ਭਲਕੇ ਮਹਿਲਾਂ ਦੇ ਖਾਤੇ ‘ਚ ਆਉਣਗੇ ਪੈਸੇ, ਧੂਰੀ ‘ਚ ਬੋਲੇ ਮੁੱਖ ਮੰਤਰੀ ਮਾਨ, 40 ਲੱਖ ਮਹਿਲਾਵਾਂ ਨੇ ਕਰਵਾਈ ਰਜਿਸਟ੍ਰੇਸ਼ਨ
ਇਸ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਧੂਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਔਰਤਾਂ ਨੂੰ 1000 ਰੁਪਏ ਦੇਣ ਦਾ ਕੰਮ ਕੱਲ੍ਹ ਤੋਂ ਹੀ ਸ਼ੁਰੂ ਹੋ ਜਾਵੇਗਾ। ਬੈਂਕਾਂ ਦੀ ਪ੍ਰਕਿਰਿਆ ਕੱਲ੍ਹ ਦੁਪਹਿਰ 12 ਵਜੇ ਤੋਂ ਬਾਅਦ ਸ਼ੁਰੂ ਹੋ ਜਾਵੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੀਆਂ ਔਰਤਾਂ ਨੂੰ ਕੱਲ੍ਹ ਤੋਂ ਹਰ ਮਹੀਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ’ ਪੈਸੇ ਮਿਲਣੇ ਸ਼ੁਰੂ ਹੋ ਜਾਣਗੇ। ਇਸ ਵਿੱਚ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸਸੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਹ ਰਾਸ਼ੀ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਖੇਤਰ ਧੂਰੀ ਤੋਂ ਸ਼ੁਰੂ ਹੋਵੇਗੀ।
ਇਸ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਧੂਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਔਰਤਾਂ ਨੂੰ 1000 ਰੁਪਏ ਦੇਣ ਦਾ ਕੰਮ ਕੱਲ੍ਹ ਤੋਂ ਹੀ ਸ਼ੁਰੂ ਹੋ ਜਾਵੇਗਾ। ਬੈਂਕਾਂ ਦੀ ਪ੍ਰਕਿਰਿਆ ਕੱਲ੍ਹ ਦੁਪਹਿਰ 12 ਵਜੇ ਤੋਂ ਬਾਅਦ ਸ਼ੁਰੂ ਹੋ ਜਾਵੇਗੀ।
ਔਰਤਾਂ ਦੇ ਖਾਤਿਆਂ ਵਿੱਚ 3 ਮਹੀਨਿਆਂ ਦੇ ਪੈਸੇ ਆਉਣਗੇ
ਹੁਣ ਤੱਕ 40 ਲੱਖ ਔਰਤਾਂ ਨੂੰ ਰਜਿਸਟਰ ਕੀਤਾ ਜਾ ਚੁੱਕਾ ਹੈ। ਬਾਕੀ ਔਰਤਾਂ ਨੂੰ ਰਜਿਸਟਰ ਕਰਨ ਦਾ ਕੰਮ ਚੱਲ ਰਿਹਾ ਹੈ। ਜਦੋਂ ਵੀ ਰਜਿਸਟ੍ਰੇਸ਼ਨ ਹੋਵੇਗੀ ਤਾਂ 1 ਜੁਲਾਈ ਤੋਂ ਪੈਸੇ ਦਿੱਤੇ ਜਾਣਗੇ। ਪਹਿਲੀ ਵਾਰ ਸਰਕਾਰ ਔਰਤਾਂ ਦੇ ਖਾਤਿਆਂ ਵਿੱਚ ਇਕੱਠੇ 3 ਮਹੀਨਿਆਂ ਲਈ ਪੈਸੇ ਜਮ੍ਹਾ ਕਰਵਾਏਗੀ। ਯਾਨੀ ਕਿ ਜਨਰਲ ਵਰਗ ਦੀਆਂ ਔਰਤਾਂ ਨੂੰ 3000 ਰੁਪਏ ਅਤੇ ਐਸਸੀ ਵਰਗ ਦੀਆਂ ਔਰਤਾਂ ਨੂੰ 4500 ਰੁਪਏ ਮਿਲਣਗੇ।
ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਜਾਣੋ
ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਚ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋਵੇਗੀ। ਜਨਰਲ ਵਰਗ ਦੀਆਂ ਔਰਤਾਂ ਨੂੰ ਇੱਕ ਹਜ਼ਾਰ ਅਤੇ ਦਲਿਤ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਮਾਸਿਕ ਸਤਿਕਾਰ ਭੱਤਾ ਮਿਲੇਗਾ। ਸੂਬੇ ਚ ਇਸ ਵੇਲੇ ਕਰੀਬ 52 ਲੱਖ ਬਾਲਗ ਔਰਤਾਂ ਹਨ ਜਿਨ੍ਹਾਂ ਚੋਂ ਹੁਣ ਤੱਕ 40 ਲੱਖ ਔਰਤਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ। ਪੰਜਾਬ ਦੀ ਆਬਾਦੀ ਦਾ 51.48 ਫ਼ੀਸਦੀ ਬਾਲਗ ਔਰਤਾਂ ਹਨ। ਪੰਜਾਬ ਸਰਕਾਰ ਨੇ ਅਪਰੈਲ ਮਹੀਨੇ ਤੋਂ ਇਸ ਸਕੀਮ ਤਹਿਤ ਰਜਿਸਟਰੇਸ਼ਨ ਸ਼ੁਰੂ ਕੀਤੀ ਸੀ। ਇਸ ਸਾਲ ਦੇ ਬਜਟ ਵਿੱਚ ਸਰਕਾਰ ਨੇ ਇਸ ਯੋਜਨਾ ਲਈ 9300 ਕਰੋੜ ਰੁਪਏ ਦੀ ਵਿਵਸਥਾ ਕੀਤੀ ਹੈ।
ਰਿਪੋਰਟ: ਕੁਲਬੀਰ, ਸੰਗਰੂਰ
