭਤੀਜੇ ‘ਤੇ ਖਿਡਾਰੀ ਤੋਂ ਪੈਸੇ ਲੈ ਕੇ ਨੌਕਰੀ ਦਿਵਾਉਣ ਦਾ ਦੋਸ਼ ਸੀ।