ਪੰਜਾਬ ‘ਚ ਕੈਮਿਸਟਾਂ ਨੇ ਸਾਈਕੋਟ੍ਰੋਪਿਕ ਦਵਾਈਆਂ ਦੀ ਵਿਕਰੀ ਤੋਂ ਹਟਾਈ ਰੋਕ, ਮਰੀਜ਼ਾਂ ਨੂੰ ਹੋ ਰਹੀ ਸੀ ਪਰੇਸ਼ਾਨੀ

Published: 

29 Nov 2026 10:04 AM IST

ਪੰਜਾਬ ਦੇ ਕੈਮਿਸਟਾਂ ਨੇ ਸਾਈਕੋਟ੍ਰੋਪਿਕ ਦਵਾਈਆਂ ਦੀ ਵਿਕਰੀ ਬੰਦ ਕਰ ਦਿੱਤੀ ਸੀ। ਇਸ ਫੈਸਲੇ ਦਾ ਅਸਰ ਉਨ੍ਹਾਂ ਮਰੀਜ਼ਾਂ 'ਤੇ ਵੀ ਪਿਆ, ਜਿਨ੍ਹਾਂ ਨੂੰ ਮਾਨਸਿਕ ਬਿਮਾਰੀਆਂ ਤੇ ਹੋਰ ਸਿਹਤ ਸਮੱਸਿਆਵਾਂ ਕਾਰਨ ਇਨ੍ਹਾਂ ਦਵਾਈਆਂ ਦੀ ਲਗਾਤਾਰ ਲੋੜ ਹੁੰਦੀ ਹੈ। ਡਾਕਟਰਾਂ ਦੇ ਵੱਲੋਂ ਲਿਖੀ ਪਰਚੀ ਹੋਣ ਦੇ ਬਾਵਜੂਦ ਕਈ ਮਰੀਜ਼ਾਂ ਨੂੰ ਦਵਾਈਆਂ ਲੈਣ 'ਚ ਮੁਸ਼ਕਲ ਆ ਰਹੀ ਸੀ।

ਪੰਜਾਬ ਚ ਕੈਮਿਸਟਾਂ ਨੇ ਸਾਈਕੋਟ੍ਰੋਪਿਕ ਦਵਾਈਆਂ ਦੀ ਵਿਕਰੀ ਤੋਂ ਹਟਾਈ ਰੋਕ, ਮਰੀਜ਼ਾਂ ਨੂੰ ਹੋ ਰਹੀ ਸੀ ਪਰੇਸ਼ਾਨੀ

ਸੰਕੇਤਕ ਤਸਵੀਰ

ਪੰਜਾਬ ‘ਚ ਸਾਈਕੋਟ੍ਰੋਪਿਕ ਦਵਾਈਆਂ ਨੂੰ ਲੈ ਕੇ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਸੂਬੇ ਭਰ ‘ਚ ਇਨ੍ਹਾਂ ਦਵਾਈਆਂ ਦੀ ਵਿਕਰੀ ‘ਤੇ ਲਗਾਈ ਰੋਕ ਹਟਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਉਨ੍ਹਾਂ ਮਰੀਜ਼ਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ, ਜਿਨ੍ਹਾਂ ਨੂੰ ਡਾਕਟਰਾਂ ਵੱਲੋਂ ਲਿਖੀਆਂ ਦਵਾਈਆਂ ਲੈਣ ਲਈ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਵਿਚਕਾਰ ਐਸੋਸੀਏਸ਼ਨ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ।

ਝੋਟਾ ਕਤਲ ਕਾਂਡ ਤੋਂ ਬਾਅਦ ਬੰਦ ਕੀਤੀ ਸੀ ਵਿਕਰੀ

ਦੱਸਣਯੋਗ ਹੈ ਕਿ ਝੋਟਾ ਕਤਲ ਕਾਂਡ ਤੋਂ ਬਾਅਦ ਸੂਬੇ ‘ਚ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਨੂੰ ਲੈ ਕੇ ਸਖ਼ਤੀ ਵਧ ਗਈ ਸੀ ਤੇ ਕਈ ਕੈਮਿਸਟ ਦੁਕਾਨਾਂ ‘ਤੇ ਕਾਰਵਾਈ ਵੀ ਕੀਤੀ ਗਈ। ਦੂਜੇ ਪਾਸੇ, ਕੈਮਿਸਟਾਂ ਦਾ ਕਹਿਣਾ ਸੀ ਕਿ ਉਹ ਨਿਯਮਾਂ ਦੀ ਪਾਲਣਾ ਕਰਦਿਆਂ ਇਮਾਨਦਾਰੀ ਨਾਲ ਆਪਣਾ ਕਾਰੋਬਾਰ ਕਰ ਰਹੇ ਹਨ, ਪਰ ਕੁਝ ਲੋਕਾਂ ਵੱਲੋਂ ਦਵਾਈਆਂ ਦੀ ਗਲਤ ਵਰਤੋਂ ਕਾਰਨ ਪੂਰੇ ਕੈਮਿਸਟ ਵਰਗ ਦੀ ਸਾਖ ਪ੍ਰਭਾਵਿਤ ਹੋ ਰਹੀ ਹੈ। ਪੰਜਾਬ ਦੇ ਕੈਮਿਸਟਾਂ ਨੇ ਸਾਈਕੋਟ੍ਰੋਪਿਕ ਦਵਾਈਆਂ ਦੀ ਵਿਕਰੀ ਬੰਦ ਕਰ ਦਿੱਤੀ ਸੀ। ਇਸ ਫੈਸਲੇ ਦਾ ਅਸਰ ਉਨ੍ਹਾਂ ਮਰੀਜ਼ਾਂ ‘ਤੇ ਵੀ ਪਿਆ, ਜਿਨ੍ਹਾਂ ਨੂੰ ਮਾਨਸਿਕ ਬਿਮਾਰੀਆਂ ਤੇ ਹੋਰ ਸਿਹਤ ਸਮੱਸਿਆਵਾਂ ਕਾਰਨ ਇਨ੍ਹਾਂ ਦਵਾਈਆਂ ਦੀ ਲਗਾਤਾਰ ਲੋੜ ਹੁੰਦੀ ਹੈ। ਡਾਕਟਰਾਂ ਦੇ ਵੱਲੋਂ ਲਿਖੀ ਪਰਚੀ ਹੋਣ ਦੇ ਬਾਵਜੂਦ ਕਈ ਮਰੀਜ਼ਾਂ ਨੂੰ ਦਵਾਈਆਂ ਲੈਣ ‘ਚ ਮੁਸ਼ਕਲ ਆ ਰਹੀ ਸੀ।

ਮਰੀਜ਼ਾਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਪਾਬੰਦੀ ਹਟਾਉਣ ਦਾ ਫੈਸਲਾ

ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਸੁਦਰਸ਼ਨ ਚੌਧਰੀ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਮੀਟਿੰਗ ‘ਚ ਇਸ ਮੁੱਦੇ ‘ਤੇ ਵਿਚਾਰ ਕਰਨ ਤੋਂ ਬਾਅਦ ਵਿਕਰੀ ਮੁੜ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ। ਉਨ੍ਹਾਂ ਮੁਤਾਬਕ ਪਿਛਲੇ ਕੁਝ ਸਮੇਂ ਤੋਂ ਅਜਿਹੇ ਮਰੀਜ਼ਾਂ ਦੀਆਂ ਸ਼ਿਕਾਇਤਾਂ ਲਗਾਤਾਰ ਮਿਲ ਰਹੀਆਂ ਸਨ, ਜਿਨ੍ਹਾਂ ਨੂੰ ਡਾਕਟਰਾਂ ਵੱਲੋਂ ਲਿਖੀਆਂ ਜ਼ਰੂਰੀ ਦਵਾਈਆਂ ਨਹੀਂ ਮਿਲ ਰਹੀਆਂ ਸਨ।

ਉਨ੍ਹਾਂ ਨੇ ਕਿਹਾ ਕਿ ਮਰੀਜ਼ਾਂ ਦੀ ਪਰੇਸ਼ਾਨੀ ਨੂੰ ਹੋਰ ਵਧਾਉਣਾ ਠੀਕ ਨਹੀਂ ਸੀ। ਇਸ ਲਈ ਹੁਣ ਸਰਕਾਰ ਵੱਲੋਂ ਤੈਅ ਕੀਤੇ ਨਿਯਮਾਂ ਦੀ ਪਾਲਣਾ ਕਰਦਿਆਂ ਸਾਈਕੋਟ੍ਰੋਪਿਕ ਦਵਾਈਆਂ ਦੀ ਵਿਕਰੀ ਮੁੜ ਕੀਤੀ ਜਾਵੇਗੀ।

ਦਵਾਈਆਂ ਮਿਲਣ ਨਾਲ ਮਰੀਜ਼ਾਂ ਨੂੰ ਰਾਹਤ ਦੀ ਉਮੀਦ

ਕੈਮਿਸਟਾਂ ਦੇ ਇਸ ਫੈਸਲੇ ਨਾਲ ਸਭ ਤੋਂ ਵੱਧ ਰਾਹਤ ਉਨ੍ਹਾਂ ਮਰੀਜ਼ਾਂ ਨੂੰ ਮਿਲ ਸਕਦੀ ਹੈ, ਜੋ ਲੰਬੇ ਸਮੇਂ ਤੋਂ ਇਨ੍ਹਾਂ ਦਵਾਈਆਂ ‘ਤੇ ਨਿਰਭਰ ਹਨ। ਹੁਣ ਡਾਕਟਰਾਂ ਦੀ ਪਰਚੀ ਤੇ ਲਾਗੂ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਦਵਾਈਆਂ ਮਿਲ ਸਕਣਗੀਆਂ।

Loading...
Unable to load recommendations.
Follow Us