NITI Aayog Meeting: ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ, ਸੀਐੱਮ ਭਗਵੰਤ ਮਾਨ ਅਤੇ ਕੇਜਰੀਵਾਲ ਸਣੇ ਕਈ ਸੂਬਿਆਂ ਦੇ ਮੁੱਖ ਮੰਤਰੀ ਨਹੀਂ ਹੋਣਗੇ ਸ਼ਾਮਲ

Updated On: 

27 May 2023 10:44 AM

ਅੱਜ ਨੀਤੀ ਆਯੋਗ ਦੀ ਹੋਣ ਵਾਲੀ ਬੈਠਕ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਬਾਈਕਾਟ ਕੀਤਾ ਗਿਆ ਹੈ। ਸੀਐੱਮ ਮਾਨ ਵੱਲੋਂ ਨੀਤੀ ਆਯੋਗ ਨੂੰ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ ਪਿੱਛਲੇ ਮੁੱਦਿਆਂ ਦਾ ਹੱਲ ਨਾ ਨਿਕਲਣ ਦੀ ਗੱਲ ਕਹੀ ਗਈ ਹੈ।

NITI Aayog Meeting: ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ, ਸੀਐੱਮ ਭਗਵੰਤ ਮਾਨ ਅਤੇ ਕੇਜਰੀਵਾਲ ਸਣੇ ਕਈ ਸੂਬਿਆਂ ਦੇ ਮੁੱਖ ਮੰਤਰੀ ਨਹੀਂ ਹੋਣਗੇ ਸ਼ਾਮਲ
Follow Us On

NITI Aayog: ਅੱਜ ਦਿੱਲੀ ਵਿੱਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 8ਵੀਂ ਬੈਠਕ ਹੋਣ ਜਾ ਰਹੀ ਹੈ। ਨੀਤੀ ਆਯੋਗ ਦੀ ਬੈਠਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ( CM Arvind Kejriwal) ਵੱਲੋਂ ਨੀਤੀ ਆਯੋਗ ਦੀ ਬੈਠਕ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਪੂਰਨ ਤੌਰ ‘ਤੇ ਬੈਠਕ ਦਾ ਬਾਈਕਾਟ ਕੀਤਾ ਗਿਆ ਹੈ।

ਵਿਰੋਧੀਆਂ ਨੇ ਘੇਰੀ ‘ਆਪ’ ਸਰਕਾਰ

ਨੀਤੀ ਆਯੋਗ ਦੀ ਬੈਠਕ ਦਾ ਵਿਰੋਧ ਕਰਨ ‘ਤੇ ਬੀਜੇਪੀ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਬੀਜੇਪੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਿੱਛੇ ਲੱਗ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦਾ ਨੁਕਸਾਨ ਕਰ ਰਹੇ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੜ ਆਪਣੇ ਫੈਸਲੇ ਤੇ ਵਿਚਾਰ ਕਰੇ।

ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਕਿਉਂ?

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਤੀ ਆਯੋਗ ਨੂੰ ਲਿਖਿਆ ਹੈ ਕਿ ਕੇਂਦਰ ਸਰਕਾਰ ਨੇ ਸਾਡਾ ਪੇਂਡੂ ਵਿਕਾਸ ਫੰਡ ਰੋਕਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਵੱਲੋਂ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਰੋਕਿਆ ਗਿਆ ਹੈ। ਸੀਐੱਮ ਮਾਨ ਨੇ ਕਿਹਾ ਕਿ ਉਹ ਸਿਰਫ ਤਸਵੀਰਾਂ ਖਿਚਵਾਉਣ ਲਈ ਬੈਠਕ ਵਿੱਚ ਸ਼ਾਮਲ ਨਹੀਂ ਹੋਣਗੇ ਪਹਿਲਾਂ ਪਿਛਲੀ ਬੈਠਕਾਂ ਵਿੱਚ ਵਿਚਾਰੇ ਗਏ ਮੁੱਦਿਆਂ ‘ਤੇ ਚਰਚਾ ਹੋਵੇ। ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਕੇਂਦਰ ਤੇ ਸੂਬਿਆਂ ਦਾ ਹੱਕ ਮਾਰਨ ਦਾ ਇਲਜ਼ਾਮ ਲਗਾਇਆ ਹੈ।

ਨੀਤੀ ਆਯੋਗ ਦੀ ਬੈਠਕ ‘ਚ ਕੀ ਹੁੰਦਾ ਹੈ ?

ਨੀਤੀ ਆਯੋਗ (NITI Aayog) ਦੀ ਬੈਠਕ ਵਿੱਚ ਹਰ ਸੂਬੇ ਦੇ ਮੁੱਖ ਮੰਤਰੀ ਵੱਲੋਂ ਆਪਣੇ- ਆਪਣੇ ਸੂਬਿਆਂ ਨੂੰ ਲੈ ਕੇ ਪੱਖ ਰੱਖਿਆ ਜਾਂਦਾ ਹੈ। ਇਸ ਬੈਠਕ ਦੇ ਵਿੱਚ ਮੁੱਖ ਮੰਤਰੀ ਜਾਂ ਸੂਬੇ ਦਾ ਕੋਈ ਨੁਮਾਇੰਦਾ ਆਪਣੇ ਵਿਚਾਰ ਸਮੱਸਿਆਵਾਂ ਪੇਸ਼ ਕਰਦਾ ਹੈ। ਇਸ ਬੈਠਕ ਵਿੱਚ ਖਾਸ ਤੌਰ ‘ਤੇ ਬਜ਼ਟ, ਸਕੀਮਾਂ ਅਤੇ ਕੇਂਦਰ ਦੇ ਨਾਲ ਪੈਸਿਆਂ ਦਾ ਲੈਣ ਦੇਣ ਤੇ ਵਿਚਾਰ ਚਰਚਾ ਹੁੰਦੀ ਹੈ। ਇਸ ਲਈ ਇਸ ਬੈਠਕ ਨੂੰ ਕਾਫੀ ਅਹਿਮ ਮੰਨਿਆਂ ਜਾਂਦਾ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ