ਖੰਨਾ ‘ਚ ਸ਼ਹੀਦ ਦੇ ਪਰਿਵਾਰ ਨੂੰ ਮਿਲਣਗੇ CM ਭਗਵੰਤ ਮਾਨ, ਸੌੰਪ ਸਕਦੇ ਨੇ ਆਰਥਿਕ ਮਦਦ ਦਾ ਚੈੱਕ

Published: 

25 Jan 2024 06:50 AM

Tribute To The Martyr: ਮੁੱਖਮੰਤਰੀ ਭਗਵੰਤ ਮਾਨ ਅੱਜ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਜਾ ਸਕਦੇ ਹਨ। ਪ੍ਰਸ਼ਾਸਨ ਵੱਲੋਂ ਉਹਨਾਂ ਦੇ ਦੌਰੇ ਦੇ ਪੂਰੇ ਪ੍ਰਬੰਧ ਕਰ ਲਏ ਗਏ ਹਨ। ਸੂਚਨਾ ਅਨੁਸਾਰ ਮੁੱਖਮੰਤਰੀ ਜੰਮੂ ਕਸ਼ਮੀਰ ਵਿੱਚ ਸ਼ਹੀਦ ਹੋਏ ਨੌਜਵਾਨ ਅਜੈ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਅਜੈ ਸਿੰਘ 5 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਡਿਊਟੀ ਦੌਰਾਨ ਬਾਰੂਦੀ ਸੁਰੰਗ ਵਿੱਚ ਧਮਾਕਾ ਹੋ ਜਾਣ ਕਾਰਨ ਉਹ ਸ਼ਹੀਦ ਹੋ ਗਿਆ ਸੀ।

ਖੰਨਾ ਚ ਸ਼ਹੀਦ ਦੇ ਪਰਿਵਾਰ ਨੂੰ ਮਿਲਣਗੇ CM ਭਗਵੰਤ ਮਾਨ, ਸੌੰਪ ਸਕਦੇ ਨੇ ਆਰਥਿਕ ਮਦਦ ਦਾ ਚੈੱਕ

ਮੁੱਖਮੰਤਰੀ ਦੀ ਪੁਰਾਣੀ ਤਸਵੀਰ

Follow Us On

ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਅਜੈ ਸਿੰਘ ਨੇ ਜੰਮੂ-ਕਸ਼ਮੀਰ ਵਿੱਚ ਫੌਜ ਦੀ ਡਿਊਟੀ ਦੌਰਾਨ ਬਾਰੂਦੀ ਸੁਰੰਗ ਦੇ ਧਮਾਕਾ ਹੋਣ ਕਾਰਨ ਸ਼ਹੀਦ ਹੋ ਗਏ ਸਨ। ਅਜੈ ਸਿੰਘ ਦੇ ਪਰਿਵਾਰ ਨਾਲ ਸੀਐਮ ਭਗਵੰਤ ਮਾਨ 25 ਜਨਵਰੀ ਨੂੰ ਮੁਲਾਕਾਤ ਕਰ ਸਕਦੇ ਹਨ। ਸੂਚਨਾ ਇਹ ਵੀ ਹੈ ਕਿ ਭਗਵੰਤ ਮਾਨ ਪਿੰਡ ਰਾਮਗੜ੍ਹ ਸਰਦਾਰਾਂ ਜਾਣਗੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ।

ਸੀਐਮ ਭਗਵੰਤ ਮਾਨ ਦੇ ਦੌਰੇ ਦੀ ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਅਮਨੀਤ ਕੌਂਡਲ ਨੇ ਸੀਨੀਅਰ ਪੁਲਿਸ ਸਮੇਤ ਪਿੰਡ ਰਾਮਗੜ੍ਹ ਸਰਦਾਰਾਂ ਪਹੁੰਚੇ। ਉਥੇ ਸੁਰੱਖਿਆ ਨੂੰ ਲੈ ਕੇ ਰਿਹਰਸਲ ਕਰਵਾਈ ਗਈ। ਹੈਲੀਪੈਡ ਤੋਂ ਸ਼ਹੀਦ ਦੇ ਘਰ ਤੱਕ ਰਿਹਰਸਲ ਹੋਈ। ਸ਼ਾਮ ਨੂੰ ਡੀਆਈਜੀ ਲੁਧਿਆਣਾ ਰੇਂਜ ਧਨਪ੍ਰੀਤ ਕੌਰ ਨੇ ਵੀ ਪਿੰਡ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਮੁੱਖਮੰਤਰੀ ਦੇ ਦੌਰੇ ਤੋਂ ਪਹਿਲਾਂ ਪਿੰਡ ਰਾਮਗੜ੍ਹ ਸਰਦਾਰਾਂ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਕਿਉਂਕਿ ਬੀਤੇ ਦਿਨੀਂ ਸੀਐਮ ਅਤੇ ਡੀਜੀਪੀ ਨੂੰ ਵੀ ਧਮਕੀਆਂ ਮਿਲੀਆਂ ਸਨ। ਜਿਸ ਤੋਂ ਬਾਅਦ ਪ੍ਰਸ਼ਾਸਨ ਤੋਂ ਬਾਅਦ ਇਸ ਸਬੰਧੀ ਕੋਈ ਢਿੱਲ ਨਹੀਂ ਵਰਤੀ ਜਾ ਰਹੀ ਅਤੇ ਪਿੰਡ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਜਦੋਂ ਵੀ ਸੀਐਮ ਸ਼ਹੀਦ ਦੇ ਘਰ ਜਾਣਗੇ ਤਾਂ ਉੱਥੇ ਸੁਰੱਖਿਆ ਕਾਰਨਾਂ ਕਰਕੇ ਸਿਰਫ਼ ਪਰਿਵਾਰਿਕ ਮੈਂਬਰਾਂ ਨੂੰ ਹੀ ਰਹਿਣ ਦੀ ਇਜ਼ਾਜਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਪੰਜਾਬ ਵਿੱਚ ਠੰਡ ਦਾ ਕਹਿਰ, ਪਹਿਲੀ ਜਮਾਤ ਦੇ ਬੱਚੇ ਦੀ ਮੌਤ

ਮੁੱਖਮੰਤਰੀ ਦੇ ਸਕਦੇ ਨੇ 1 ਕਰੋੜ ਦੀ ਆਰਥਿਕ ਮਦਦ

ਪੰਜਾਬ ਸਰਕਾਰ ਵੱਲੋਂ ਸ਼ਹੀਦ ਪਰਿਵਾਰਾਂ ਨੂੰ ਦਿੱਤੀ ਜਾ ਰਹੀ 1 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਨੂੰ ਚੈੱਕ ਦੇ ਸਕਦੇ ਹਨ। ਪਰਿਵਾਰ ਦੀ ਮੰਗ ਅਨੁਸਾਰ ਧੀ ਲਈ ਨੌਕਰੀ ਦਾ ਐਲਾਨ ਕੀਤਾ ਜਾ ਸਕਦਾ ਹੈ। ਸ਼ਹੀਦ ਦੇ ਨਾਮ ਤੇ ਯਾਦਗਾਰ ਬਣਾਉਣ ਬਾਰੇ ਵੀ ਐਲਾਨ ਕੀਤਾ ਜਾ ਸਕਦਾ ਹੈ।

ਅਜੇ 6 ਭੈਣਾਂ ਦਾ ਇਕਲੌਤਾ ਭਰਾ ਸੀ ਅਜੈ ਸਿੰਘ

ਤੁਹਾਨੂੰ ਦੱਸ ਦੇਈਏ ਕਿ ਇੱਕ ਬਹੁਤ ਹੀ ਗਰੀਬ ਪਰਿਵਾਰ ਵਿੱਚ ਸਖਤ ਮਿਹਨਤ ਕਰਨ ਤੋਂ ਬਾਅਦ ਅਜੈ ਸਿੰਘ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਉਹ 6 ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਵਿੱਚ ਬਜ਼ੁਰਗ ਮਾਤਾ-ਪਿਤਾ ਹਨ। ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਹੋਰ ਕੋਈ ਸਾਧਨ ਨਹੀਂ ਹੈ। ਜਿਸ ਕਾਰਨ ਪਰਿਵਾਰਕ ਮੈਂਬਰ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਹਨ।

Exit mobile version