NITI Aayog: ਕੇਂਦਰ ਦੇ ਨਾਲ ਤਕਰਾਰ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੱਲ੍ਹ ਹੋਣ ਵਾਲੀ ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਕੀਤਾ ਗਿਆ ਹੈ। ਨੀਤੀ ਆਯੋਗ ਦੀ ਬੈਠਕ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਾਮਲ ਨਹੀਂ ਹੋਣਗੇ। ਇਸ ਸਬੰਧੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਨੇ ਨੀਤੀ ਆਯੋਗ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਮੁੱਖ ਮੰਤਰੀ ਮਾਨ ਨੇ ਲਿਖਿਆ ਹੈ ਕਿ ਪਿਛਲੀ ਮੀਟਿੰਗ ਵਿੱਚ ਜਿਹੜੇ ਮੁੱਦਿਆਂ ‘ਤੇ ਚਰਚਾ ਹੋਈ ਹੈ ਉਨ੍ਹਾਂ ਦਾ ਹੱਲ ਹਾਲੇ ਤੱਕ ਨਹੀਂ ਨਿਕਲ ਪਾਇਆ ਹੈ।
ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਕਿਉਂ?
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਤੀ ਆਯੋਗ ਨੂੰ ਲਿਖਿਆ ਹੈ ਕਿ ਕੇਂਦਰ ਸਰਕਾਰ ਨੇ ਸਾਡਾ ਪੇਂਡੂ ਵਿਕਾਸ ਫੰਡ ਰੋਕਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਵੱਲੋਂ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਰੋਕਿਆ ਗਿਆ ਹੈ। ਸੀਐੱਮ ਮਾਨ ਨੇ ਕਿਹਾ ਕਿ ਉਹ ਸਿਰਫ ਤਸਵੀਰਾਂ ਖਿਚਵਾਉਣ ਲਈ ਬੈਠਕ ਵਿੱਚ ਸ਼ਾਮਲ ਨਹੀਂ ਹੋਣਗੇ ਪਹਿਲਾਂ ਪਿਛਲੀ ਬੈਠਕਾਂ ਵਿੱਚ ਵਿਚਾਰੇ ਗਏ ਮੁੱਦਿਆਂ ‘ਤੇ ਚਰਚਾ ਹੋਵੇ।
ਦੱਸ ਦਈਏ ਕਿ ਕੱਲ੍ਹ ਦਿੱਲੀ ਦੇ ਵਿੱਚ ਪ੍ਰਧਾਨ ਮੰਤਰੀ
ਨਰੇਂਦਰ ਮੋਦੀ (Narendra Modi) ਦੀ ਅਗਵਾਈ ਵਿੱਚ ਨੀਤੀ ਆਯੋਗ ਦੀ ਬੈਠਕ ਹੋਵੇਗੀ। ਜਿਸ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਾਈਕਾਟ ਕੀਤਾ ਜਾ ਰਿਹਾ ਹੈ।
ਨੀਤੀ ਆਯੋਗ ਦੀ ਬੈਠਕ ‘ਚ ਕੀ ਹੁੰਦਾ ਹੈ ?
ਜਿਕਰਯੋਗ ਹੈ ਕਿ
ਨੀਤੀ ਆਯੋਗ (NITI Aayog) ਦੀ ਬੈਠਕ ਵਿੱਚ ਹਰ ਸੂਬੇ ਦੇ ਮੁੱਖ ਮੰਤਰੀ ਵੱਲੋਂ ਆਪਣੇ- ਆਪਣੇ ਸੂਬਿਆਂ ਨੂੰ ਲੈ ਕੇ ਪੱਖ ਰੱਖਿਆ ਜਾਂਦਾ ਹੈ। ਇਸ ਬੈਠਕ ਦੇ ਵਿੱਚ ਮੁੱਖ ਮੰਤਰੀ ਜਾਂ ਸੂਬੇ ਦਾ ਕੋਈ ਨੁਮਾਇੰਦਾ ਆਪਣੇ ਵਿਚਾਰ ਸਮੱਸਿਆਵਾਂ ਪੇਸ਼ ਕਰਦਾ ਹੈ। ਇਸ ਬੈਠਕ ਵਿੱਚ ਖਾਸ ਤੌਰ ‘ਤੇ ਬਜ਼ਟ, ਸਕੀਮਾਂ ਅਤੇ ਕੇਂਦਰ ਦੇ ਨਾਲ ਪੈਸਿਆਂ ਦਾ ਲੈਣ ਦੇਣ ਤੇ ਵਿਚਾਰ ਚਰਚਾ ਹੁੰਦੀ ਹੈ। ਇਸ ਲਈ ਇਸ ਬੈਠਕ ਨੂੰ ਕਾਫੀ ਅਹਿਮ ਮੰਨਿਆਂ ਜਾਂਦਾ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ