CM ਮਾਨ ਦੀ ਅਗਵਾਈ ਹੇਠ ਦਿਖਾਈ ਦੇ ਰਿਹਾ ਫਸਲੀ ਵਿਭਿੰਨਤਾ ਦਾ ਅਸਰ, ਬਾਗਬਾਨੀ 'ਚ ਹੋ ਰਿਹਾ ਵਾਧਾ-ਚੇਤਨ ਸਿੰਘ ਜੋੜਾਮਾਜਰਾ | Chetan Singh Jodamajra Punjab crop diversification growth in horticulture know in Punjabi Punjabi news - TV9 Punjabi

CM ਮਾਨ ਦੀ ਅਗਵਾਈ ਹੇਠ ਦਿਖਾਈ ਦੇ ਰਿਹਾ ਫਸਲੀ ਵਿਭਿੰਨਤਾ ਦਾ ਅਸਰ, ਬਾਗਬਾਨੀ ‘ਚ ਹੋ ਰਿਹਾ ਵਾਧਾ-ਚੇਤਨ ਸਿੰਘ ਜੋੜਾਮਾਜਰਾ

Updated On: 

26 Jul 2024 18:55 PM

ਕੈਬਿਨਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਮਾਰਚ 2022 ਵਿੱਚ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਬਾਗ਼ਬਾਨੀ ਹੇਠ ਕੁੱਲ ਰਕਬਾ 42,406 ਹੈਕਟੇਅਰ ਤੱਕ ਵਧਿਆ ਹੈ। ਉਨ੍ਹਾਂ ਦੱਸਿਆ ਕਿ ਮਾਰਚ 2022 ਤੋਂ ਪਹਿਲਾਂ ਬਾਗ਼ਬਾਨੀ ਹੇਠ ਰਕਬਾ 4,39,210 ਹੈਕਟੇਅਰ ਸੀ, ਜੋ ਹੁਣ ਵਧ ਕੇ 4,81,616 ਹੈਕਟੇਅਰ ਹੋ ਗਿਆ ਹੈ

CM ਮਾਨ ਦੀ ਅਗਵਾਈ ਹੇਠ ਦਿਖਾਈ ਦੇ ਰਿਹਾ ਫਸਲੀ ਵਿਭਿੰਨਤਾ ਦਾ ਅਸਰ, ਬਾਗਬਾਨੀ ਚ ਹੋ ਰਿਹਾ ਵਾਧਾ-ਚੇਤਨ ਸਿੰਘ ਜੋੜਾਮਾਜਰਾ

ਕੈਬਿਨਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ

Follow Us On

ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਗਵਾਈ ਹੇਠਾਂ ਸੂਬੇ ਵਿੱਚ ਫਸਲੀ ਵਿਭਿੰਤਾ ਦਾ ਅਸਰ ਦਿਖਾਈ ਦੇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਬਾਗਬਾਨੀ ਵਿੱਚ ਵਾਧਾ ਹੋ ਰਿਹਾ ਹੈ। ਕੈਬਿਨਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਬਾਗ਼ਬਾਨੀ ਖੇਤਰ ਵਿੱਚ ਪਿਛਲੇ 28 ਮਹੀਨਿਆਂ ਦੌਰਾਨ ਹੋਏ ਵਾਧੇ ਦੇ ਅੰਕੜੇ ਪੇਸ਼ ਕੀਤੇ।

ਕੈਬਿਨਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਮਾਰਚ 2022 ਵਿੱਚ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਬਾਗ਼ਬਾਨੀ ਹੇਠ ਕੁੱਲ ਰਕਬਾ 42,406 ਹੈਕਟੇਅਰ ਤੱਕ ਵਧਿਆ ਹੈ। ਉਨ੍ਹਾਂ ਦੱਸਿਆ ਕਿ ਮਾਰਚ 2022 ਤੋਂ ਪਹਿਲਾਂ ਬਾਗ਼ਬਾਨੀ ਹੇਠ ਰਕਬਾ 4,39,210 ਹੈਕਟੇਅਰ ਸੀ, ਜੋ ਹੁਣ ਵਧ ਕੇ 4,81,616 ਹੈਕਟੇਅਰ ਹੋ ਗਿਆ ਹੈ ਅਤੇ ਇਹ ਫ਼ਸਲੀ ਵਿਭਿੰਨਤਾ ਅਧੀਨ ਅਹਿਮ ਪ੍ਰਗਤੀ ਦਾ ਸੰਕੇਤ ਹੈ।

ਬਾਗਬਾਨੀ ਵਿੱਚ ਹੋ ਰਿਹਾ ਵਾਧਾ-ਚੇਤਨ ਸਿੰਘ ਜੋੜਾਮਾਜਰਾ

ਕੈਬਨਿਟ ਮੰਤਰੀ ਨੇ ਵਿਸਥਾਰ ਨਾਲ ਦੱਸਿਆ ਕਿ ਪਿਛਲੇ 28 ਮਹੀਨਿਆਂ ਦੌਰਾਨ ਫ਼ਲਾਂ ਦੀ ਕਾਸ਼ਤ ਅਧੀਨ ਰਕਬਾ 6,475 ਹੈਕਟੇਅਰ ਦੇ ਵਾਧੇ ਨਾਲ 96,686 ਹੈਕਟੇਅਰ ਤੋਂ ਵਧ ਕੇ 1,03,161 ਹੈਕਟੇਅਰ ਹੋ ਗਿਆ ਹੈ, ਜਦ ਕਿ ਸਬਜ਼ੀਆਂ ਦੀ ਕਾਸ਼ਤ ਅਧੀਨ ਰਕਬਾ 35,009 ਹੈਕਟੇਅਰ ਦੇ ਵੱਡੇ ਵਾਧੇ ਨਾਲ 3,21,466 ਹੈਕਟੇਅਰ ਤੋਂ ਵਧ ਕੇ 3,56,465 ਹੈਕਟੇਅਰ ਹੋ ਗਿਆ ਹੈ।

ਇਸ ਦੌਰਾਨ ਚੇਤਨ ਸਿੰਘ ਜੌੜਾਮਾਜਰਾ ਨੇ ਖੁੰਬਾਂ ਦੀ ਕਾਸ਼ਤ, ਮੇਂਥਾ ਤੇਲ ਅਤੇ ਹਲਦੀ ਦੇ ਉਤਪਾਦਨ ਵਿੱਚ ਵਾਧੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸਜਾਵਟੀ ਫੁੱਲਾਂ ਦੀ ਕਾਸ਼ਤ ਅਧੀਨ ਰਕਬਾ 1,728 ਹੈਕਟੇਅਰ ਤੋਂ ਵੱਧ ਕੇ 2,050 ਹੈਕਟੇਅਰ ਹੋ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅੰਕੜੇ ਬਾਗ਼ਬਾਨੀ ਵਿਭਾਗ ਦੇ ਅਣਥੱਕ ਯਤਨਾਂ ਅਤੇ ਪੰਜਾਬ ਵਿੱਚ ਖੇਤੀਬਾੜੀ ਵਿਭਿੰਨਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੂਰ-ਦਰਸ਼ੀ ਸੋਚ ਦੀ ਸਫ਼ਲਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਅਧੀਨ ਬਾਗ਼ਬਾਨੀ ਦੀ ਕਾਸ਼ਤ ਵਿੱਚ ਵਾਧਾ ਟਿਕਾਊ ਖੇਤੀ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਵਿੱਚ ਅਹਿਮ ਸਿੱਧ ਹੋਵੇਗਾ।

ਉਨ੍ਹਾਂ ਕਿਹਾ ਕਿ ਬਾਗ਼ਬਾਨੀ ਦੇ ਰਕਬੇ ਹੇਠ ਇਹ ਵਾਧਾ ਪੰਜਾਬ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਬਦਲਵੀਆਂ, ਮੁਨਾਫ਼ੇ ਵਾਲੀਆਂ ਫ਼ਸਲਾਂ ਦੀ ਕਾਸ਼ਤ ਨੂੰ ਅਪਣਾਉਣ ਵਾਸਤੇ ਉਤਸ਼ਾਹਿਤ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦਾ ਸਬੂਤ ਹੈ। ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹਾਲ ਹੀ ਵਿੱਚ ਸੋਧੇ ਹੋਏ ਨਵੇਂ ਨਰਸਰੀ ਨਿਯਮ ਵੀ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: ਨਕਲੀ ਖਾਦ ਵੇਚਣ ਵਾਲਿਆਂ ਖਿਲਾਫ਼ ਹੋ ਸਕਦਾ ਐਕਸ਼ਨ, ਖੇਤੀ ਮੰਤਰੀ ਨੇ CM ਨੂੰ ਸੌਂਪੀ ਰਿਪੋਰਟ

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version