ਧਮਕੀਆਂ ਭਰੇ ਈ-ਮੇਲ ਦੇ ਆਈਪੀ ਐਡਰੈਸ ਮਿਲੇ, ਛੇਤੀ ਕਾਬੂ ਹੋਣਗੇ ਮੁਲਜ਼ਮ… ਦਰਬਾਰ ਸਾਹਿਬ ਪਹੁੰਚੇ ਸੀਐਮ ਮਾਨ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

Updated On: 

22 Jul 2025 17:06 PM IST

CM Mann in Golden Temple: ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀਆਂ ਮਿਲਣ ਤੋਂ ਬਾਅਦ ਇਹ CM ਮਾਨ ਦਾ ਪਹਿਲਾ ਦੌਰਾ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਧਮਕੀ ਭਰੇ ਈਮੇਲ ਆਏ ਹਨ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।

ਧਮਕੀਆਂ ਭਰੇ ਈ-ਮੇਲ ਦੇ ਆਈਪੀ ਐਡਰੈਸ ਮਿਲੇ, ਛੇਤੀ ਕਾਬੂ ਹੋਣਗੇ ਮੁਲਜ਼ਮ... ਦਰਬਾਰ ਸਾਹਿਬ ਪਹੁੰਚੇ ਸੀਐਮ ਮਾਨ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਛੇਤੀ ਕਾਬੂ ਹੋਣਗੇ ਮੁਲਜ਼ਮ : CM ਮਾਨ

Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚੇ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀਆਂ ਮਿਲਣ ਤੋਂ ਬਾਅਦ ਇਹ CM ਮਾਨ ਦਾ ਪਹਿਲਾ ਦੌਰਾ ਹੈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਬਹੁਤ ਛੇਤੀ ਧਮਕੀਆਂ ਦੇਣ ਵਾਲੇ ਮੁਲਜ਼ਮ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ। ਪੁਲਿਸ ਉਨ੍ਹਾਂ ਦੇ ਬਹੁਤ ਨੇੜ ਪਹੁੰਚ ਚੁੱਕੀ ਹੈ। ਦੱਸ ਦੇਈਏ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ 8 ਵਾਰ ਧਮਕੀ ਭਰੀਆਂ ਈ-ਮੇਲ ਮਿਲਣ ਤੋਂ ਬਾਅਦ ਹੁਣ ਬੀਤੀ ਰਾਤ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਵੀ ਬੰਬ ਨਾਲ ਉਡਾਉਣ ਦਾ ਧਮਕੀ ਭਰਿਆ ਈਮੇਲ ਆਇਆ ਹੈ।

ਮੁਲਜ਼ਮਾਂ ਦੇ ਬਹੁਤ ਨੇੜੇ ਆ ਗਏ ਹਾਂ –ਮੁੱਖ ਮੰਤਰੀ ਮਾਨ

ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਕੁਝ ਧਮਕੀ ਭਰੇ ਈਮੇਲ ਮਿਲ ਰਹੇ ਸਨ। ਕੁਝ ਈਮੇਲ ਮੇਰੇ ਨਾਮ ‘ਤੇ ਵੀ ਆਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੁਖੀ ਅਤੇ ਉਨ੍ਹਾਂ ਦੇ ਸੀਨੀਅਰ ਮੈਂਬਰ ਨਾਲ ਗੱਲ ਕਰਨ ਦਾ ਮੌਕਾ ਮਿਲਿਆ ਹੈ। ਕੀ ਕੰਟੈਂਟ ਸੀ, ਇਸ ਨੂੰ ਪਹਿਲਾਂ ਪ੍ਰਾਪਤ ਕੰਟੈਂਟ ਨਾਲ ਮਿਲਾਇਆ ਗਿਆ ਹੈ। ਅਸੀਂ ਪਤਾ ਲਗਾ ਰਹੇ ਹਾਂ ਕਿ ਈਮੇਲ ਕਿੱਥੋਂ ਆਏ ਹਨ। ਸਾਰੇ ਆਈਪੀ ਐਡਰੈੱਸ ਮਿਲ ਗਏ ਹਨ। ਅਸੀਂ ਇਸ ਜਗ੍ਹਾ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰ ਸਕਦੇ। ਅਸੀਂ ਮੁਲਜ਼ਮਾਂ ਦੇ ਬਹੁਤ ਨੇੜੇ ਆ ਗਏ ਹਾਂ। ਮੈਂ ਇਸ ਤੋਂ ਵੱਧ ਨਹੀਂ ਦੱਸ ਸਕਦਾ।

ਸਿਵਲ ਡਰੈੱਸ ਵਿੱਚ ਸੁਰੱਖਿਆ ਕਰਮਚਾਰੀ ਤਾਇਨਾਤ ਹਨ – ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ – ਸੁਰੱਖਿਆ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅਤੇ ਬਾਹਰ ਸਿਵਲ ਵਰਦੀ ਵਿੱਚ ਸੁਰੱਖਿਆ ਕਰਮਚਾਰੀ ਤਾਇਨਾਤ ਹਨ। ਜਲਦੀ ਹੀ ਲੋਕਾਂ ਨੂੰ ਖੁਸ਼ਖਬਰੀ ਦੇਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਜਿੱਥੇ ਵੀ ਸਾਨੂੰ ਜਾਣਾ ਪਵੇਗਾ, ਅਸੀਂ ਉੱਥੇ ਜਾਵਾਂਗੇ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਵਾਂਗੇ ਅਤੇ ਪਤਾ ਲਗਾਵਾਂਗੇ ਕਿ ਉਨ੍ਹਾਂ ਦੇ ਪਿੱਛੇ ਕੌਣ ਹੈ। ਉਸ ਸਮੇਂ, ਅਸੀਂ ਬੈਠ ਕੇ ਹਰ ਚੀਜ਼ ਬਾਰੇ ਗੱਲ ਕਰਾਂਗੇ, ਇਸ ਤਰ੍ਹਾਂ ਖੜ੍ਹੇ ਨਹੀਂ ਹੋਵਾਂਗੇ।

ਮੁੱਖ ਮੰਤਰੀ ਨਾਲ ਹੋਈ ਡੂੰਘੀ ਚਰਚਾ – ਧਾਮੀ

ਐਸਜੀਪੀਸੀ ਮੁਖੀ ਧਾਮੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਧਮਕੀ ਭਰੇ ਈਮੇਲ ਲਗਾਤਾਰ ਆ ਰਹੇ ਹਨ। ਮੁੱਖ ਮੰਤਰੀ ਸਾਹਿਬ ਆਏ ਸਨ, ਮੈਂ ਉਨ੍ਹਾਂ ਨੂੰ ਕਿਹਾ ਕਿ ਤੁਹਾਨੂੰ ਪਹਿਲਾਂ ਆਉਣਾ ਚਾਹੀਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਵਿਧਾਨ ਸਭਾ ਦਾ ਸੈਸ਼ਨ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਸ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਸ਼੍ਰੋਮਣੀ ਕਮੇਟੀ ਨਾਲ ਸਾਂਝੀ ਕੀਤੀ ਜਾਵੇਗੀ। ਹਾਲਾਂਕਿ, ਅੱਜ ਸ਼ਤਾਬਦੀ ਸਮਾਗਮਾਂ ਬਾਰੇ ਕੋਈ ਗੱਲ ਨਹੀਂ ਹੋਈ ਹੈ।

ਦੱਸ ਦੇਈਏ ਕਿ 14 ਜੁਲਾਈ ਨੂੰ ਧਮਕੀਆਂ ਦਿੱਤੇ ਜਾਣ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾ ਆਉਣ ‘ਤੇ ਸਵਾਲ ਉਠਾਏ ਸਨ। ਭਾਜਪਾ ਦੇ ਸਹਿ-ਇੰਚਾਰਜ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਗੁਰੂ ਘਰ ‘ਤੇ ਮਿਲ ਰਹੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ।