ਪੰਜਾਬ ਦੇ ਮੁੱਖ ਮੰਤਰੀ ਨੇ ਸਿਹਤ ਵਿਭਾਗ ਚ ਵੱਖ ਵੱਖ ਅਸਾਮੀਆਂ ਲਈ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ਦੇ ਲਈ ਨੌਜਵਾਨਾਂ ਨੂੰ ਨਿਯੁਕਤੀ ਪਤੱਰ ਦਿੱਤੇ।

ਭਗਵੰਤ ਮਾਨ ਸਰਕਾਰ ਦਾ ਇੱਕ ਸਾਲ ਪੂਰਾ, ਮੁੱਖ ਮੰਤਰੀ ਨੇ ਇੱਕ ਸਾਲ ਪੰਜਾਬ ਦੇ ਨਾਲ ਦਾ ਦਿੱਤਾ ਨਾਅਰਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ਦੇ ਲਈ ਨੌਜਵਾਨਾਂ ਨੂੰ ਨਿਯੁਕਤੀ ਪਤੱਰ ਦਿੱਤੇ। ਚੰਡੀਗੜ੍ਹ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ 271 ਸਪੈਸ਼ਲਿਸਟ ਡਾਕਟਰ, 90 ਲੈਬ ਟੈਕਸ਼ਨੀਅਨ ਅਤੇ 17 ਦਰਜਾ ਚਾਰ ਦੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ।ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿੱਚ ਨਵੇਂ ਨਿਯੁਕਤ ਹੋਏ ਡਾਕਟਰਾਂ, ਲੈਬ ਟੈਕਸ਼ਨੀਅਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਸੀਂ ਜੋ ਰੁਜ਼ਗਾਰ ਦਾ ਵਾਅਦਾ ਕੀਤਾ ਸੀ ਉਸ ਨੂੰ ਹੁਣ ਹੌਲੀ-ਹੌਲੀ ਪੂਰਾ ਕਰ ਰਹੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਲੋਕਾਂ ਦੀ ਸਿਹਤ ਵੱਲ ਧਿਆਨ ਨਹੀਂ ਦਿੱਤਾ ਗਿਆ, ਕਿਉਂਕਿ ਪਿਛਲੀਆਂ ਸਰਕਾਰਾਂ ਦੀ ਨੀਅਤ ਖਰਾਬ ਸੀ। ਉਨ੍ਹਾਂ ਕਿਹਾ ਕਿ ਉਹ ਤਾਂ ਆਪਣਾ ਇਲਾਜ ਵਿਦੇਸ਼ਾਂ ਵਿੱਚ ਕਰਵਾਉਂਦੇ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਵਿੱਚ ਰਹਿਣ ਵਾਲੇ ਲੋਕ ਸਿਰਫ ਵੋਟਾਂ ਵੇਲੇ ਤੁਹਾਡੇ ਕੋਲ ਆਉਂਦੇ ਸਨ।