ਚਰਨਜੀਤ ਸਿੰਘ ਚੰਨੀ ਵਿਜੀਲੈਂਸ ਸਾਹਮਣੇ ਮੁੜ ਹੋਏ ਪੇਸ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ
ਪੰਜਾਬ ਵਿਜੀਲੈਂਸ ਬਿਊਰੋ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਲਗਾਤਾਰ ਸ਼ਿਕੰਜਾ ਕੱਸ ਰਿਹਾ ਹੈ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਚੰਨੀ ਨੂੰ ਪੇਸ਼ ਹੋਣ ਲਈ ਇੱਕ ਵਾਰ ਫਿਰ ਸੰਮਨ ਜਾਰੀ ਕੀਤੇ ਹਨ। ਤੇ ਇਸਦੇ ਤਹਿਤ ਚਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ।
ਚੰਡੀਗੜ੍ਹ। ਸਟੇਟ ਬਿਊਰੋ ਵਿਜੀਲੈਂਸ ਬਿਊਰੋ (Vigilance Bureau) ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਅੱਜ ਮੁੜ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਚੰਨੀ ਨੂੰ ਸਵੇਰੇ 10 ਵਜੇ ਵਿਜੀਲੈਂਸ ਹੈੱਡਕੁਆਰਟਰ ਬੁਲਾਇਆ ਗਿਆ ਸੀ। ਚੇਤੇ ਰਹੇ ਕਿ ਚੰਨੀ ਇਸ ਤੋਂ ਪਹਿਲਾਂ ਵੀ ਵਿਜੀਲੈਂਸ ਸਾਹਮਣੇ ਪੇਸ਼ ਹੋ ਚੁੱਕੇ ਹਨ।
ਇਸ ਦੌਰਾਨ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਵਿਜੀਲੈਂਸ ਵੱਲੋਂ ਸਵਾਲਾਂ ਦਾ ਪ੍ਰੋਫਾਰਮਾ ਦਿੱਤਾ ਗਿਆ। ਕਰੀਬ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਚੰਨੀ ਵੱਲੋਂ ਸਵਾਲਾਂ ਦੇ ਜਵਾਬ ਨਹੀਂ ਦਿੱਤੇ ਗਏ। ਇਸ ਵਾਰ ਵਿਜੀਲੈਂਸ ਵੱਲੋਂ ਦਿੱਤੇ ਸਵਾਲਾਂ ਦੇ ਜਵਾਬਾਂ ਸਬੰਧੀ ਚੰਨੀ ਤੋਂ ਪੁੱਛਗਿੱਛ ਕੀਤੀ ਗਈ। ਹਾਲ ਹੀ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਨੀ ‘ਤੇ ਇੱਕ ਖਿਡਾਰੀ ਨੂੰ ਨੌਕਰੀ ਦੇਣ ਦੇ ਬਦਲੇ ਪੈਸੇ ਮੰਗਣ ‘ਤੇ ਨਿਸ਼ਾਨਾ ਸਾਧਿਆ ਸੀ। ਚੰਨੀ ਦੇ ਭਤੀਜੇ ‘ਤੇ ਖਿਡਾਰੀ ਤੋਂ ਪੈਸੇ ਲੈ ਕੇ ਨੌਕਰੀ ਦਿਵਾਉਣ ਦਾ ਦੋਸ਼ ਸੀ।
‘ਚੰਨੀ ਨੇ ਸਾਰੇ ਇਲਜ਼ਾਮ ਦੱਸੇ ਸਨ ਬੇਬੁਨਿਆਦ’
ਜਿਸ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਚੰਨੀ ਦੇ ਸਮਰਥਨ ਵਿੱਚ ਆ ਗਏ ਹਨ। ਇਸ ਮਾਮਲੇ ‘ਚ ਸਪੱਸ਼ਟੀਕਰਨ ਦਿੱਤਾ। ਸਾਬਕਾ ਮੁੱਖ ਮੰਤਰੀ ਚੰਨੀ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਸੀ। ਚੰਨੀ ਪਹਿਲਾਂ ਹੀ ਇਸ ਪੂਰੇ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦੇ ਚੁੱਕੇ ਹਨ। ਕੁੱਝ ਦਿਨ ਪਹਿਲਾਂ ਚੰਨੀ ਨੇ ਸੂਬਾ ਸਰਕਾਰ ਦੇ ਸ਼ਰਾਬ ਘੁਟਾਲੇ ਬਾਰੇ ਕਿਹਾ ਸੀ ਕਿ ਮੌਜੂਦਾ ਪੰਜਾਬ ਸਰਕਾਰ (Punjab Govt) ਕਿਸ ਤਰ੍ਹਾਂ ਹਜ਼ਾਰਾਂ ਰੁਪਏ ਦਾ ਨੁਕਸਾਨ ਕਰ ਰਹੀ ਹੈ।
ਇਸ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਉਨ੍ਹਾਂ ਦੇ ਭਰਾ ਅਤੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਤੋਂ ਪੁੱਛਗਿੱਛ ਕੀਤੀ ਹੈ। ਅਗਲੇ ਹਫਤੇ ਸਿੱਧੂ ਭਰਾਵਾਂ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ