AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ ਵਿੱਤ ਮੰਤਰੀ ਨੇ ਦਿੱਲੀ-ਅੰਮ੍ਰਿਤਸਰ ਮਾਰਗ ਤੇ ਕੀਤੀ ਵਾਹਨਾਂ ਦੀ ਚੈਕਿੰਗ, ਲਗੇਗਾ ਲੱਖਾਂ ਦਾ ਜੁਰਮਾਨਾ

ਇਸ ਮੁਹਿੰਮ ਦਾ ਮੁੱਖ ਉਦੇਸ਼ ਟੈਕਸ ਚੋਰੀ ਕਰਨ ਵਾਲਿਆਂ ਨੂੰ ਨੱਥ ਪਾਉਣਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਮਾਨਦਾਰ ਕਰਦਾਤਾਵਾਂ ਨੂੰ ਇਹ ਸੰਦੇਸ਼ ਦੇਣਾ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਵੇਗੀ।

ਪੰਜਾਬ ਦੇ ਵਿੱਤ ਮੰਤਰੀ ਨੇ ਦਿੱਲੀ-ਅੰਮ੍ਰਿਤਸਰ ਮਾਰਗ ਤੇ ਕੀਤੀ ਵਾਹਨਾਂ ਦੀ ਚੈਕਿੰਗ, ਲਗੇਗਾ ਲੱਖਾਂ ਦਾ ਜੁਰਮਾਨਾ
tv9-punjabi
| Published: 22 Jan 2023 07:49 AM IST
Share
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਕਰ ਵਿਭਾਗ ਦੀਆਂ ਟੀਮਾਂ ਵੱਲੋਂ ਰਾਜਪੁਰਾ-ਸਰਹਿੰਦ ਜੀ.ਟੀ. ਰੋਡ ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਲੋਹੇ ਦਾ ਕਬਾੜ, ਮਿਸ਼ਰਤ ਸਮਾਨ, ਫਰਨੀਚਰ, ਪਾਰਸਲ, ਕਾਲੀ ਸੁਆਹ, ਸਟੀਲ ਦੀਆਂ ਪਾਈਪਾਂ, ਚਾਵਲ, ਇੱਟਾਂ ਆਦਿ ਲੈ ਕੇ ਜਾਣ ਵਾਲੇ 150 ਦੇ ਕਰੀਬ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਨਾਂ ਵਿੱਚੋਂ 38 ਵਾਹਨਾਂ ਨੂੰ ਤਸਦੀਕ ਲਈ ਗ੍ਰਿਫਤ ਵਿੱਚ ਲਿਆ ਗਿਆ ਕਿਉਂਕਿ ਇੰਨ੍ਹਾਂ ਵਿੱਚੋਂ ਬਹੁਤਿਆਂ ਕੋਲ ਜਾਂ ਤਾਂ ਅਸਲ ਦਸਤਾਵੇਜ਼/ਈ-ਵੇਅ ਬਿੱਲਾਂ ਨਹੀਂ ਸਨ ਜਾਂ ਡਾਟਾ ਮਾਇਨਿੰਗ ਦੌਰਾਨ ਬਿੱਲ ਵਿੱਚ ਬੇਨਿਯਮੀਆਂ ਪਾਈਆਂ ਗਈਆਂ। ਇਨ੍ਹਾਂ ਵਾਹਨਾਂ ‘ਤੇ ਸੰਭਾਵਤ 60 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵੱਖ-ਵੱਖ ਸਰੋਤਾਂ ਤੋਂ ਵਾਰ-ਵਾਰ ਸੂਚਨਾਵਾਂ ਮਿਲ ਰਹੀਆਂ ਸਨ ਕਿ ਕੁਝ ਟਰੱਕਾਂ ਅਤੇ ਹੋਰ ਵਾਹਨਾਂ ਰਾਹੀਂ ਢੋਆ-ਢੁਆਈ ਕੀਤੇ ਜਾ ਰਹੇ ਮਾਲ ‘ਤੇ ਜੀ.ਐਸ.ਟੀ. ਦੀ ਚੋਰੀ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੂਚਨਾ ਤੇ ਕਾਰਵਾਈ ਕਰਦਿਆਂ ਉਨ੍ਹਾਂ ਟੈਕਸ ਵਿਭਾਗ ਦੀ ਟੀਮ ਨਾਲ ਰਾਜਪੁਰਾ ਨੇੜੇ ਕੌਮੀ ਮਾਰਗ ਤੇ ਵਾਹਨਾਂ ਦੀ ਚੈਕਿੰਗ ਕੀਤੀ।

ਟੈਕਸ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ

ਚੀਮਾ ਨੇ ਕਿਹਾ ਕਿ ਅਜਿਹੇ ਸਾਰੇ ਟੈਕਸ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਸਹੀ ਬਿੱਲਾਂ ਨਾਲ ਮਾਲ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਲੰਘਣ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਟੈਕਸ ਚੋਰੀ ਕਰਨ ਵਾਲਿਆਂ ਨੂੰ ਨੱਥ ਪਾਉਣਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਮਾਨਦਾਰ ਕਰਦਾਤਾਵਾਂ ਨੂੰ ਇਹ ਸੰਦੇਸ਼ ਦੇਣਾ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਵੇਗੀ।

ਬਰਦਾਸ਼ਤ ਨਹੀਂ ਹੋਵੇਗੀ ਟੈਕਸਾਂ ਦੀ ਚੋਰੀ

ਇਸ ਗੱਲ ਨੂੰ ਦੁਹਰਾਉਂਦਿਆਂ ਕਿ ਸੂਬੇ ਵਿੱਚ ਟੈਕਸ ਚੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸ. ਚੀਮਾ ਨੇ ਕਿਹਾ ਕਿ ਡੇਟਾ ਮਾਈਨਿੰਗ ਵਿੰਗ ਈ.ਟੀ.ਟੀ.ਐਸ.ਏ (ਵਿਭਾਗਾਂ ਦੀ ਆਪਣੀ ਤਕਨੀਕੀ ਸੇਵਾ ਏਜੰਸੀ) ਅਤੇ ਵੱਖ-ਵੱਖ ਪਲੇਟਫਾਰਮਾਂ ਦੀ ਮਦਦ ਨਾਲ ਟੈਕਸ ਚੋਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਡੇਟਾ ਮਾਈਨਿੰਗ ਵਿੰਗ ਜੀ.ਐਸ.ਟੀ.ਐਨ ਅਤੇ ਈ.ਟੀ.ਟੀ.ਐਸ.ਏ ਦੁਆਰਾ ਪ੍ਰਦਾਨ ਕੀਤੇ ਗਏ ਡੇਟਾ ਵਿੱਚ ਪਾਈਆਂ ਗਈਆਂ ਬੇਨਿਯਮੀਆਂ ਅਤੇ ਖਾਮੀਆਂ ਦੇ ਅਧਾਰ ‘ਤੇ ਰਿਪੋਰਟਾਂ ਤਿਆਰ ਕਰਦਾ ਹੈ ਅਤੇ ਇਹ ਰਿਪੋਰਟਾਂ ਵਿਭਾਗ ਦੇ ਸਬੰਧਤ ਵਿੰਗਾਂ ਨਾਲ ਲੋੜੀਂਦੀ ਕਾਰਵਾਈ ਲਈ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...