ਪੰਜਾਬ ਦੇ ਵਿੱਤ ਮੰਤਰੀ ਨੇ ਦਿੱਲੀ-ਅੰਮ੍ਰਿਤਸਰ ਮਾਰਗ ਤੇ ਕੀਤੀ ਵਾਹਨਾਂ ਦੀ ਚੈਕਿੰਗ, ਲਗੇਗਾ ਲੱਖਾਂ ਦਾ ਜੁਰਮਾਨਾ
ਇਸ ਮੁਹਿੰਮ ਦਾ ਮੁੱਖ ਉਦੇਸ਼ ਟੈਕਸ ਚੋਰੀ ਕਰਨ ਵਾਲਿਆਂ ਨੂੰ ਨੱਥ ਪਾਉਣਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਮਾਨਦਾਰ ਕਰਦਾਤਾਵਾਂ ਨੂੰ ਇਹ ਸੰਦੇਸ਼ ਦੇਣਾ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਵੇਗੀ।
ਟੈਕਸ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ
ਚੀਮਾ ਨੇ ਕਿਹਾ ਕਿ ਅਜਿਹੇ ਸਾਰੇ ਟੈਕਸ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਸਹੀ ਬਿੱਲਾਂ ਨਾਲ ਮਾਲ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਲੰਘਣ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਟੈਕਸ ਚੋਰੀ ਕਰਨ ਵਾਲਿਆਂ ਨੂੰ ਨੱਥ ਪਾਉਣਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਮਾਨਦਾਰ ਕਰਦਾਤਾਵਾਂ ਨੂੰ ਇਹ ਸੰਦੇਸ਼ ਦੇਣਾ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਵੇਗੀ।ਬਰਦਾਸ਼ਤ ਨਹੀਂ ਹੋਵੇਗੀ ਟੈਕਸਾਂ ਦੀ ਚੋਰੀ
ਇਸ ਗੱਲ ਨੂੰ ਦੁਹਰਾਉਂਦਿਆਂ ਕਿ ਸੂਬੇ ਵਿੱਚ ਟੈਕਸ ਚੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸ. ਚੀਮਾ ਨੇ ਕਿਹਾ ਕਿ ਡੇਟਾ ਮਾਈਨਿੰਗ ਵਿੰਗ ਈ.ਟੀ.ਟੀ.ਐਸ.ਏ (ਵਿਭਾਗਾਂ ਦੀ ਆਪਣੀ ਤਕਨੀਕੀ ਸੇਵਾ ਏਜੰਸੀ) ਅਤੇ ਵੱਖ-ਵੱਖ ਪਲੇਟਫਾਰਮਾਂ ਦੀ ਮਦਦ ਨਾਲ ਟੈਕਸ ਚੋਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਡੇਟਾ ਮਾਈਨਿੰਗ ਵਿੰਗ ਜੀ.ਐਸ.ਟੀ.ਐਨ ਅਤੇ ਈ.ਟੀ.ਟੀ.ਐਸ.ਏ ਦੁਆਰਾ ਪ੍ਰਦਾਨ ਕੀਤੇ ਗਏ ਡੇਟਾ ਵਿੱਚ ਪਾਈਆਂ ਗਈਆਂ ਬੇਨਿਯਮੀਆਂ ਅਤੇ ਖਾਮੀਆਂ ਦੇ ਅਧਾਰ ‘ਤੇ ਰਿਪੋਰਟਾਂ ਤਿਆਰ ਕਰਦਾ ਹੈ ਅਤੇ ਇਹ ਰਿਪੋਰਟਾਂ ਵਿਭਾਗ ਦੇ ਸਬੰਧਤ ਵਿੰਗਾਂ ਨਾਲ ਲੋੜੀਂਦੀ ਕਾਰਵਾਈ ਲਈ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ।
Follow Us
