ਚੰਨੀ ਧੜਾ ਹਾਈਕਮਾਨ ਨਾਲ ਮੁਲਾਕਾਤ ਲਈ ਪਹੁੰਚਿਆ ਦਿੱਲੀ! ਕੀ ਨਿਕਲੇਗਾ ਹੱਲ?

Updated On: 

06 Jul 2026 20:42 PM IST

ਪੰਜਾਬ ਕਾਂਗਰਸ ਦੀ ਅੰਦਰੂਨੀ ਖਾਨਾਜੰਗੀ ਨੂੰ ਖਤਮ ਕਰਨ ਦੇ ਲਈ ਅੱਜ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ਼ ਭੂਪੇਸ਼ ਬਘੇਲ ਦਿੱਲੀ ਤੋਂ ਚੰਡੀਗੜ੍ਹ ਪਹੁੰਚੇ। ਚੰਨੀ ਧੜੇ ਨੇ ਭੂਪੇਸ਼ ਬਘੇਲ ਨਾਲ ਮੀਟਿੰਗ ਕਰਨ ਤੋਂ ਬਾਈਕਾਟ ਕਰ ਦਿੱਤਾ। ਜਿਸ ਤੋਂ ਬਾਅਦ ਚੰਨੀ ਧੜਾ ਹਾਈਕਮਾਨ ਨੇ ਨਾਲ ਮੁਲਾਕਾਤ ਲਈ ਦਿੱਲੀ ਪਹੁੰਚ ਗਿਆ ਹੈ।

ਚੰਨੀ ਧੜਾ ਹਾਈਕਮਾਨ ਨਾਲ ਮੁਲਾਕਾਤ ਲਈ ਪਹੁੰਚਿਆ ਦਿੱਲੀ! ਕੀ ਨਿਕਲੇਗਾ ਹੱਲ?

ਪੰਜਾਬ ਕਾਂਗਰਸ ਵਿੱਚ ਪ੍ਰਧਾਨਗੀ ਨੂੰ ਲੈ ਕੇ ਕਾਟੋ-ਕਲੇਸ਼ ਮੱਚੀ ਹੋਈ ਹੈ। ਕਾਂਗਰਸ ਹਾਈਕਮਾਂਡ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਦਾ ਪ੍ਰਧਾਨ ਬਰਕਰਾਰ ਰੱਖਿਆ ਹੈ। ਇਸ ਫੈਸਲੇ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ 3 ਜੁਲਾਈ ਨੂੰ ਮੋਰਿੰਡਾ ਸਥਿਤ ਘਰ ਵਿਖੇ ਤਾਕਤ ਦਾ ਮੁਜ਼ਾਹਰਾ ਕਰਦਿਆਂ ਬਾਗ਼ੀ ਸੁਰ ਅਪਣਾ ਲਏ ਹਨ।

ਪੰਜਾਬ ਕਾਂਗਰਸ ਦੀ ਅੰਦਰੂਨੀ ਖਾਨਾਜੰਗੀ ਨੂੰ ਖਤਮ ਕਰਨ ਦੇ ਲਈ ਅੱਜ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ਼ ਭੂਪੇਸ਼ ਬਘੇਲ ਦਿੱਲੀ ਤੋਂ ਚੰਡੀਗੜ੍ਹ ਪਹੁੰਚੇ। ਜਿਨ੍ਹਾਂ ਦਾ ਸਵਾਗਤ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਓਪੀ ਸੋਨੀ ਸਣੇ ਕਈ ਆਗੂਆਂ ਵੱਲੋਂ ਕੀਤਾ ਗਿਆ। ਹਲਾਂਕਿ ਚੰਨੀ ਧੜੇ ਦਾ ਕੋਈ ਵੀ ਆਗੂ ਉਨ੍ਹਾਂ ਦੇ ਸਵਾਗਤ ਲਈ ਨਜ਼ਰ ਨਹੀਂ ਆਇਆ। ਜਿਸ ਤੋਂ ਬਾਅਦ ਉਹ ਸਿੱਧਾ ਪ੍ਰਤਾਪ ਸਿੰਘ ਬਾਜਵਾ ਦੀ ਰਿਹਾਇਸ਼ ‘ਤੇ ਪਹੁੰਚੇ।

ਮਿਲੀ ਜਾਣਕਾਰੀ ਮੁਤਾਬਕ, ਚੰਨੀ ਧੜੇ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨਾਲ ਮੀਟਿੰਗ ਕਰਨ ਤੋਂ ਬਾਈਕਾਟ ਕਰ ਦਿੱਤਾ ਹੈ।ਮਿਲੀ ਜਾਣਕਾਰੀ ਮੁਤਾਬਕ, ਚੰਨੀ ਧੜੇ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨਾਲ ਮੀਟਿੰਗ ਕਰਨ ਤੋਂ ਬਾਈਕਾਟ ਕਰ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਆਪਣੇ ਸਮਰਥਕ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ, ਚੰਨੀ ਦਿੱਲੀ ਲਈ ਰਵਾਨਾ ਹੋ ਗਏ। ਜਿੱਥੇ ਉਹ ਹਾਈ ਕਮਾਂਡ ਨੂੰ ਮਿਲਣਗੇ।

ਦੱਸ ਦਈਏ ਕਿ ਬਾਗੀ ਧੜਾ ਹਾਈਕਮਾਂਡ ਦੇ ਜਵਾਬ ਦੀ ਉਡੀਕ ਕਰ ਰਿਹਾ ਹੈ ਅਤੇ ਰਾਹੁਲ ਗਾਂਧੀ ਦੇ ਵਿਦੇਸ਼ ਤੋਂ ਪਰਤਣ ਤੋਂ ਬਾਅਦ ਉਨ੍ਹਾਂ ਨਾਲ ਮੀਟਿੰਗ ਤੈਅ ਕੀਤੀ ਗਈ ਹੈ। ਹਲਾਂਕਿ ਭੁਪੇਸ਼ ਬਘੇਲ ਨੇ ਕਿਹਾ ਹੈ ਕਿ ਉਹ ਪੰਜਾਬ ਦੇ ਪੰਜ ਦਿਨਾਂ ਦੌਰੇ ‘ਤੇ ਹਨ। ਉਨ੍ਹਾਂ ਨੇ ਕਿਹਾ ਕਿ ਗਠਿਤ ਕੀਤੀਆਂ ਗਈਆਂ ਵੱਖ-ਵੱਖ ਕਮੇਟੀਆਂ ਦੀਆਂ ਮੀਟਿੰਗਾਂ ਹੋਣਗੀਆਂ। ਅਸੀਂ ਸੂਬੇ ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਾਂ।

Loading...
Unable to load recommendations.
Follow Us