ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਕਾਂਗਰਸੀ ਵਿਧਾਇਕ ਦੇ ਪੋਤਰੇ ਚੌਧਰੀ ਗੁਰਪ੍ਰੀਤ ਤੇ ਕਾਂਗਰਸੀ ਹਲਕਾ ਇੰਚਾਰਜ AAP ‘ਚ ਸ਼ਾਮਲ

Published: 

02 Nov 2024 16:57 PM

ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ 'ਤੇ ਦੋਵਾਂ ਆਗੂਆਂ ਦੀ ਸ਼ਮੂਲੀਅਤ ਹੋਈ। ਸੀਐਮ ਮਾਨ ਨੇ ਕਿਹਾ ਕਿ ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਰਾਮ ਰਤਨ ਦੇ ਪੋਤਰੇ ਚੌਧਰੀ ਗੁਰਪ੍ਰੀਤ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਨਾਲ ਚੱਬੇਵਾਲ ਹਲਕੇ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਭਾਰੀ ਬਲ ਮਿਲੇਗਾ।

ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਕਾਂਗਰਸੀ ਵਿਧਾਇਕ ਦੇ ਪੋਤਰੇ ਚੌਧਰੀ ਗੁਰਪ੍ਰੀਤ ਤੇ ਕਾਂਗਰਸੀ ਹਲਕਾ ਇੰਚਾਰਜ AAP ਚ ਸ਼ਾਮਲ

ਸਾਬਕਾ ਕਾਂਗਰਸੀ ਵਿਧਾਇਕ ਦੇ ਪੋਤਰੇ ਚੌਧਰੀ ਗੁਰਪ੍ਰੀਤ ਤੇ ਕਾਂਗਰਸੀ ਹਲਕਾ ਇੰਚਾਰਜ AAP 'ਚ ਸ਼ਾਮਲ

Follow Us On

ਹੁਸ਼ਿਆਰਪੁਰ ਦੇ ਚੱਬੇਵਾਲ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਦੋ ਵੱਡੇ ਝਟਕੇ ਦਿੱਤੇ ਹਨ। ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਰਾਮ ਰਤਨ ਦੇ ਪੋਤਰੇ ਚੌਧਰੀ ਗੁਰਪ੍ਰੀਤ ਸਿੰਘ ਅਤੇ ਚੱਬੇਵਾਲ ਕਾਂਗਰਸ ਹਲਕਾ ਇੰਚਾਰਜ ਕੁਲਵਿੰਦਰ ਸਿੰਘ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਦੌਰਾਨ ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ ਵੀ ਮੌਜੂਦ ਸਨ।

ਮੁੱਖ ਮੰਤਰੀ ਨਿਵਾਸ ਚੰਡੀਗੜ ਵਿਖੇ ਹੋਈ ਸ਼ਮੂਲੀਅਤ

ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ‘ਤੇ ਦੋਵਾਂ ਆਗੂਆਂ ਦੀ ਸ਼ਮੂਲੀਅਤ ਹੋਈ। ਸੀਐਮ ਮਾਨ ਨੇ ਕਿਹਾ ਕਿ ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਰਾਮ ਰਤਨ ਦੇ ਪੋਤਰੇ ਚੌਧਰੀ ਗੁਰਪ੍ਰੀਤ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਨਾਲ ਚੱਬੇਵਾਲ ਹਲਕੇ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਭਾਰੀ ਬਲ ਮਿਲੇਗਾ। ਯੂਥ ਕਾਂਗਰਸ ਚੱਬੇਵਾਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸਨ। ਉਨ੍ਹਾਂ ਦੀ ਜੁਆਇਨਿੰਗ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਦੀ ਹਾਜ਼ਰੀ ਵਿੱਚ ਹੋਈ।

CM ਮਾਨ ਨੇ ਕਿਹਾ ਕਿ ਹਲਕਾ ਚੱਬੇਵਾਲ ਨੂੰ ਆਮ ਆਦਮੀ ਪਾਰਟੀ ਦੇ ਦੋਨਾਂ ਲੀਡਰਾਂ ਤੋਂ ਭਾਰੀ ਬਲ ਮਿਲੇਗਾ। ਕੁਲਵਿੰਦਰ ਸਿੰਘ ਰਸੂਲਪੁਰੀ ਨੂੰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਚੱਬੇਵਾਲ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਕੁਲਵਿੰਦਰ ਸਿੰਘ 35 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਹੋਏ ਸਨ।

Exit mobile version