AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

1 ਸਾਲ ਦੀ ਬੱਚੀ ਲਈ ਵਰਦਾਨ ਸਾਬਤ ਹੋਈ ਮੁੱਖ ਮੰਤਰੀ ਸਿਹਤ ਯੋਜਨਾ, ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਇਹ ਤੈਅ ਕੀਤਾ ਹੈ ਕਿ ਨਵਜੰਮੇ ਅਤੇ ਛੋਟੇ ਬੱਚਿਆਂ ਨੂੰ ਗੰਭੀਰ ਸਥਿਤੀਆਂ ਵਿੱਚ ਬਿਨਾਂ ਕਿਸੇ ਦੇਰੀ ਦੇ ਸਿਹਤ ਸੁਵਿਧਾਵਾਂ ਉਪਲਬਧ ਹੋਣ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵਧਦੀ ਜਨਗਣਾ ਵਿੱਚ ਬੱਚਿਆਂ ਨੂੰ ਸਮੇਂ ਤੇ ਇਲਾਜ ਮਿਲਣਾ ਇਸ ਦਿਸ਼ਾ ਵਿੱਚ ਜ਼ਰੂਰੀ ਕਦਮ ਹੈ।

1 ਸਾਲ ਦੀ ਬੱਚੀ ਲਈ ਵਰਦਾਨ ਸਾਬਤ ਹੋਈ ਮੁੱਖ ਮੰਤਰੀ ਸਿਹਤ ਯੋਜਨਾ, ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦਾ ਮਾਮਲਾ
jaswinder-babbar
| Updated On: 24 Mar 2026 21:41 PM IST
Share

ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਸਾਲ ਦੀ ਮਾਸੂਮ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭ ਮਿਲਣ ਨਾਲ ਪਰਿਵਾਰ ਨੇ ਧੰਨਵਾਦ ਪ੍ਰਗਟ ਕੀਤਾ। ਬੱਚੀ ਨੂੰ ਨਿਮੋਨੀਆ ਦੇ ਕਾਰਨ ਤਤਕਾਲ ਡਾਕਟਰੀ ਮਦਦ ਦੀ ਲੋੜ ਸੀ। ਪਹਿਲਾਂ ਅਜਿਹੇ ਮਾਮਲਿਆਂ ਵਿੱਚ ਪਰਿਵਾਰਾਂ ਨੇ ਇਲਾਜ ਸ਼ੁਰੂ ਹੋਣ ਤੋਂ ਪਹਿਲਾਂ ਪੈਸਿਆਂ ਦੀ ਵਿਵਸਥਾ ਕਰਨੀ ਪਈ ਸੀ। ਦਸਤਾਵੇਜ਼ ਪ੍ਰਕਰਿਆ ਪੂਰੀ ਕਰਨੀ ਹੁੰਦੀ ਸੀ ਜਾਂ ਮਨਜ਼ੂਰੀ ਦਾ ਇੰਤਜ਼ਾਰ ਕਰਨਾ ਪੈਦਾ ਸੀ।

ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਦੇ ਅਧਾਰ ਤੇ ਡਾ. ਮੋਨਿਕਾ ਗਰਗ ਦੇ ਦੇਖ ਰੇਖ ਵਿੱਚ ਦੀਪ ਹਸਪਤਾਲ ਵਿੱਚ ਬਿਨਾਂ ਕਿਸੇ ਭੁਗਤਾਨ ਦੇ ਬੱਚੀ ਦਾ ਇਲਾਜ਼ ਸ਼ੁਰੂ ਹੋ ਸਕਿਆ ਅਤੇ ਸਮੇਂ ‘ਤੇ ਇਲਾਜ਼ ਮਿਲਣ ਨਾਲ ਸੁਰੱਖਿਤ ਰੂਪ ਵਿੱਚ ਠੀਕ ਹੋ ਸਕੀ।

ਬਿਨਾਂ ਕਿਸੇ ਆਰਥਿਕ ਰੁਕਾਵਟ ਤੋਂ ਇਲਾਜ਼

ਅਜਿਹਾ ਉਦਾਹਰਣ ਸੰਗਰੂਰ ਅਤੇ ਮਾਨਸਾ ਵਰਗੇ ਜ਼ਿਲ੍ਹੇ ਤੋਂ ਸਾਹਮਣੇ ਆ ਰਹੇ ਹਨ। ਜਿੱਥੇ ਘੱਟ ਵਜਨ ਦੇ ਨਾਲ ਜਨਮੇ ਅਤੇ ਹੋਰ ਗੰਭੀਰ ਸਥਿਤੀਆਂ ਵਿੱਚ ਵਿਸ਼ੇਸ਼ ਇਲਾਜ਼ ਦੀ ਲੋੜ ਵਾਲੇ ਬੱਚਿਆਂ ਨੂੰ ਬਿਨਾਂ ਕਿਸੇ ਆਰਥਿਕ ਰੁਕਾਵਟ ਦੀ ਯੋਜਨਾ ਤਹਿਤ ਇਲਾਜ਼ ਮਿਲ ਰਿਹਾ ਹੈ। ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਵਾਧਾ ਇਹ ਦਰਸਾਉਂਦਾ ਹੈ ਕਿ ਪੰਜਾਬ ਭਰ ਦੇ ਪਰਿਵਾਰਾਂ ਲਈ ਇਲਾਜ ਤੱਕ ਪਹੁੰਚ ਹੁਣ ਜਿਆਦਾ ਤੇਜ਼ ਅਤੇ ਆਸਾਨ ਹੋ ਰਹੀ ਹੈ।

ਯੋਜਨਾ ਦੇ ਪ੍ਰਭਾਵ ਨੂੰ ਉਜਾਗਰ ਕਰਦੇ ਹੋਇਆ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨ ਬਣਾ ਰਹੀ ਹੈ ਕਿ ਇਲਾਜ ਵਿੱਚ ਨਾ ਤਾਂ ਆਰਥਿਕ ਅਤੇ ਨਾ ਹੀ ਪ੍ਰਸ਼ਾਸਨਿਕ ਮੁਸ਼ਕਲਾਂ ਆਈਆਂ। ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਜਿੱਥੇ ਇੱਕ ਛੋਟੇ ਬੱਚੇ ਨੂੰ ਤੁਰੰਤ ਇਲਾਜ਼ ਦੀ ਲੋੜ ਹੁੰਦੀ ਹੈ, ਥੋੜ੍ਹੀ ਦੇਰ ਵੀ ਗੰਭੀਰ ਨਤੀਜੇ ਲਿਆ ਸਕਦੀ ਹੈ। ਇਹ ਯੋਜਨਾ ਉਸ ਜੋਖਮ ਨੂੰ ਪੂਰੀ ਤਰ੍ਹਾਂ ਖਤਮ ਕਰਦੀ ਹੈ।

₹10 ਲੱਖ ਤੱਕ ਕੈਸ਼ਲੇਸ ਕਵਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ ਹਰ ਸਾਲ ₹10 ਲੱਖ ਤੱਕ ਦਾ ਕੈਸ਼ਲੇਸ ਸਿਹਤ ਕਵਰ ਦਿੱਤਾ ਜਾਵੇਗਾ। ਜਿਸ ਨਾਲ ਲਾਭਪਾਤਰੀ ਸੁਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ਼ ਕਰਵਾ ਸਕਣ। ਹੁਣ ਤੱਕ 26 ਲੱਖ ਤੋਂ ਜ਼ਿਆਦਾ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਮਰੀਜ਼ 900 ਤੋਂ ਜ਼ਿਆਦਾ ਸੁਚੀਬੱਧ ਹਸਪਤਾਲਾਂ ਵਿੱਚ 2300 ਤੋਂ ਜ਼ਿਆਦਾ ਮੈਡੀਕਲ ਪੈਕੇਜਾਂ ਅਧੀਨ ਇਲਾਜ ਕਰਵਾ ਰਹੇ ਹਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...