ਪੰਜਾਬ ਦੇ ਮੁੱਖ ਮੰਤਰੀ ਨੇ ਸਿਹਤ ਵਿਭਾਗ ਚ ਵੱਖ ਵੱਖ ਅਸਾਮੀਆਂ ਲਈ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

Published: 

16 Jan 2023 13:43 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ਦੇ ਲਈ ਨੌਜਵਾਨਾਂ ਨੂੰ ਨਿਯੁਕਤੀ ਪਤੱਰ ਦਿੱਤੇ।

ਪੰਜਾਬ ਦੇ ਮੁੱਖ ਮੰਤਰੀ ਨੇ ਸਿਹਤ ਵਿਭਾਗ ਚ ਵੱਖ ਵੱਖ ਅਸਾਮੀਆਂ ਲਈ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਭਗਵੰਤ ਮਾਨ ਸਰਕਾਰ ਦਾ ਇੱਕ ਸਾਲ ਪੂਰਾ, ਮੁੱਖ ਮੰਤਰੀ ਨੇ ਇੱਕ ਸਾਲ ਪੰਜਾਬ ਦੇ ਨਾਲ ਦਾ ਦਿੱਤਾ ਨਾਅਰਾ।

Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ਦੇ ਲਈ ਨੌਜਵਾਨਾਂ ਨੂੰ ਨਿਯੁਕਤੀ ਪਤੱਰ ਦਿੱਤੇ। ਚੰਡੀਗੜ੍ਹ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ 271 ਸਪੈਸ਼ਲਿਸਟ ਡਾਕਟਰ, 90 ਲੈਬ ਟੈਕਸ਼ਨੀਅਨ ਅਤੇ 17 ਦਰਜਾ ਚਾਰ ਦੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ।ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿੱਚ ਨਵੇਂ ਨਿਯੁਕਤ ਹੋਏ ਡਾਕਟਰਾਂ, ਲੈਬ ਟੈਕਸ਼ਨੀਅਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਸੀਂ ਜੋ ਰੁਜ਼ਗਾਰ ਦਾ ਵਾਅਦਾ ਕੀਤਾ ਸੀ ਉਸ ਨੂੰ ਹੁਣ ਹੌਲੀ-ਹੌਲੀ ਪੂਰਾ ਕਰ ਰਹੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਲੋਕਾਂ ਦੀ ਸਿਹਤ ਵੱਲ ਧਿਆਨ ਨਹੀਂ ਦਿੱਤਾ ਗਿਆ, ਕਿਉਂਕਿ ਪਿਛਲੀਆਂ ਸਰਕਾਰਾਂ ਦੀ ਨੀਅਤ ਖਰਾਬ ਸੀ। ਉਨ੍ਹਾਂ ਕਿਹਾ ਕਿ ਉਹ ਤਾਂ ਆਪਣਾ ਇਲਾਜ ਵਿਦੇਸ਼ਾਂ ਵਿੱਚ ਕਰਵਾਉਂਦੇ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਵਿੱਚ ਰਹਿਣ ਵਾਲੇ ਲੋਕ ਸਿਰਫ ਵੋਟਾਂ ਵੇਲੇ ਤੁਹਾਡੇ ਕੋਲ ਆਉਂਦੇ ਸਨ।

ਆਮ ਆਦਮੀ ਪਾਰਚੀ ਨੌਜਵਾਨਾਂ ਨੂੰ ਦੇ ਰਹੀ ਰੁਜ਼ਗਾਰ

ਨੌਜਵਾਨਾਂ ਨੂੰ ਉਸ ਸਮੇਂ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਸਨ, ਜਦੋਂ ਵੋਟਾਂ ਨੇੜੇ ਆਉਂਦੀਆਂ ਸਨ, ਪਰ ਹੁਣ ਅਸੀਂ ਨੌਜਵਾਨਾਂ ਨੂੰ ਰੁਜ਼ਾਗਰ ਦੇ ਰਹੇ ਹਾਂ, ਜਦੋਂ ਕੋਈ ਵੋਟਾਂ ਨੇੜੇ ਨਹੀਂ ਹਨ।
ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ ਅਤੇ ਰੁਜ਼ਗਾਰ ਸਾਡੇ ਖਾਸ ਵਿਸ਼ੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਜੋ ਉਦਯੋਗਪਤੀ ਪੰਜਾਬ ਵਿੱਚ ਆਉਂਦੇ ਸਨ ਉਹ ਇਕ ਪਰਿਵਾਰ ਨਾਲ ਐਮਓਯੂ ਕਰਨ ਆਉਂਦੇ ਸਨ। ਹੁਣ ਜੋ ਐਮਓਯੂ ਹੋ ਰਹੇ ਹਨ ਉਹ ਇਕ ਸਰਕਾਰ ਨਾਲ ਤੇ ਪੰਜਾਬ ਦੇ ਲੋਕਾਂ ਨਾਲ ਕਰਨ ਆਉਂਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਮੇਰਾ ਰਿਸ਼ਤੇਦਾਰ ਹੋਵੇ ਜਾਂ ਕੋਈ ਨਜ਼ਦੀਕੀ ਹੋਵੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ 6 ਹਜ਼ਾਰ ਤੋਂ ਜ਼ਿਆਦਾ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ, ਸਿਰਫ ਕਾਗਜ਼ੀ ਕੰਮਕਾਜ ਰਹਿ ਗਿਆ ਹੈ। ਬੜੀ ਛੇਤੀ ਉਨ੍ਹਾਂ ਦੇ ਪੱਕੇ ਹੋਣ ਦੇ ਆਰਡਰ ਦਿੱਤੇ ਜਾਣਗੇ।