ਚਰਨਜੀਤ ਚੰਨੀ ਨੇ ਪ੍ਰਤਾਪ ਬਾਜਵਾ ਨਾਲ ਕੀਤੀ ਮੁਲਾਕਾਤ, ਕਾਂਗਰਸ ਕਲੇਸ਼ ਦਾ ਨਿਕਲੇਗਾ ਹੱਲ?
ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਵਿਚਕਾਰ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸਾਂਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ।
ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਵਿਚਕਾਰ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸਾਂਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ।
1 ਜੁਲਾਈ ਨੂੰ, ਕਾਂਗਰਸ ਲੀਡਰਸ਼ਿਪ ਨੇ ਐਲਾਨ ਕੀਤਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਬਣੇ ਰਹਿਣਗੇ। ਹਾਲਾਂਕਿ, ਚੰਨੀ ਇਸ ਫੈਸਲੇ ਦਾ ਵਿਰੋਧ ਕਰ ਰਹੇ ਹਨ ਅਤੇ ਸੂਬਾ ਲੀਡਰਸ਼ਿਪ ਵਿੱਚ ਤਬਦੀਲੀ ਦੀ ਮੰਗ ਕਰ ਰਹੇ ਹਨ। ਕੁਝ ਸੀਨੀਅਰ ਪਾਰਟੀ ਆਗੂ ਵੀ ਜਲੰਧਰ ਦੇ ਸੰਸਦ ਮੈਂਬਰ ਚੰਨੀ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ।
#WATCH | Chairperson of Punjab Congress Campaign Committee Charanjit Singh Channi met with state LoP and party leader Partap Singh Bajwa, at his residence in Chandigarh. pic.twitter.com/z8slu4cOzv
— ANI (@ANI) July 15, 2026
ਦੱਸ ਦਈਏ ਕਿ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਆਪਣੀ ਰਿਪੋਰਟ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਨੂੰ ਸੌਂਪ ਦਿੱਤੀ ਹੈ। ਸੂਤਰਾਂ ਅਨੁਸਾਰ, ਰਿਪੋਰਟ ਵਿੱਚ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਵਜੋਂ ਬਰਕਰਾਰ ਰੱਖਣ ਦੀ ਸਿਫਾਰਸ਼ ਕੀਤੀ ਗਈ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ 29 ਜ਼ਿਲ੍ਹਾ ਪ੍ਰਧਾਨਾਂ ਵਿੱਚੋਂ 25 ਅਤੇ 7 ਵਿੱਚੋਂ 4 ਸੰਸਦ ਮੈਂਬਰ ਵੜਿੰਗ ਦਾ ਸਮਰਥਨ ਕਰਦੇ ਹਨ।
ਇਹ ਵੀ ਪੜ੍ਹੋ
VIDEO | Delhi: Congress Punjab state in charge Bhupesh Baghel (@bhupeshbaghel) after meeting party MP KC Venugopal says, “I had a six-day visit to Punjab, where I met with all the leaders. Meetings were held at the PCC (Punjab Congress Committee) and one-on-one meetings as well. pic.twitter.com/hpuDnKqvqs
— Press Trust of India (@PTI_News) July 15, 2026
ਚੰਨੀ ਖੇਮੇ ਨੂੰ ਝਟਕਾ ਦੇਣ ਦੀ ਤਿਆਰੀ
ਦੂਜੇ ਪਾਸੇ, ਸਿਆਸੀ ਹਲਚਲ ਤੇਜ਼ ਕਰਦਿਆਂ ਰਾਹੁਲ ਗਾਂਧੀ ਨੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੂੰ ਵੀ ਅੱਜ ਅਚਾਨਕ ਰਾਏਪੁਰ ਤੋਂ ਦਿੱਲੀ ਤਲਬ ਕਰ ਲਿਆ ਹੈ। ਜਿੱਥੇ ਉਨ੍ਹਾਂ ਦੀ ਅਹਿਮ ਮੀਟਿੰਗ ਚੱਲ ਰਹੀ ਹੈ। ਕਾਂਗਰਸ ਹਾਈਕਮਾਨ ਨਾਲ ਜੁੜੇ ਭਰੋਸੇਯੋਗ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ, ਮੌਜੂਦਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹਾਈਕਮਾਨ ਦੇ ਨਿਰਦੇਸ਼ਾਂ ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ। ਹਾਲਾਂਕਿ, ਇਸ ਸਭ ਦੇ ਵਿਚਾਲੇ ਪਾਰਟੀ ਅੰਦਰ ਬਗਾਵਤ ਦੀ ਅਗਵਾਈ ਕਰ ਰਹੇ ਚਰਨਜੀਤ ਸਿੰਘ ਚੰਨੀ ਦੇ ਗੁੱਟ ਨੂੰ ਕਾਂਗਰਸ ਹਾਈਕਮਾਨ ਇੱਕ ਬਹੁਤ ਵੱਡਾ ਝਟਕਾ ਦੇਣ ਦੀ ਪੂਰੀ ਤਿਆਰੀ ਵਿੱਚ ਦਿਖਾਈ ਦੇ ਰਹੀ ਹੈ।


