CM Mann V/s Channi: CM ਮਾਨ ਵੱਲੋਂ ਚੰਨੀ ਨੂੰ ਦਿੱਤੇ ਅਲਟੀਮੇਟਮ ਖਤਮ ਹੋਣ ਤੋਂ ਬਾਅਦ ਵੱਡਾ ਖੁਲਾਸਾ, ਦੱਸਿਆ ਕ੍ਰਿਕਟਰ ਦਾ ਨਾਮ Punjabi news - TV9 Punjabi

Job for Money: ਮੁੱਖ ਮੰਤਰੀ ਮਾਨ ਦਾ ਚੰਨੀ ਨੂੰ ਲੈ ਕੇ ਵੱਡਾ ਖੁਲਾਸਾ, ਦੱਸਿਆ ਕ੍ਰਿਕਟਰ ਦਾ ਨਾਮ, ਪਿਤਾ ਨਾਲ ਮੁਲਾਕਾਤ ਦੀ ਤਸਵੀਰ ਵੀ ਕੀਤੀ ਸ਼ੇਅਰ

Updated On: 

31 May 2023 17:29 PM

ਚਰਨਜੀਤ ਸਿੰਘ ਚੰਨੀ ਨੂੰ ਦਿੱਤੇ ਅਲਟੀਮੇਟਮ ਦਾ ਸਮਾਂ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕ੍ਰਿਕਟਰ ਜੱਸ ਇੰਦਰ ਸਿੰਘ ਦਾ ਨਾਮ ਮੀਡਿਆ ਸਾਹਮਣੇ ਜਨਤਕ ਕੀਤਾ ਹੈ।

Follow Us On

CM Mann V/s Channi: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਚਰਨਜੀਤ ਸਿੰਘ ਚੰਨੀ ਨੂੰ ਦਿੱਤੇ ਅਲਟੀਮੇਟਮ ਦਾ ਸਮਾਂ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕ੍ਰਿਕਟਰ ਜੱਸਇੰਦਰ ਸਿੰਘ ਦਾ ਨਾਮ ਮੀਡਿਆ ਸਾਹਮਣੇ ਜਨਤਕ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਆਪਣੇ ਨਾਲ ਬੈਠੇ ਖਿਡਾਰੀ ਬਾਰੇ ਪੂਰੀ ਜਾਣਕਾਰੀ ਦਿੱਤੀ।

ਚੰਨੀ ਦੇ ਭਤੀਜੇ ਨੇ ਮੰਗੇ ਸਨ ਪੈਸੇ- CM

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਬੀਤੇ ਦਿਨੀਂ ਉਹ ਧਰਮਸ਼ਾਲਾ ਵਿੱਚ IPL ਦਾ ਮੈਚ ਦੇਖਣ ਗਏ ਸਨ। ਇਸ ਦੌਰਾਨ ਜਸਇੰਦਰ ਸਿੰਘ ਨੇ ਉਨ੍ਹਾਂ ਨੂੰ ਪੂਰਾ ਮਾਮਲਾ ਦੱਸਿਆ ਸੀ। ਜਸਇੰਦਰ ਨੇ ਮੁੱਖ ਮੰਤਰੀ ਮਾਨ ਨੂੰ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਚੰਨੀ ਨੇ ਆਪਣੇ ਭਾਣਜੇ ਜ਼ਰੀਏ ਉਨ੍ਹਾਂ ਕੋਲੋਂ ਨੌਕਰੀ ਦੇਣ ਦੇ ਬਦਲੇ ਪੈਸੇ ਮੰਗੇ ਸਨ। ਮੁੱਖ ਮੰਤਰੀ ਮਾਨ ਨੇ ਕ੍ਰਿਕਟਰ ਜਸਇੰਦਰ ਤੋਂ ਨੌਕਰੀ ਬਦਲੇ 2 ਕਰੋੜ ਰੁਪਏ ਮੰਗੇ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕਿਹਾ ਹੈ ਕਿ ਹੁਣ ਉਨ੍ਹਾਂ ਦੀ ਸਰਕਾਰ ਜਸਇੰਦਰ ਨੂੰ ਬਣਦੀ ਨੌਕਰੀ ਦੇਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ‘ਤੇ ਕ੍ਰਿਕਟਰ ਕੋਲੋਂ ਰਿਸ਼ਵਤ ਮੰਗਣ ਦੇ ਦੋਸ਼ ਲਾਏ ਗਏ ਸਨ ਤੇ ਉਨ੍ਹਾਂ ਨੂੰ ਕਿਹਾ ਸੀ ਕਿ ਜਾਂ ਤਾਂ ਉਹ ਖ਼ੁਦ ਸਭ ਦੱਸ ਦੇਣ ਨਹੀਂ ਤਾਂ ਉਹ ਕ੍ਰਿਕਟਰ ਨੂੰ ਜਨਤਾ ਦੇ ਸਾਹਮਣੇ ਲੈ ਆਉਣਗੇ, ਜਿਸ ਕਰਕੇ ਅੱਜ ਸੀਐਮ ਨੇ ਉਸ ਖਿਡਾਰੀ ਨੂੰ ਜਨਤਾ ਦੇ ਸਾਹਮਣੇ ਲਿਆਂਦਾ ਹੈ।

ਜੱਸਇੰਦਰ ਸਿੰਘ ਦੇ ਪਿਤਾ ਨਾਲ ਚੰਨੀ ਦੀ ਤਸਵੀਰ

ਜੱਸਇੰਦਰ ਸਿੰਘ ਕਿੰਗਜ਼ XI ਪੰਜਾਬ ਟੀਮ ਦਾ ਨੈੱਟ ਦੇ ਗੇਂਦਬਾਜ ਹਨ। ਨਾਲ ਹੀ ਉਹ ਰਣਜੀ ਟਰਾਫੀ ਦੇ ਖਿਡਾਰੀ ਹਨ। ਉਹ ਸਪਿਨ ਗੇਂਦਬਾਜ਼ੀ ਕਰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਜਸਇੰਦਰ ਸਿੰਘ ਦੇ ਪਿਤਾ ਨਾਲ ਚੰਨੀ ਦੀ ਮੁਲਾਕਾਤ ਦੀ ਤਸਵੀਰ ਵੀ ਸ਼ੇਅਰ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਨੀ ਨੂੰ ਹੋਰ ਕਿੰਨੇ ਸਬੂਤ ਚਾਹੀਦੇ ਹਨ। ਉਨ੍ਹਾਂ ਨੇ ਮੁੜ ਤੋਂ ਚੰਨੀ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹ ਸੱਚੇ ਹਨ ਤਾਂ ਸੂਬੇ ਦੇ ਲੋਕਾਂ ਦੇ ਸਾਹਮਣੇ ਆ ਕੇ ਉਨ੍ਹਾਂ ਦੇ ਇਨ੍ਹਾਂ ਸਬੂਤਾਂ ਨੂੰ ਝੂਠਲਾਉਣ।

ਕੀ ਹੈ ਪੂਰਾ ਵਿਵਾਦ?

ਇਸ ਵਿਵਾਦ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਚਰਨਜੀਤ ਸਿੰਘ ਚੰਨੀ ਉੱਤੇ ਇਲਜਾਮ ਲਗਾਏ ਕਿ ਉਨ੍ਹਾਂ ਦੇ ਭਤੀਜੇ ਅਤੇ ਭਾਣਜੇ ਵੱਲੋਂ ਇੱਕ ਕ੍ਰਿਕਟਰ ਨੂੰ ਸਰਕਾਰੀ ਨੌਕਰੀ ਦੇਣ ਦੇ ਬਦਲੇ 2 ਕਰੋੜ ਰੁਪਏ ਰਿਸ਼ਵਤ ਦੇ ਤੌਰ ਤੇ ਮੰਗੀ ਗਈ ਸੀ। ਭਗਵੰਤ ਮਾਨ ਦੇ ਇਸ ਦਾਅਵੇ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਕਾਫੀ ਹਲਚਲ ਵੇਖਣ ਨੂੰ ਮਿਲ ਰਹੀ ਹੈ।ਹਾਲਾਂਕਿ, ਚੰਨੀ ਨੇ ਆਪਣੇ ਖਿਲਾਫ਼ ਲੱਗੇ ਇਨ੍ਹਾਂ ਦੋਸ਼ਾਂ ਤੋਂ ਸਾਫ ਇਨਕਾਰ ਕਰ ਦਿੱਤਾ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version